ਮੌਸਮ ਦੇ ਹਾਲਾਤਾਂ ਨੂੰ ਦੇਖਦੇ ਹੋਏ ਇਸ ਜਿਲ੍ਹੇ ਲਈ ਜਾਰੀ ਹੋ ਗਿਆ ਹਾਈ ਅਲਰਟ

ਆਈ ਤਾਜਾ ਵੱਡੀ ਖਬਰ

ਜਿੱਥੇ ਲੋਕਾਂ ਵੱਲੋਂ ਗਰਮੀ ਤੋਂ ਰਾਹਤ ਪਾਉਣ ਲਈ ਬਰਸਾਤ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ, ਉੱਥੇ ਹੀ ਹੋਣ ਵਾਲੀ ਬਰਸਾਤ ਦੇ ਕਾਰਨ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ । ਪਿਛਲੇ ਦਿਨੀਂ ਹਿਮਾਚਲ ਪ੍ਰਦੇਸ਼ ਵਿੱਚ ਬਰਸਾਤ ਹੋਣ ਅਤੇ ਬੱਦਲ ਫਟਣ ਕਾਰਨ ਕਈ ਘਟਨਾਵਾਂ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਵਿਚ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਹੁਣ ਫਿਰ ਸ਼ਨੀਵਾਰ ਤੋਂ ਹੋਣ ਵਾਲੀ ਬਰਸਾਤ ਅਤੇ ਢਿਗਾਂ ਡਿਗਣ ਕਾਰਨ 9 ਸੈਲਾਨੀਆਂ ਦੇ ਮਾਰੇ ਜਾਣ ਦੀ ਖਬਰ ਸਾਹਮਣੇ ਆਈ ਸੀ। ਤੇ ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਉਥੇ ਹੀ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਹੁਣ ਮੌਸਮ ਦੇ ਹਾਲਾਤਾਂ ਨੂੰ ਦੇਖਦੇ ਹੋਏ ਇਸ ਜਿਲ੍ਹੇ ਲਈ ਜਾਰੀ ਹੋ ਗਿਆ ਹਾਈ ਅਲਰਟ , ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਹਿਮਾਚਲ ਪ੍ਰਦੇਸ਼ ਸੂਬੇ ਵਿਚ ਜਿੱਥੇ ਸ਼ਨੀਵਾਰ ਤੋਂ ਬੱਦਲ ਫਟਣ ਅਤੇ ਬਰਸਾਤ ਹੋਣ ਕਾਰਨ ਲਗਾਤਾਰ ਭਾਰੀ ਨੁਕਸਾਨ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ । ਜਿੱਥੇ ਸ਼ਨੀਵਾਰ ਨੂੰ ਕੁੱਲੂ ਜ਼ਿਲੇ ਵਿਚ ਢਿੱਗਾਂ ਡਿੱਗਣ ਕਾਰਨ 9 ਲੋਕਾਂ ਦੀ ਮੌਤ ਵੀ ਹੋ ਗਈ ਸੀ ਅਤੇ ਬਹੁਤ ਸਾਰੇ ਲੋਕ ਜ਼ਖਮੀ ਹੋਏ ਹਨ। ਉਥੇ ਹੀ ਹੁਣ ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਹ ਫੈਸਲਾ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਲਿਆ ਗਿਆ ਹੈ।

ਅੱਜ ਕਿਨੌਰ ਜ਼ਿਲੇ ਵਿਚ ਵਾਪਰੀ ਘਟਨਾ ‘ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲਗਭਗ 100 -120 ਲੋਕਾਂ ਸਮੇਤ ਯਾਤਰੀ ਅਤੇ ਸਥਾਨਕ ਲੋਕ, ਅਜੇ ਵੀ ਘਟਨਾ ਵਾਲੀ ਥਾਂ ‘ਤੇ ਫਸੇ ਹੋਏ ਹਨ ਜਿਨ੍ਹਾਂ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਸ ਤੋਂ ਪਹਿਲਾਂ ਕੁੱਲੂ ਵਿੱਚ ਵੀ ਢਿੱਗਾਂ ਡਿੱਗਣ ਕਾਰਨ 9 ਸੈਲਾਨੀ ਮਾਰੇ ਗਏ ਸਨ ਅਤੇ ਕਈ ਸੈਲਾਨੀ ਇਸ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਹੁਣ ਕਿਨੌਰ ਜ਼ਿਲ੍ਹੇ ਵਿਚ ਭਾਰੀ ਮੀਂਹ ਦੀ ਚੇਤਾਵਨੀ ਤੋਂ ਬਾਅਦ ਪ੍ਰਸ਼ਾਸਨ ਨੇ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਤਾਂ ਜੋ ਕਿਸੇ ਵੀ ਹਾਦਸੇ ਨੂੰ ਹੋਣ ਤੋਂ ਰੋਕਿਆ ਜਾ ਸਕੇ ਅਤੇ ਲੋਕਾਂ ਨੂੰ ਉਨਾਂ ਦੇ ਘਰ ਵਿੱਚ ਹੀ ਸੁਰੱਖਿਅਤ ਰੱਖਿਆ ਜਾ ਸਕੇ।

error: Content is protected !!