ਮੋਦੀ ਸਰਕਾਰ ਨੇ 28 ਫਰਵਰੀ ਤੱਕ ਲਈ ਹੁਣ ਕਰਤਾ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਦੁਨੀਆ ਭਰ ਵਿੱਚ ਸਮੇਂ ਸਮੇਂ ਤੇ ਵੱਖ ਵੱਖ ਸਰਕਾਰਾਂ ਵੱਲੋਂ ਆਪਣੇ ਦੇਸ਼ ਦੇ ਨਾਗਰਿਕਾਂ ਦੀ ਭਲਾਈ ਲਈ ਕਈ ਤਰ੍ਹਾਂ ਦੀਆਂ ਸਕੀਮਾਂ , ਅਤੇ ਯੋਜਨਾਵਾਂ ਲਾਗੂ ਕੀਤੀਆਂ ਜਾਂਦੀਆਂ ਹਨ ਤਾਂ ਜੋ ਲੋਕਾਂ ਨੂੰ ਇਸ ਦਾ ਫਾਇਦਾ ਦਿੱਤਾ ਜਾ ਸਕੇ । ਗੱਲ ਕੀਤੀ ਜਾਵੇ ਜੇਕਰ ਭਾਰਤ ਸਰਕਾਰ ਦੀ ਤਾਂ, ਭਾਰਤ ਦੀ ਕੇਂਦਰ ਸਰਕਾਰ ਨੇ ਵੀ ਹੁਣ ਤੱਕ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਵੱਖ ਵੱਖ ਯੋਜਨਾਵਾਂ ਅਤੇ ਸਕੀਮਾਂ ਦੇ ਤਹਿਤ ਬਹੁਤ ਸਾਰੇ ਲਾਭ ਦਿੱਤੇ ਹੋਏ ਹਨ l ਇਸੇ ਵਿਚਕਾਰ ਹੁਣ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ 28 ਫਰਵਰੀ ਤੱਕ ਅਜਿਹਾ ਐਲਾਨ ਕਰ ਦਿੱਤਾ ਹੈ ਜਿਸ ਦੇ ਚਲਦੇ ਹੁਣ ਚਾਰੇ ਪਾਸੇ ਇਸ ਦੀ ਕਾਫ਼ੀ ਚਰਚਾ ਛਿੜੀ ਹੋਈ ਹੈ ।

ਦਰਅਸਲ ਹੁਣ ਭਾਰਤ ਸਰਕਾਰ ਨੇ ਬੱਚਿਆਂ ਦੀ ਦੇਖਭਾਲ ਲਈ ਪੀ. ਐੱਮ. ਕੇਅਰਜ਼ ਫਾਰ ਚਿਲਡਰਨ ਸਕੀਮ ਨੂੰ 28 ਫਰਵਰੀ ਤਕ ਵਧਾ ਦਿੱਤਾ ਹੈ l ਜਿਸ ਦੀ ਜਾਣਕਾਰੀ ਖੁਦ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਵੱਲੋਂ ਦਿੱਤੀ ਗਈ l ਜ਼ਿਕਰਯੋਗ ਹੈ ਕਿ ਪਹਿਲਾਂ ਇਹ ਸਕੀਮ 31 ਦਸੰਬਰ 2021 ਤਕ ਲਾਗੂ ਸੀ । ਪਰ ਹੁਣ ਕੇਂਦਰ ਸਰਕਾਰ ਦੇ ਵੱਲੋਂ ਇਕ ਵੱਡਾ ਫੈਸਲਾ ਲੈਂਦੇ ਹੋਏ ਇਸ ਸਕੀਮ ਨੂੰ ਅੱਗੇ ਵਧਾ ਦਿੱਤਾ ਗਿਆ ਹੈ l ਜਿਸ ਬਾਬਤ ਹੁਣ ਸਾਰੇ ਹੀ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਮਹਿਲਾ ਅਤੇ ਬਾਲ ਵਿਕਾਸ , ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਵਿਭਾਗਾਂ ਦੇ ਪ੍ਰਮੁੱਖ ਸਕੱਤਰਾਂ ਨੂੰ ਇਕ ਪੱਤਰ ਲਿਖ ਕੇ ਇਸ ਦੀ ਜਾਣਕਾਰੀ ਦਿੱਤੀ ਗਈ ਹੈ ।

ਜਿਸ ਦੇ ਚਲਦੇ ਹੁਣ ਪੀ. ਐੱਮ. ਕੇਅਰਜ਼ ਫਾਰ ਚਿਲਡਰਨ ਯੋਜਨਾ ਦੇ ਲਾਭ ਲੈਣ ਵਾਸਤੇ ਯੋਗ ਬੱਚੇ 28 ਫਰਵਰੀ ਤੱਕ ਭਰਤੀ ਕੀਤੀ ਜਾ ਸਕਦੇ ਹਨ । ਨਾਲ ਹੀ ਦੱਸ ਦਈਏ ਕਿ ਇਸ ਸਕੀਮ ਦਾ ਲਾਭ ਲੈਣ ਲਈ ਬੱਚਿਆਂ ਦੀ ਉਮਰ 18 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ ਤੇ ਨਾਲ ਹੀ ਮਾਤਾ ਪਿਤਾ ਦੀ ਮੌਤ ਦੀ ਮਿਤੀ ਵੀ ਦਿਖਾਉਣੀ ਲਾਜ਼ਮੀ ਹੋਵੇਗੀ ।

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਈ ਸਕੀਮਾਂ ਦੇ ਤਹਿਤ ਬਹੁਤ ਸਾਰੀ ਜ਼ਰੂਰਤਮੰਦ ਲੋਕਾਂ ਦੀਆਂ ਲੋੜਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ l ਜਿਨ੍ਹਾਂ ਵਿੱਚੋਂ ਇਕ ਸਕੀਮ ਹੈ ਪੀ. ਐੱਮ. ਕੇਅਰਜ਼ ਫਾਰ ਚਿਲਡਰਨ , ਜਿਸ ਸਕੀਮ ਨੂੰ ਹੁਣ ਕੇਂਦਰ ਸਰਕਾਰ ਨੇ ਅੱਗੇ ਵਧਾ ਦਿੱਤਾ ਹੈ , ਜੋ ਪਹਿਲਾ 31 ਦਸੰਬਰ 2021 ਤਕ ਲਾਗੂ ਸੀ ।

error: Content is protected !!