ਲਵੋ ਜੀ ਕਨੇਡਾ ਤੋਂ ਆ ਗਿਆ ਟਰੂਡੋ ਵਲੋਂ ਮਨੀਸ਼ਾ ਗੁਲਾਟੀ ਦੁਆਰਾ ਭੇਜੀ ਚਿੱਠੀ ਦਾ ਆ ਗਿਆ ਜਵਾਬ – ਹੋਵੇਗੀ ਇਹ ਕਾਰਵਾਈ

ਆਈ ਤਾਜਾ ਵੱਡੀ ਖਬਰ

ਅੱਜ ਦੀ ਨੌਜਵਾਨ ਪੀੜ੍ਹੀ ਵਿੱਚ ਜਿੱਥੇ ਵਿਦੇਸ਼ ਜਾਣ ਦਾ ਰੁਝਾਨ ਵਧਿਆ ਹੈ ਉਥੇ ਹੀ ਧੋਖਾਧੜੀ ਦੇ ਮਾਮਲੇ ਵੀ ਲਗਾਤਾਰ ਵਧ ਰਹੇ ਹਨ। ਜਿੱਥੇ ਬਹੁਤ ਸਾਰੇ ਪਰਵਾਰਾਂ ਵੱਲੋਂ ਆਪਣੇ ਬੱਚਿਆਂ ਨੂੰ ਵਿਆਹ ਕਰਕੇ ਵਿਦੇਸ਼ ਭੇਜੇ ਜਾਣ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ। ਉਥੇ ਹੀ ਵਿਦੇਸ਼ਾਂ ਵਿੱਚ ਜਾ ਕੇ ਬੱਚਿਆਂ ਵੱਲੋਂ ਆਪਣੇ ਜੀਵਨ ਸਾਥੀ ਨੂੰ ਬੁਲਾਉਣ ਤੋਂ ਇਨਕਾਰ ਕਰ ਦਿੱਤਾ ਜਾਂਦਾ ਹੈ। ਅਜਿਹੇ ਬਹੁਤ ਸਾਰੇ ਲੱਖਾਂ ਦੇ ਠੱਗੀ ਮਾਰਨ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ ਜਿੱਥੇ ਪਰਿਵਾਰਾਂ ਵੱਲੋਂ ਲੱਖਾਂ ਰੁਪਏ ਲਾ ਕੇ ਆਪਣੀ ਨੂੰਹ ਨੂੰ ਵਿਦੇਸ਼ ਭੇਜਿਆ ਜਾਂਦਾ ਹੈ। ਬਾਅਦ ਵਿੱਚ ਉਹ ਆਪਣੇ ਪਤੀ ਨੂੰ ਬਣਾਉਣ ਤੋਂ ਇਨਕਾਰ ਕਰ ਦਿੰਦੀ ਹੈ। ਜਿਸ ਕਾਰਨ ਬਹੁਤ ਸਾਰੇ ਪਰਿਵਾਰ ਮਾਨਸਿਕ ਤਣਾਅ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ।

ਹੁਣ ਕੈਨੇਡਾ ਤੋਂ ਟਰੂਡੋ ਵੱਲੋਂ ਮਨੀਸ਼ਾ ਗੁਲਾਟੀ ਦੁਆਰਾ ਭੇਜੀ ਗਈ ਚਿੱਠੀ ਦਾ ਜਵਾਬ ਆਇਆ ਹੈ ਜਿੱਥੇ ਹੁਣ ਇਹ ਕਾਰਵਾਈ ਕੀਤੀ ਜਾਵੇਗੀ। ਪਿਛਲੇ ਕੁਝ ਦਿਨਾਂ ਤੋਂ ਬੇਅੰਤ ਕੌਰ ਅਤੇ ਲਵਪ੍ਰੀਤ ਮਾਮਲੇ ਨੂੰ ਲੈ ਕੇ ਕਈ ਖਬਰਾਂ ਸਾਹਮਣੇ ਆਈਆਂ ਸਨ। ਉਥੇ ਹੀ ਇਸ ਮਾਮਲੇ ਦੀ ਜਾਣਕਾਰੀ ਮਿਲਣ ਤੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਗਈ ਸੀ ਅਤੇ ਇਨਸਾਫ ਦਿਵਾਉਣ ਦੀ ਗੱਲ ਆਖੀ ਗਈ ਸੀ।

ਇਸ ਵਕਤ ਉਨ੍ਹਾਂ ਵੱਲੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਵਿਦੇਸ਼ਾਂ ਵਿੱਚ ਹੋ ਰਹੇ ਧੋਖਿਆਂ ਬਾਰੇ ਇਕ ਚਿੱਠੀ ਭੇਜੀ ਗਈ ਸੀ। ਜਿਸ ਬਾਰੇ ਹੁਣ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਇਸ ਦਾ ਜਵਾਬ ਦਿੰਦਿਆਂ ਹੋਇਆਂ ਆਖਿਆ ਗਿਆ ਹੈ ਕਿ ਅਜਿਹੀਆਂ ਘਟਨਾਵਾਂ ਮੰਦਭਾਗੀਆਂ ਹਨ ਅਤੇ ਇਨ੍ਹਾਂ ਨੂੰ ਰੋਕਿਆ ਜਾਵੇਗਾ ਅਤੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਆਖਿਆ ਹੈ ਕਿ ਕੈਨੇਡਾ ਆਉਣ ਵਾਲੇ ਕੈਨੇਡਾ ਦੇ ਇਮੀਗ੍ਰੇਸ਼ਨ ਵੈਬਸਾਈਟ ਤੋਂ ਸਹੀ ਜਾਣਕਾਰੀ ਲੈ ਸਕਦੇ ਹਨ ਅਤੇ ਧੋਖਾਧੜੀ ਤੋਂ ਬਚ ਸਕਦੇ ਹਨ।

ਉਨ੍ਹਾਂ ਕਿਹਾ ਕਿ ਕੈਨੇਡਾ ਸਰਕਾਰ ਰੋਜ਼ਗਾਰ ਲਈ ਆਉਣ ਵਾਲੇ ਲੋਕਾਂ ਤੇ ਕੋਈ ਪਾਬੰਦੀ ਨਹੀਂ ਲਗਾਈ ਗਈ, ਪਰ ਜਿਨ੍ਹਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤੇ ਜਾ ਰਹੇ ਹਨ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਭਰੋਸਾ ਦੁਆਇਆ ਹੈ ਕਿ ਧੋ-ਖਾ-ਧ-ੜੀ ਦੇ ਮਾਮਲੇ ਨੂੰ ਅੰਜ਼ਾਮ ਦੇਣ ਵਾਲੇ ਲੋਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

error: Content is protected !!