ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਭਾਰਤ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ – ਇਹਨਾਂ ਲੋਕਾਂ ਚ ਛਾਈ ਖੁਸ਼ੀ

ਆਈ ਤਾਜਾ ਵੱਡੀ ਖਬਰ

ਅਫਗਾਨਿਸਤਾਨ ਵਿੱਚ ਇਸ ਸਮੇਂ ਸਥਿਤੀ ਬਹੁਤ ਜ਼ਿਆਦਾ ਗੰਭੀਰ ਬਣੀ ਹੋਈ ਹੈ, ਜਿਸ ਨੂੰ ਦੇਖਦੇ ਹੋਏ ਸਾਰੇ ਦੇਸ਼ਾਂ ਵੱਲੋਂ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਸਮੇਂ ਅਫਗਾਨਿਸਤਾਨ ਵਿੱਚ ਬਹੁਤ ਸਾਰੇ ਵਿਦੇਸ਼ਾਂ ਦੇ ਲੋਕ ਫਸੇ ਹੋਏ ਹਨ। ਜਿਨ੍ਹਾਂ ਨੂੰ ਵਾਪਸ ਆਪਣੇ ਦੇਸ਼ ਲੈ ਜਾਣ ਲਈ ਕਈ ਉਡਾਨਾਂ ਰਾਜਧਾਨੀ ਕਾਬੁਲ ਵਿਚ ਆ ਰਹੀਆਂ ਹਨ। ਐਤਵਾਰ ਨੂੰ ਭਾਰਤ ਦਾ ਇੱਕ ਜਹਾਜ ਵੀ 129 ਯਾਤਰੀਆਂ ਨੂੰ ਲੈ ਕੇ ਦਿੱਲੀ ਪਹੁੰਚ ਗਿਆ ਸੀ। ਉੱਥੇ ਹੀ ਅਫਗਾਨਸਤਾਨ ਦੇ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਭਾਰਤੀ ਸਰਕਾਰ ਵੱਲੋਂ ਉੱਥੇ ਜਾਣ ਵਾਲੀਆਂ ਉਡਾਣਾਂ ਨੂੰ ਰੱਦ ਕਰ ਦਿਤਾ ਗਿਆ ਹੈ। ਭਾਰਤ ਵੱਲੋਂ ਅਜੇ ਵੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਕਿ ਜੋ ਵੀ ਭਾਰਤ ਦੇ ਨਾਗਰਿਕ ਉਥੇ ਫਸੇ ਹੋਣਗੇ ਉਨ੍ਹਾਂ ਨੂੰ ਲਿਆਂਦਾ ਜਾਵੇਗਾ।

ਹੁਣ ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਭਾਰਤ ਸਰਕਾਰ ਵੱਲੋਂ ਇੱਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਬਹੁਤ ਸਾਰੇ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਅਫ਼ਗ਼ਾਨਿਸਤਾਨ ਵਿਚ ਤਾਲੀਬਾਨ ਦਾ ਕਬਜ਼ਾ ਹੋਣ ਤੇ ਬਹੁਤ ਸਾਰੇ ਲੋਕਾਂ ਵੱਲੋਂ ਉਥੋਂ ਸੁਰਖਿਅਤ ਬਾਹਰ ਨਿਕਲਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਭਾਰਤ ਸਰਕਾਰ ਵੱਲੋਂ ਵੀ ਭਾਰਤ ਵਿੱਚ ਆਉਣ ਵਾਲੇ ਅਫਗਾਨੀ ਲੋਕਾਂ ਲਈ ਵੀਜ਼ੇ ਦੀਆਂ ਨਵੀਆਂ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਤੇ ਲੋਕਾਂ ਵੱਲੋਂ ਦਾਇਰ ਕੀਤੀਆਂ ਗਈਆਂ ਅਰਜ਼ੀਆਂ ਤੇ ਵੀ ਤਰ੍ਹਾਂ ਦਾ ਫੈਸਲਾ ਕੀਤਾ ਜਾਵੇਗਾ।

ਭਾਰਤ ਵਿੱਚ ਹੁਣ ਆਉਣ ਵਾਸਤੇ ਵੀਜ਼ਾ ਅਰਜ਼ੀਆਂ ਤੇ ਜਿੱਥੇ ਈ ਐਮਰਜੈਂਸੀ ਅਤੇ ਹੋਰ ਵੀਜ਼ਾ ਦੀ ਨਵੀਂ ਨੀਤੀ ਲਾਗੂ ਕੀਤੀ ਜਾਵੇਗੀ। ਉਥੇ ਹੀ ਅਫਗਾਨੀ ਨਾਗਰਿਕਾਂ ਦੇ ਭਾਰਤ ਆਉਣ ਲਈ ਨਵੀਆਂ ਨੀਤੀਆਂ ਦੇ ਅਨੁਸਾਰ ਹੀ ਵੀਜ਼ਾ ਦਿੱਤਾ ਜਾਵੇਗਾ। ਅਫ਼ਗ਼ਾਨਿਸਤਾਨ ਦੇ ਲੋਕਾਂ ਵੱਲੋਂ ਆਪਣੀ ਜ਼ਿੰਦਗੀ ਨੂੰ ਸੁਰੱਖਿਅਤ ਕਰਨ ਲਈ ਵੱਖ-ਵੱਖ ਦੇਸ਼ਾਂ ਵਿੱਚ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

ਹੁਣ ਭਾਰਤ ਸਰਕਾਰ ਵੱਲੋਂ ਤਾਲਿਬਾਨ ਨੇ ਅਫਗਾਨਿਸਤਾਨ ਵਿੱਚ ਕਬਜ਼ਾ ਜਮਾਉਣ ਤੋਂ ਬਾਅਦ ਦੋ ਦਿਨਾਂ ਦੇ ਅੰਦਰ ਹੀ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਭਾਰਤ ਵਿੱਚ ਪ੍ਰਵੇਸ਼ ਕਰਨ ਵਾਲੇ ਬਹੁਤ ਸਾਰੇ ਅਫਗਾਨ ਨਾਗਰਿਕਾਂ ਲਈ ਰਸਤੇ ਖੋਲ੍ਹੇ ਜਾ ਰਹੇ ਹਨ। ਅਫਗਾਨਿਸਤਾਨ ਵਿੱਚ ਇਸ ਸਮੇਂ ਸਥਿਤੀ ਤਨਾਅਪੂਰਨ ਬਣੀ ਹੋਈ ਹੈ ਜਿਥੇ ਅਰਾਜਕਤਾ ਦੇ ਕਾਰਨ ਸੱਤ ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਗਈ ਹੈ। ਲੋਕ ਓਥੇ ਬਹੁਤ ਜ਼ਿਆਦਾ ਪ੍ਰੇਸ਼ਾਨ ਹੋ ਗਏ ਹਨ ਅਤੇ ਉਥੋਂ ਸੁਰਖਿਅਤ ਬਾਹਰ ਨਿਕਲਣਾ ਚਾਹੁੰਦੇ ਹਨ

error: Content is protected !!