ਵਜਿਆ ਫਿਰ ਖਤਰੇ ਦਾ ਘੁੱਗੂ : ਏਥੇ ਅਚਾਨਕ ਲੱਗ ਗਿਆ ਲਾਕ ਡਾਊਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਸਾਲ 2019 ਦੇ ਅਖੀਰ ਵਿੱਚ ਚੀਨ ਦੇ ਸ਼ਹਿਰ ਵੁਹਾਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਸਾਰੀ ਦੁਨੀਆਂ ਵਿਚ ਪੈਰ ਪਸਾਰ ਲਏ ਸਨ ਅਤੇ ਸਾਰੇ ਪਾਸੇ ਹਾਹਾਕਾਰ ਮਚਾ ਦਿੱਤੀ ਸੀ। ਜਿੱਥੇ ਇਸ ਕਰੋਨਾ ਨੇ ਸਾਰੇ ਦੇਸ਼ਾਂ ਵਿੱਚ ਲੋਕਾਂ ਨੂੰ ਆਪਣੇ ਘਰਾਂ ਅੰਦਰ ਤੱਕ ਡੱਕ ਦਿੱਤਾ ਸੀ। ਇਸ ਕਰੋਨਾ ਨੂੰ ਰੋਕਣ ਲਈ ਸਾਰੇ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਹਵਾਈ ਉਡਾਣ ਨੂੰ ਵੀ ਬੰਦ ਕਰ ਦਿੱਤਾ ਗਿਆ ਸੀ। ਜਿਸ ਕਾਰਨ ਯਾਤਰੀਆਂ ਨੂੰ ਵੀ ਆਉਣ-ਜਾਣ ਵਿਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ। ਇਸ ਕਰੋਨਾ ਦੇ ਕਾਰਨ ਅਮਰੀਕਾ ਵਿੱਚ ਸਭ ਤੋਂ ਵਧੇਰੇ ਲੋਕ ਪ੍ਰ-ਭਾ-ਵਿ-ਤ ਹੋਏ ਸਨ। ਜਿੱਥੇ ਕਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਸਭ ਤੋਂ ਵਧੇਰੇ ਅਮਰੀਕਾ ਦੇ ਲੋਕ ਸ਼ਾਮਲ ਸਨ। ਉਥੇ ਹੀ ਭਾਰਤ ਵਿੱਚ ਵੀ ਕਰੋਨਾ ਨਾਲ ਪ੍ਰਭਾਵਿਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਦੂਜੇ ਨੰਬਰ ਤੇ ਰਹੀ ਹੈ।

ਹੁਣ ਇੱਕ ਵਾਰ ਫਿਰ ਤੋਂ ਖ਼ਤਰੇ ਦਾ ਘੁੱਗੂ ਵਜਿਆ ਹੈ ਅਤੇ ਇੱਥੇ ਅਚਾਨਕ ਫਿਰ ਤੋਂ ਤਾਲਾਬੰਦੀ ਕਰ ਦਿੱਤੀ ਗਈ ਹੈ,ਜਿਸ ਬਾਰੇ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੀਨ ਦੇ ਵਿਚ ਦੁਬਾਰਾ ਤੋਂ ਕਰੋਨਾ ਦੇ ਕੇਸ ਸਾਹਮਣੇ ਆਉਣ ਕਾਰਨ ਚੀਨ ਵਿੱਚ ਗਾਸੂ ਸੂਬੇ ਦੀ ਰਾਜਧਾਨੀ ਲਾਂਝੂ ਵਿੱਚ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਸ਼ਹਿਰ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ। ਜਿੱਥੇ ਇਸ ਸ਼ਹਿਰ ਵਿਚ ਕੱਲ੍ਹ 6 ਮਾਮਲੇ ਸਾਹਮਣੇ ਆਏ ਸਨ ਉਥੇ ਹੀ ਪੂਰੇ ਚੀਨ ਵਿੱਚ 29 ਮਾਮਲੇ ਸਾਹਮਣੇ ਆਏ ਸਨ। ਉਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਐਮਰਜੈਂਸੀ ਦੀ ਸਥਿਤੀ ਵਿੱਚ ਸੂਬੇ ਦੀ ਰਾਜਧਾਨੀ ਵਿੱਚ ਤਾਲਾਬੰਦੀ ਕਰ ਦਿੱਤੀ ਗਈ ਹੈ।

ਉਥੇ ਹੀ ਪ੍ਰਸ਼ਾਸਨ ਵੱਲੋਂ ਐਮਰਜੰਸੀ ਦੇ ਹਾਲਾਤਾਂ ਵਿੱਚ ਵੀ ਲੋਕਾਂ ਨੂੰ ਘਰ ਤੋਂ ਬਾਹਰ ਜਾਣ ਦੀ ਇਜ਼ਾਜਤ ਦਿੱਤੀ ਹੈ। ਉਥੇ ਹੀ ਚੀਨ ਦੇ ਵਿਚ ਸਾਹਮਣੇ ਆਉਣ ਵਾਲੇ ਮਾਮਲਿਆਂ ਵਿਚ ਡੈਲਟਾ ਵੈਰੀਏਂਟ ਦੇ ਮਾਮਲੇ ਵੀ ਪਾਏ ਗਏ ਹਨ। ਉਥੇ ਹੀ ਸਿਹਤ ਅਧਿਕਾਰੀਆਂ ਵੱਲੋਂ ਇਹ ਵੀ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਦੀ ਗਿਣਤੀ ਵਧ ਜਾਵੇਗੀ।

ਕਿਉਂਕਿ ਜਿਵੇਂ ਹੀ ਟੈਸਟ ਕੀਤੇ ਜਾਣਗੇ, ਉਸ ਦੇ ਹਿਸਾਬ ਨਾਲ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ ਵੱਧ ਸਕਦੀ ਹੈ। ਜਿੱਥੇ ਅੱਜ ਤੋਂ ਤਾਲਾਬੰਦੀ ਕਰ ਦਿੱਤੀ ਗਈ ਹੈ ਉਥੇ ਹੀ ਲੋਕਾਂ ਨੂੰ ਵੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।।

error: Content is protected !!