ਵਾਪਰਿਆ ਕਹਿਰ : ਇਸ ਤਰਾਂ ਇਕੱਠੇ 7 ਬੱਚਿਆਂ ਦੀ ਹੋਈ ਦਰਦਨਾਕ ਤਰੀਕੇ ਨਾਲ ਮੌਤ, ਛਾਈ ਇਲਾਕੇ ਚ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਦੁਨੀਆਂ ਭਰ ਵਿੱਚ ਹੀ ਆਏ ਦਿਨ ਕਈ ਤਰ੍ਹਾਂ ਦੀਆਂ ਮੰਦਭਾਗੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਵਿੱਚ ਜਿਆਦਾਤਰ ਲੋਕਾਂ ਦੇ ਰੋਜ਼ਾਨਾ ਹੋ ਰਹੇ ਜਾਨੀ ਨੁਕਸਾਨ ਨਾਲ ਸੰਬੰਧਿਤ ਹੁੰਦੀਆਂ ਹਨ। ਜਿੱਥੇ ਇੱਕ ਪਾਸੇ ਕਰੋਨਾ ਮਹਾਂਮਾਰੀ ਦੇ ਕਾਰਨ ਅਜੇ ਤੱਕ ਵੀ ਲੋਕਾਂ ਨੂੰ ਆਪਣੀ ਜਾਨ ਤੋਂ ਹੱਥ ਧੋਣਾ ਪੈ ਰਿਹਾ ਹੈ ਉਥੇ ਹੀ ਰੋਜ਼ਾਨਾ ਵਾਪਰਨ ਵਾਲੀਆਂ ਕੁਦਰਤੀ ਘਟਨਾਵਾਂ ਅਤੇ ਲੋਕਾਂ ਦੀ ਅਣਗਹਿਲੀ ਕਾਰਨ ਹੋਈ ਮੌਤ ਦਰ ਵਿੱਚ ਦਿਨੋ ਦਿਨ ਵਾਧਾ ਹੋ ਰਿਹਾ ਹੈ। ਅਜਿਹੇ ਹੀ ਇਕ ਦਰਦਨਾਕ ਹਾਦਸੇ ਦੀ ਖਬਰ ਝਾਰਖੰਡ ਦੇ ਲਾਤੇਹਾਰ ਜ਼ਿਲੇ ਤੋਂ ਸਾਹਮਣੇ ਆ ਰਹੀ ਹੈ, ਜਿਸ ਵਿੱਚ ਇਕ ਦੋ ਨਹੀਂ ਸਗੋਂ ਇਕੱਠਿਆਂ ਹੀ ਸੱਤ ਬੱਚਿਆ ਦੀ ਤਲਾਬ ਵਿਚ ਡੁੱਬਣ ਕਾਰਨ ਦਰਦਨਾਕ ਮੌਤ ਦੀ ਖਬਰ ਪ੍ਰਾਪਤ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਰਘਟਨਾ ਲਾਤੇਹਾਰ ਜ਼ਿਲੇ ਦੇ ਥਾਣਾ ਖੇਤਰ ਬਾਲੂਮਾਥ ਦੇ ਅਧੀਨ ਪੈਂਦੇ ਸ਼ੇਰੇਗਾਰਾ ਪਿੰਡ ਦੇ ਮੰਡੀਹ ਟੋਲੇ ਵਿਚ ਘਟੀ ਹੈ ਜਿਥੇ ਕਰਮ ਡਾਲੀ ਦੇ ਵਿਸਰਜਨ ਦੌਰਾਨ ਸੱਤ ਬੱਚੇ ਤਲਾਬ ਦੇ ਡੂੰਘੇ ਪਾਣੀ ਵਿੱਚ ਚਲੇ ਗਏ ਅਤੇ ਇਸ ਕਾਰਨ ਡੁੱਬਣ ਨਾਲ ਉਨ੍ਹਾਂ ਨੂੰ ਆਪਣੀ ਜਾਨ ਗਵਾਉਣੀ ਪਈ। ਇਸ ਮਾਮਲੇ ਦੀ ਖਬਰ ਮਿਲਣ ਤੇ ਪੁਲਿਸ ਅਧਿਕਾਰੀ ਅਤੇ ਗ੍ਰਾਮੀਣ ਦੇ ਭਾਰੀ ਮਾਤਰਾ ਵਿੱਚ ਲੋਕ ਘਟਨਾ ਸਥਾਨ ਤੇ ਪਹੁੰਚੇ ਬੱਚਿਆਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ ਅਤੇ ਬਾਲੂਮਾਥ ਥਾਣੇ ਦੇ ਪੁਲੀਸ ਅਧਿਕਾਰੀਆਂ ਵੱਲੋਂ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਗਿਆ ਹੈ।

ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਇਨ੍ਹਾਂ ਬੱਚਿਆਂ ਦੀ ਉਮਰ ਦਸ ਸਾਲ ਤੋਂ 20 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ ਅਤੇ ਇਨ੍ਹਾਂ ਮਰਨ ਵਾਲੇ ਬੱਚਿਆਂ ਵਿੱਚ ਤਿੰਨੇ ਸਕੀਆਂ ਭੈਣਾਂ ਵੀ ਸਨ। ਝਾਰਖੰਡ ਦੇ ਮੁੱਖ ਮੰਤਰੀ ਹਿੰਮਤ ਸੋਰੇਨ ਨੇ ਇਸ ਘਟਨਾ ਤੇ ਸ਼ੋਕ ਵਿਅਕਤ ਕੀਤਾ ਅਤੇ ਮ੍ਰਿਤਕ ਬੱਚਿਆਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ

ਉਨ੍ਹਾਂ ਨੇ ਮ੍ਰਿਤਕ ਬੱਚਿਆਂ ਦੇ ਪਰਿਵਾਰਾਂ ਨੂੰ ਇਸ ਔਖੀ ਘੜੀ ਨੂੰ ਸਹਿਣ ਕਰਨ ਲਈ ਵੀ ਅਰਦਾਸ ਕੀਤੀ। ਖ਼ੁਸ਼ੀ ਦੀ ਇਸ ਮੌਕੇ ਤੇ ਅਚਾਨਕ ਹੋਈ ਇਸ ਦਰਦਨਾਕ ਘਟਨਾ ਕਾਰਨ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਛਾ ਗਈ ਹੈ। ਸਾਰੇ ਲੋਕਾਂ ਵੱਲੋਂ ਪੀੜਤ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।

error: Content is protected !!