ਲਵਪ੍ਰੀਤ ਦੇ ਘਰੋਂ ਬੇਅੰਤ ਕੌਰ ਮਾਮਲੇ ਚ ਹੁਣ ਆਈ ਇਹ ਵੱਡੀ ਖਬਰ – ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ

ਪਿਛਲੇ ਮਹੀਨੇ ਤੋਂ ਲਗਾਤਾਰ ਸੋਸ਼ਲ ਮੀਡੀਆ ਦੀਆਂ ਸੁਰਖੀਆਂ ਵਿਚ ਬਣਿਆ ਹੋਇਆ ਲਵਪ੍ਰੀਤ ਅਤੇ ਬੇਅੰਤ ਕੌਰ ਮਾਮਲਾ ਲਗਾਤਾਰ ਵਧਦਾ ਜਾ ਰਿਹਾ ਹੈ। ਜਿੱਥੇ ਬੇਅੰਤ ਕੌਰ ਨੂੰ ਸਹੁਰੇ ਪਰਿਵਾਰ ਵੱਲੋਂ ਪੈਸੇ ਲਾ ਕੇ ਕੈਨੇਡਾ ਭੇਜਿਆ ਗਿਆ ਸੀ। ਉੱਥੇ ਹੀ ਉਸ ਵੱਲੋਂ ਆਪਣੇ ਪਤੀ ਲਵਪ੍ਰੀਤ ਨੂੰ ਕੈਨੇਡਾਬੁਲਾਉਣ ਤੋਂ ਇਨਕਾਰ ਕਰ ਦਿੱਤਾ ਗਿਆ। ਜਿਸ ਦੇ ਚਲਦੇ ਹੋਏ ਲਵਪ੍ਰੀਤ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਸੀ। ਜਿੱਥੇ ਇਸ ਘਟਨਾ ਦਾ ਸਾਰਾ ਦੋਸ਼ ਉਸ ਦੀ ਕੈਨੇਡਾ ਵਿੱਚ ਰਹਿ ਰਹੀ ਪਤਨੀ ਬੇਅੰਤ ਕੌਰ ਉਪਰ ਲਗਾਇਆ ਜਾ ਰਿਹਾ ਹੈ। ਉਥੇ ਹੀ ਇਹ ਮਾਮਲਾ ਕੈਨੇਡਾ ਸਰਕਾਰ ਕੋਲ ਵੀ ਉਠਾਇਆ ਜਾ ਚੁੱਕਾ ਹੈ। ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਇਸ ਕੁੜੀ ਨੂੰ ਕੈਨੇਡਾ ਤੋਂ ਡਿਪੋਰਟ ਕੀਤੇ ਜਾਣ ਦੀ ਵੀ ਮੰਗ ਕੀਤੀ ਜਾ ਰਹੀ ਹੈ।

ਹੁਣ ਇਸ ਮਾਮਲੇ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਸਾਹਮਣੇ ਆਈ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਲਵਪ੍ਰੀਤ ਦੇ ਪਰਿਵਾਰ ਵੱਲੋਂ ਸਾਰੇ ਪਿੰਡ ਨੂੰ ਇਕੱਠੇ ਕਰਦੇ ਹੋਏ ਸਲਾਹ ਮਸ਼ਵਰਾ ਕੀਤਾ ਗਿਆ ਹੈ। ਲੜਕੀ ਦੇ ਪਰਿਵਾਰ ਅਤੇ ਪਿੰਡ ਵਾਸੀਆਂ ਵੱਲੋਂ ਮੰਗ ਕੀਤੀ ਗਈ ਹੈ ਕਿ ਬੇਅੰਤ ਕੌਰ ਦੇ ਪਰਿਵਾਰ ਵਿਰੁੱਧ ਕਾ-ਰ-ਵਾ-ਈ ਕੀਤੀ ਜਾਵੇ, ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ,ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਚਾਚਾ ਹਰਵਿੰਦਰ ਸਿੰਘ ਨੇ ਆਖਿਆ ਹੈ ਇਸ ਇਕੱਠ ਵਿੱਚ ਵੱਖ-ਵੱਖ ਸੰਸਥਾਵਾਂ ਅਤੇ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਏ ਹਨ।

ਜਿਨ੍ਹਾਂ ਵੱਲੋਂ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਸਾਥ ਦਿੱਤੇ ਜਾਣ ਦਾ ਭਰੋਸਾ ਦਿੱਤਾ ਗਿਆ ਹੈ। ਉਥੇ ਹੀ ਇਸ ਮਾਮਲੇ ਵਿਚ ਬੇਅੰਤ ਕੌਰ ਨੂੰ ਵਿਦੇਸ਼ ਭੇਜਣ ਵਾਲੇ ਏਜੰਟ ਦੇ ਬਿਆਨ ਵੀ ਪੁਲਿਸ ਵੱਲੋਂ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਗਰ ਲੜਕੀ ਨੂੰ ਇਸ ਮ੍ਰਿਤਕ ਨੌਜਵਾਨ ਦੇ ਪਰਿਵਾਰ ਨਾਲ ਹਮਦਰਦੀ ਸੀ ਉਹ ਉਹਨਾਂ ਨਾਲ ਸੰਪਰਕ ਕਰ ਸਕਦੀ ਸੀ।

ਪਿੰਡ ਦੇ ਲੋਕਾਂ ਵੱਲੋਂ ਬੇਅੰਤ ਕੌਰ ਦੇ ਪਰਿਵਾਰ ਖਿਲਾਫ਼ ਪਰਚਾ ਦਰਜ ਕੀਤੇ ਜਾਣ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਆਖਿਆ ਕਿ ਬੇਅੰਤ ਕੌਰ ਅਤੇ ਉਸਦੇ ਪਰਿਵਾਰ ਦੇ ਫੋਨ ਜ਼ਬਤ ਕਰ ਕੇ ਜਾਂਚ ਕੀਤੀ ਜਾਵੇ। ਮ੍ਰਿਤਕ ਨੌਜਵਾਨ ਦੇ ਚਾਚੇ ਨੇ ਦੱਸਿਆ ਕਿ ਵਿਆਹ ਤੋਂ ਇਕ ਮਹੀਨੇ ਬਾਅਦ ਹੀ ਬੇਅੰਤ ਕੌਰ ਵੱਲੋ ਲੜਕੇ ਲਵਪ੍ਰੀਤ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਗਿਆ ਸੀ।

error: Content is protected !!