ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਹੁਣ ਲੈ ਲਿਆ ਇਹ ਵੱਡਾ ਫੈਸਲਾ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਚੰਨੀ ਸਰਕਾਰ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿਥੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਜਿੱਥੇ ਚੋਣਾਂ ਦੌਰਾਨ ਕਾਂਗਰਸ ਪਾਰਟੀ ਵੱਲੋਂ ਕਈ ਤਰ੍ਹਾਂ ਦੇ ਐਲਾਨ ਕੀਤੇ ਗਏ ਸਨ। ਉੱਥੇ ਹੀ ਉਹ ਵਿਚੋਂ ਬਹੁਤ ਸਾਰੇ ਐਲਾਨਾਂ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ ਹੈ। ਕਾਂਗਰਸ ਸਰਕਾਰ ਬਣਨ ਤੇ ਜਦੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣੇ ਸਨ। ਉਸ ਸਮੇਂ ਉਨ੍ਹਾਂ ਵੱਲੋਂ ਸਹੁੰ ਚੁੱਕਦੇ ਹੋਏ ਐਲਾਨ ਕੀਤਾ ਗਿਆ ਸੀ ਕਿ ਉਹ ਪੰਜਾਬ ਵਿੱਚ ਨਸ਼ਿਆਂ ਦਾ ਲੱਕ ਤੋੜ ਦੇਣਗੇ। ਪਰ ਅਜੇ ਵੀ ਪੰਜਾਬ ਵਿੱਚ ਨਸ਼ਿਆਂ ਦੀ ਭਰਮਾਰ ਹੈ ਅਤੇ ਬਹੁਤ ਸਾਰੇ ਪੰਜਾਬੀ ਨੌਜਵਾਨ ਨ-ਸ਼ਿ-ਆਂ ਦੀ ਮਾਰ ਹੇਠ ਆਏ ਹੋਏ ਹਨ।

ਹੁਣ ਮੌਜੂਦਾ ਹਾਲਤ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਇਹ ਵੱਡਾ ਫੈਸਲਾ ਲਿਆ ਗਿਆ ਹੈ ਇਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਸਰਕਾਰ ਵੱਲੋਂ ਪੰਜਾਬ ਵਿੱਚ ਨੌਜਵਾਨਾਂ ਨੂੰ ਵੇਖਦੇ ਹੋਏ ਚੰਨੀ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਅਤੇ ਪੰਜਾਬ ਵਿੱਚ ਹੋਰ ਖੋਲੇ ਜਾਣ ਵਾਲੇ ਨਵੇਂ ਨਸ਼ਾ ਛੁਡਾਊ ਕੇਂਦਰਾਂ ਉਪਰ ਰੋਕ ਲਗਾ ਦਿੱਤੀ ਹੈ। ਸਰਕਾਰ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਨੂੰ ਲੈ ਕੇ ਹੁਣ ਅਹਿਮ ਫੈਸਲਾ ਲੈਂਦੇ ਹੋਏ ਅਧਿਕਾਰੀਆਂ ਨੂੰ ਪਹਿਲਾਂ ਤੋਂ ਹੀ ਚੱਲ ਰਹੇ ਸਾਰੇ ਨਸ਼ਾ ਛੁਡਾਊ ਕੇਂਦਰਾਂ ਦੀ ਸਮੀਖਿਆ ਕਰਨ ਦਾ ਆਦੇਸ਼ ਦਿੱਤਾ।

ਜਿਸ ਦੇ ਤਹਿਤ 15 ਦਿਨਾਂ ਦੇ ਅੰਦਰ-ਅੰਦਰ ਅਧਿਕਾਰੀਆਂ ਵੱਲੋਂ ਇਨ੍ਹਾਂ ਸਭ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਜ਼ਰੂਰਤ ਦੇ ਅਨੁਸਾਰ ਨਸ਼ਾ ਛੁਡਾਊ ਕੇਂਦਰਾਂ ਦੀ ਉਸਾਰੀ ਕੀਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਇਹਨਾਂ ਨਸ਼ਾ ਛੁਡਾਊ ਕੇਂਦਰਾਂ ਦੀ ਸਮੀਖਿਆ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਤਾਂ ਜੋ ਪੰਜਾਬ ਵਿੱਚ ਨਸ਼ਿਆਂ ਨੂੰ ਰੋਕਿਆ ਜਾ ਸਕੇ। ਕਿਉਂਕਿ ਪੰਜਾਬ ਵਿੱਚ ਜਿੱਥੇ ਲੋਕ ਸਰਕਾਰੀ ਅਤੇ ਗ਼ੈਰ-ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ 4 ਲੱਖ ਤੋਂ ਵਧੇਰੇ ਗਿਣਤੀ ਵਿਚ ਰਹਿ ਰਹੇ ਹਨ ਉਥੇ ਹੀ ਪੰਜਾਬ ਵਿੱਚ ਨਿੱਜੀ ਪੱਧਰ ਤੇ 96 ਨਸ਼ਾ ਛਡਾਊ ਕੇਂਦਰ ਚਲਾਏ ਜਾ ਰਹੇ ਹਨ।

ਇਸ ਤੋਂ ਇਲਾਵਾ 35 ਨਸ਼ਾ ਛੁਡਾਊ ਕੇਂਦਰ ਸਰਕਾਰੀ ਪੱਧਰ ਤੇ ਚੱਲ ਰਹੇ ਹਨ। ਸਮੀਖਿਆ ਕਰਨ ਤੋਂ ਬਾਅਦ ਹੀ ਨਵੇਂ ਨਸ਼ਾ ਛੁਡਾਊ ਕੇਂਦਰਾਂ ਨੂੰ ਖੋਲਣ ਦੀ ਇਜਾਜਤ ਸਰਕਾਰ ਵੱਲੋਂ ਦਿੱਤੀ ਜਾਵੇਗੀ। ਨਸ਼ਾ ਛੁਡਾਊ ਕੇਂਦਰਾਂ ਦੀ ਸਮੀਖਿਆ ਕਰਨ ਦੀ ਜਿੱਥੇ ਨਵੇਂ ਸਿਰੇ ਤੋਂ ਲੋੜ ਹੈ, ਉਥੇ ਹੀ ਅਧਿਕਾਰੀਆਂ ਨੂੰ ਇਹ ਹਦਾਇਤਾਂ ਉਪ ਮੁੱਖ ਮੰਤਰੀ ਵੱਲੋਂ ਮੀਟਿੰਗ ਦੀ ਸਮੀਖਿਆ ਕਰਦਿਆਂ ਹੋਇਆ ਜਾਰੀ ਕੀਤੀਆਂ ਗਈਆਂ ਹਨ।

error: Content is protected !!