ਲਵ ਮੈਰਿਜ ਕਰਾਉਣ ਵਾਲੇ ਦਾ ਦੇਖਲੋ ਹਾਲ 4 ਮਹੀਨਿਆਂ ਬਾਅਦ ਹੀ ਵਾਪਰ ਗਿਆ ਇਹ ਕਾਂਡ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸੋਸ਼ਲ ਮੀਡੀਆ ਜਿੱਥੇ ਲੋਕਾਂ ਵਿੱਚ ਜਾਣਕਾਰੀ ਦਾ ਇੱਕ ਸਾਧਨ ਮੰਨਿਆ ਜਾਂਦਾ ਹੈ ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਇਸ ਦੀ ਵਰਤੋਂ ਗਲਤ ਢੰਗ ਨਾਲ ਕੀਤੀ ਜਾਂਦੀ ਹੈ। ਜਿਸ ਦਾ ਅਸਰ ਹੋਰ ਬੱਚਿਆਂ ਉੱਪਰ ਵੀ ਪੈਂਦਾ ਹੈ। ਜਿੱਥੇ ਕਿ ਜਦੋਂ ਵਾਪਰਨ ਵਾਲੀਆਂ ਘਟਨਾਵਾਂ ਦੀ ਜਾਣਕਾਰੀ ਲੋਕਾਂ ਨੂੰ ਸੋਸ਼ਲ ਮੀਡੀਆ ਦੇ ਜ਼ਰੀਏ ਮਿਲ ਜਾਂਦੀ ਹੈ ਉਥੇ ਹੀ ਕੁਝ ਲੋਕਾਂ ਵੱਲੋਂ ਆਪਣੀ ਜ਼ਿੰਦਗੀ ਖ਼ਤਮ ਕਰਨ ਨੂੰ ਲੈ ਕੇ ਵੀਡੀਓ ਸੋਸ਼ਲ ਮੀਡੀਆ ਉਪਰ ਵਾਇਰਲ ਕਰ ਦਿੱਤੀਆਂ ਜਾਂਦੀਆਂ ਹਨ, ਜਿਨ੍ਹਾਂ ਦਾ ਅਸਰ ਬਹੁਤ ਸਾਰੇ ਨੌਜਵਾਨਾਂ ਉੱਪਰ ਪੈਂਦਾ ਹੈ।

ਪੰਜਾਬ ਵਿਚ ਜਿਥੇ ਵਿਆਹਾਂ ਦੇ ਟੁੱਟਣ ਦਾ ਕਾਰਨ ਕਈ ਤਰ੍ਹਾਂ ਦੀਆਂ ਘਟਨਾਵਾਂ ਬਣ ਰਹੀਆਂ ਹਨ ਉਥੇ ਹੀ ਕੁਝ ਲੋਕਾਂ ਵੱਲੋਂ ਆਪਣੇ ਵਿਆਹ ਤੋਂ ਦੁਖੀ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਲਈ ਸੋਸ਼ਲ ਮੀਡੀਆ ਉਪਰ ਲਾਈਵ ਹੋ ਕੇ ਇਸ ਬਾਰੇ ਜਾਣਕਾਰੀ ਲੋਕਾਂ ਨੂੰ ਦੇ ਦਿੱਤੀ ਹੈ। ਹੁਣ ਲਵ ਮੈਰਿਜ਼ ਕਰਵਾਉਣ ਵਾਲੇ ਦਾ ਹਾਲ ਇਹ ਹੋਇਆ ਹੈ ਕਿ ਚਾਰ ਮਹੀਨਿਆਂ ਬਾਅਦ ਹੀ ਇਹ ਹਾਦਸਾ ਵਾਪਰਿਆ ਹੈ। ਜਿਸ ਬਾਰੇ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪੰਜਾਬ ਦੇ ਮਹਾਂਨਗਰ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਲੜਕੇ ਵੱਲੋਂ ਆਪਣਾ ਪ੍ਰੇਮ ਵਿਆਹ ਕਰਵਾਏ ਜਾਣ ਤੋਂ ਬਾਅਦ 4 ਮਹੀਨਿਆਂ ਬਾਅਦ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ।

ਉਥੇ ਹੀ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਉਹ ਇੱਕ ਟਰੱਕ ਮਕੈਨਿਕ ਹੈ ਅਤੇ ਉਸ ਦੇ 2 ਬੇਟੇ ਅਤੇ ਇਕ ਧੀ ਹੈ। ਉਸ ਦੇ ਵੱਡੇ ਬੇਟੇ ਸਤਨਾਮ ਵੱਲੋਂ ਰਮਨਜੋਤ ਕੌਰ ਨਾਂ ਦੀ ਲੜਕੀ ਨਾਲ ਲਵ ਮੈਰਿਜ ਕੀਤੀ ਗਈ ਸੀ ਜੋ ਉਨ੍ਹਾਂ ਦੇ ਹੀ ਮੁੱਹਲੇ ਵਿਚ ਰਹਿੰਦੀ ਸੀ। ਉਨ੍ਹਾਂ ਦੇ ਵਿਆਹ ਨੂੰ ਚਾਰ ਮਹੀਨੇ ਹੋਏ ਸਨ। ਲੜਕੇ ਵੱਲੋਂ ਨਗਰ ਨਿਗਮ ਵਿੱਚ ਨੌਕਰੀ ਪ੍ਰਾਪਤ ਕਰਨ ਲਈ ਫਾਰਮ ਭਰੇ ਗਏ ਸਨ ਪਰ ਇਸ ਸਮੇਂ ਉਹ ਕੋਈ ਵੀ ਕੰਮ ਨਹੀਂ ਕਰ ਰਿਹਾ ਸੀ ਜਿਸ ਦੌਰਾਨ ਪਰਿਵਾਰ ਵੱਲੋਂ ਉਸ ਨੂੰ ਬੇਰੁਜ਼ਗਾਰ ਹੋਣ ਦੀ ਗੱਲ ਆਖੀ ਜਾ ਰਹੀ ਸੀ।

ਜਿਸ ਕਾਰਨ ਮਾਨਸਿਕ ਤਣਾਅ ਦੇ ਚਲਦੇ ਹੋਏ ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਆਪਣੀ ਛੋਟੀ ਭੈਣ ਨੂੰ ਵਟਸ ਐਪ ਤੇ ਭੇਜ ਦਿਤੀ ਗਈ। ਜਿਸ ਵਿੱਚ ਉਸ ਵੱਲੋਂ ਆਪਣੀ ਮੌਤ ਲਈ ਸਹੁਰਾ ਪਰਿਵਾਰ ਦੇ ਛੇ ਮੈਂਬਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਸੀ। ਅਤੇ ਖੁਦ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

error: Content is protected !!