ਯੂਰਪ ਚ ਇਥੇ ਲੱਗ ਗਈ ਅਚਾਨਕ ਇਹ ਵੱਡੀ ਪਾਬੰਦੀ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਦੁਨੀਆ ਦੇ ਕੋਨੇ ਕੋਨੇ ਵਿਚ ਤਬਾਹੀ ਮਚਾਉਣ ਵਾਲੀ ਕਰੋਨਾ ਨੇ ਮੁੜ ਤੋਂ ਫਿਰ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ ਜਿੱਥੇ ਸਾਰੇ ਦੇਸ਼ਾਂ ਵੱਲੋਂ ਟੀਕਾਕਰਨ ਦੇ ਜ਼ਰੀਏ ਇਸ ਉੱਪਰ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਅਤੇ ਸਾਰੇ ਦੇਸ਼ਾਂ ਵਿੱਚ ਆਪਣੀਆਂ ਸਰਹੱਦਾਂ ਤੇ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਸੀ ਅਤੇ ਹਵਾਈ ਉਡਾਨਾਂ ਉੱਪਰ ਵੀ ਰੋਕ ਲਾ ਦਿੱਤੀ ਗਈ ਸੀ। ਜਿੱਥੇ ਸਾਰੇ ਦੇਸ਼ਾਂ ਵੱਲੋਂ ਆਰਥਿਕ ਮੰਦੀ ਦੇ ਦੌਰ ਵਿਚੋਂ ਉਭਰਨ ਲਈ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ। ਉਥੇ ਹੀ ਦੱਖਣੀ ਅਫਰੀਕਾ ਵਿੱਚ ਸਾਹਮਣੇ ਆਉਣ ਵਾਲੇ ਨਵੇਂ ਵੇਰੀਐਂਟ ਦੇ ਕਾਰਨ ਮੁੜ ਤੋਂ ਸਾਰੇ ਦੇਸ਼ਾਂ ਵਿੱਚ ਸਖ਼ਤ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆ ਹਨ। ਜਿੱਥੇ ਬਹੁਤ ਸਾਰੇ ਦੇਸ਼ਾਂ ਵਿੱਚ ਇਹ ਨਵਾਂ ਵਾਈਰਸ ਫੈਲ ਚੁੱਕਾ ਹੈ। ਹੁਣ ਯੂਰਪ ਵਿੱਚ ਇੱਥੇ ਵੱਡੀ ਪਾਬੰਦੀ ਅਚਾਨਕ ਹੀ ਲਗਾ ਦਿੱਤੀ ਗਈ ਹੈ। ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਫਰਾਂਸ ਦੀ ਰਾਜਧਾਨੀ ਪੈਰਿਸ ਵਿੱਚ ਵੀ ਸਖ਼ਤ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਹਨ। ਇਹ ਫੈਸਲਾ ਸਰਕਾਰ ਵੱਲੋਂ ਨਵੇਂ ਵਾਇਰਸ ਓਮੀਕਰੋਨ ਦੇ ਕਾਰਨ ਲਿਆ ਗਿਆ ਹੈ। ਜਿੱਥੇ ਹੁਣ ਸ਼ੁਕਰਵਾਰ ਤੋਂ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਹੁਣ ਏਥੋਂ ਦੇ ਨਿਵਾਸੀਆਂ ਅਤੇ ਆਉਣ ਵਾਲੇ ਸੈਲਾਨੀਆਂ ਲਈ ਬਾਹਰ ਨਿਕਲਦੇ ਸਮੇਂ ਮਾਸਕ ਪਾਉਣਾ ਲਾਜ਼ਮੀ ਹੋਵੇਗਾ।

ਜਿਸ ਬਾਰੇ ਲਾਗੂ ਕੀਤੇ ਗਏ ਨਿਯਮਾਂ ਦੀ ਜਾਣਕਾਰੀ ਦਿੰਦੇ ਹੋਏ ਪੈਰਿਸ ਪੁਲਸ ਨੇ ਕਿਹਾ ਹੈ ਕਿ 12 ਸਾਲ ਅਤੇ ਇਸ ਤੋਂ ਜ਼ਿਆਦਾ ਉਮਰ ਦੇ ਲੋਕਾਂ ਤੇ ਇਹ ਨਿਯਮ ਲਾਗੂ ਹੋਣਗੇ। ਉੱਥੇ ਹੀ ਉਨ੍ਹਾਂ ਲੋਕਾਂ ਨੂੰ ਇਸ ਤੋਂ ਛੋਟ ਦਿੱਤੀ ਜਾਵੇਗੀ ਜਿਹਨਾਂ ਵੱਲੋਂ ਆਪਣੇ ਵਾਹਨ ਤੇ ਸਫ਼ਰ ਕੀਤਾ ਜਾਵੇਗਾ, ਇਸ ਤਰਾਂ ਹੀ ਕਸਰਤ ਦੌਰਾਨ ਵੀ ਛੋਟ ਹੋਵੇਗੀ।

ਫਰਾਂਸ ਵਿੱਚ ਬੁੱਧਵਾਰ ਨੂੰ 2,08,000 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਉਥੇ ਹੀ ਸਰਕਾਰ ਵੱਲੋਂ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ ਜਿਸ ਕਾਰਨ ਜਨਤਕ ਆਵਾਜਾਈ, ਦਫ਼ਤਰ, ਜਨਤਕ ਅਦਾਰਿਆਂ ਅਤੇ ਦੁਕਾਨਾਂ ਆਦਿ ਵਿੱਚ ਮਾਸਕ ਪਾਉਣਾ ਪਹਿਲਾ ਹੀ ਲਾਜ਼ਮੀ ਕੀਤਾ ਗਿਆ ਹੈ। ਅਗਰ ਕੋਈ ਵੀ ਵਿਅਕਤੀ ਲਾਗੂ ਕੀਤੇ ਗਏ ਇਨ੍ਹਾਂ ਨਿਯਮਾਂ ਦੀ ਪਾਲਣਾ ਨਹੀਂ ਕਰਦਾ ਤਾਂ ਉਨ੍ਹਾਂ ਲੋਕਾਂ ਨੂੰ ਸਰਕਾਰ ਵੱਲੋਂ 135 ਯੂਰੋ ਦਾ ਜੁਰਮਾਨਾ ਕੀਤਾ ਜਾਵੇਗਾ।

error: Content is protected !!