ਲਖੀਮਪੁਰ ਤੋਂ ਹੁਣੇ ਹੁਣੇ ਆਈ ਵੱਡੀ ਖਬਰ – ਅਚਾਨਕ ਹੁਣ ਹੋਇਆ ਇਹ ਕੰਮ

ਆਈ ਤਾਜ਼ਾ ਵੱਡੀ ਖਬਰ 

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ 3 ਵਿਵਾਦਤ ਕਾਲ਼ੇ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਸਾਰੇ ਦੇਸ਼ ਦੇ ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਤੇ ਪਿਛਲੇ ਸਾਲ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਉਥੇ ਹੀ ਭਾਜਪਾ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਵੱਖ ਵੱਖ ਸੂਬਿਆਂ ਅੰਦਰ ਭਾਜਪਾ ਦੇ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਿੱਥੇ ਹਰਿਆਣਾ ਵਿੱਚ ਪਿਛਲੇ ਦਿਨੀਂ ਮੁੱਖ ਮੰਤਰੀ ਦਾ ਘਿਰਾਓ ਕਰਨ ਤੇ ਕਿਸਾਨਾਂ ਉੱਪਰ ਲਾਠੀਚਾਰਜ ਕੀਤਾ ਗਿਆ ਸੀ। ਓਸੇ ਤਰ੍ਹਾਂ ਹੀ ਕਲ ਯੂ ਪੀ ਵਿੱਚ ਉਪ ਮੁੱਖ ਮੰਤਰੀ ਦਾ ਕਿਸਾਨਾਂ ਵੱਲੋਂ ਕਾਲੀਆਂ ਝੰਡੀਆਂ ਵਿਖਾ ਕੇ ਵਿਰੋਧ ਕੀਤਾ ਗਿਆ ਜਿਸ ਦੌਰਾਨ ਇਕ ਭਾਜਪਾ ਦੇ ਮੰਤਰੀ ਦੇ ਬੇਟੇ ਵੱਲੋਂ ਕਿਸਾਨਾਂ ਉਪਰ ਗੱਡੀ ਚੜ੍ਹਾ ਦਿੱਤੀ ਗਈ ਸੀ।

ਇਸ ਹਾਦਸੇ ਵਿਚ ਚਾਰ ਕਿਸਾਨਾ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ ਅਤੇ ਬਹੁਤ ਸਾਰੇ ਕਿਸਾਨ ਜ਼ਖ਼ਮੀ ਹੋਏ ਸਨ , ਜੋ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਉਥੇ ਹੀ ਮ੍ਰਿਤਕ ਕਿਸਾਨਾਂ ਦੀਆਂ ਲਾਸ਼ਾਂ ਨੂੰ ਰੱਖ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਸਾਰੀ ਰਾਤ ਉਹਨਾਂ ਦੇ ਕੋਲ ਬੈਠ ਕੇ ਕਿਸਾਨਾਂ ਵੱਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ। ਕਿਸਾਨਾਂ ਨੇ ਕਿਹਾ ਕਿ ਸ਼ਹੀਦ ਹੋਣ ਵਾਲੇ ਕਿਸਾਨਾਂ ਦਾ ਉਸ ਸਮੇਂ ਤਕ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ ਜਦੋਂ ਤੱਕ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ।

ਹੁਣ ਯੂਪੀ ਦੇ ਲਖੀਮਪੁਰ ਤੋਂ ਇਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਹੁਣ ਅਚਾਨਕ ਇਹ ਕੰਮ ਹੋਇਆ ਹੈ। ਇਸ ਹਾਦਸੇ ਵਿਚ ਭਾਜਪਾ ਦੇ ਮੰਤਰੀ ਦੇ ਬੇਟੇ ਨੂੰ ਦੋਸ਼ੀ ਠਹਿਰਾਇਆ ਜਾ ਰਿਹਾ ਹੈ ਜਿਸ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਸੀ ਜਿਸ ਬਾਰੇ ਜਾਣਕਾਰੀ ਸਾਹਮਣੇ ਆਈ ਹੈ ਕਿ ਲਖੀਮਪੁਰ ਕਾਂਡ ਨੂੰ ਲੈ ਕੇ ਪੁਲਿਸ ਵੱਲੋਂ ਕਰਾਸ ਐੱਫ ਆਈ ਆਰ ਦਰਜ ਕੀਤੀ ਗਈ ਹੈ। ਜਿੱਥੇ ਪੁਲਸ ਵੱਲੋਂ ਅਣਪਛਾਤੇ 10 ਤੋਂ 15 ਵਿਅਕਤੀਆਂ ਖਿਲਾਫ ਐਫ ਆਈ ਆਰ ਦਰਜ ਕਰ ਲਈ ਗਈ ਹੈ। ਉਥੇ ਹੀ ਭਰੋਸਾ ਦਿਵਾਇਆ ਗਿਆ ਹੈ ਕਿ ਅੱਠ ਦਿਨਾਂ ਦੇ ਅੰਦਰ-ਅੰਦਰ ਨਿਆਇਕ ਜਾਂਚ ਕੀਤੀ ਜਾਵੇਗੀ।

ਜਿੱਥੇ ਲੋਕਾਂ ਵੱਲੋਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਸੀ। ਉਥੇ ਵੀ ਜਿਨ੍ਹਾਂ ਵਿਅਕਤੀਆਂ ਖਿਲਾਫ ਇਹ ਸ਼ਿਕਾਇਤ ਦਰਜ ਕੀਤੀ ਗਈ ਹੈ ਉਨ੍ਹਾਂ ਵਿਚ ਕਿਸੇ ਦਾ ਵੀ ਨਾਮ ਸ਼ਾਮਲ ਨਹੀਂ ਹੈ। ਇਹ ਸ਼ਿਕਾਇਤ ਕੇਂਦਰੀ ਰਾਜ ਮੰਤਰੀ ਦੇ ਸਮਰਥਕਾਂ ਵੱਲੋਂ ਦਰਜ਼ ਕਰਵਾਈ ਗਈ ਹੈ। ਉਥੇ ਹੀ ਭਾਜਪਾ ਦੇ ਮੰਤਰੀ ਦੇ ਬੇਟੇ ਦੇ ਇਸ ਹਾਦਸੇ ਵਿਚ ਹੋਣ ਦਾ ਆਖਿਆ ਜਾ ਰਿਹਾ ਹੈ। ਉਸ ਵੱਲੋਂ ਕਿਹਾ ਗਿਆ ਹੈ ਕਿ ਅਗਰ ਉਸ ਦਾ ਬੇਟਾ ਇਸ ਘਟਨਾ ਸਥਾਨ ਉਪਰ ਮੌਜੂਦ ਹੁੰਦਾ ਤਾਂ, ਉਹ ਵੀ ਇਸ ਹਾਦਸੇ ਵਿਚ ਜ਼ਖਮੀ ਹੋ ਸਕਦਾ ਸੀ।

error: Content is protected !!