ਵਾਪਰਿਆ ਕਹਿਰ ਘਰ ਦੇ ਅੰਦਰ ਇਸ ਤਰਾਂ 8 ਮਹੀਨਿਆਂ ਦੇ ਬੱਚੇ ਸਮੇਤ 5 ਜਾਣਿਆਂ ਨੂੰ ਮਿਲੀ ਇਕੱਠਿਆਂ ਮੌਤ

ਆਈ ਤਾਜਾ ਵੱਡੀ ਖਬਰ 

ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿਥੇ ਸਾਰੀ ਦੁਨੀਆ ਵਿੱਚ ਭਿਆਨਕ ਕਹਿਰ ਵਰਸਾਇਆ ਸੀ ਅਤੇ ਬਹੁਤ ਸਾਰੇ ਪਰਵਾਰ ਇਸ ਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਉਥੇ ਹੀ ਦੇਸ਼ ਅੰਦਰ ਮਹਾਰਾਸ਼ਟਰ ਸੂਬਾ ਸਭ ਤੋਂ ਵਧੇਰੇ ਪ੍ਰਭਾਵਿਤ ਹੋਇਆ ਸੀ।। ਜਿੱਥੇ ਬਹੁਤ ਸਾਰੇ ਲੋਕਾਂ ਦੀ ਜਾਨ ਕਰੋਨਾ ਕਾਰਨ ਚਲੇ ਗਈ। ਇਸ ਤੋਂ ਇਲਾਵਾ ਵਾਪਰਨ ਵਾਲੇ ਵੱਖ-ਵੱਖ ਸੜਕ ਹਾਦਸਿਆਂ ਤੇ ਬਿਮਾਰੀਆ ਅਤੇ ਅਚਾਨਕ ਸਾਹਮਣੇ ਆਉਣ ਵਾਲੀਆਂ ਕੁਦਰਤੀ ਆਫ਼ਤਾਂ ਦੀ ਚਪੇਟ ਵਿੱਚ ਆਉਣ ਕਾਰਨ ਵੀ ਬਹੁਤ ਸਾਰੇ ਲੋਕਾਂ ਦੀ ਮੌਤ ਹੋ ਜਾਂਦੀ ਹੈ। ਕਈ ਵਾਰ ਦਿਲ ਨੂੰ ਦਹਿਲਾ ਦੇਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਸਾਹਮਣੇ ਆਇਆ ਹੈ ਜਿਸ ਨੂੰ ਸੁਣ ਕੇ ਲੋਕਾਂ ਦੇ ਰੋਂਗਟੇ ਖੜੇ ਹੋ ਜਾਂਦੇ ਹਨ। ਹੁਣ ਇੱਥੇ ਘਰ ਦੇ ਅੰਦਰ ਕਹਿਰ ਵਾਪਰਿਆ ਹੈ ਜਿੱਥੇ 8 ਮਹੀਨੇ ਦੇ ਬੱਚੇ ਸਮੇਤ ਪੰਜ ਲੋਕਾਂ ਦੀ ਮੌਤ ਹੋਈ ਹੈ ਜਿਸ ਨਾਲ ਸੋਗ ਦੀ ਲਹਿਰ ਫੈਲ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕੇਰਲ ਤੋਂ ਸਾਹਮਣੇ ਆਇਆ ਹੈ ਜਿੱਥੇ ਵਰਕਲਾ ਦੇ ਦਲਵਾਪੁਰਮ ਵਿਚ ਉਸ ਸਮੇਂ ਹਾਹਾਕਾਰ ਮਚ ਗਈ , ਜਦੋਂ ਇੱਕ ਘਰ ਨੂੰ ਲੱਗੀ ਅੱਗ ਦੇ ਕਾਰਨ 2 ਮੰਜ਼ਿਲਾ ਦੇ ਮਕਾਨ ਵਿੱਚ ਬਣੇ ਵੱਖ ਵੱਖ ਕਮਰਿਆਂ ਵਿਚ ਮੌਜੂਦ ਲੋਕ ਇਸ ਅੱਗ ਦੀ ਚਪੇਟ ਵਿਚ ਆ ਗਏ। ਇਸ ਹਾਦਸੇ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਕੁਝ ਲੋਕਾਂ ਵੱਲੋਂ ਘਰ ਦੇ ਸਾਹਮਣੇ ਤੋਂ ਅੱਗ ਦੀਆਂ ਲਪਟਾਂ ਅਤੇ ਧੂੰਆਂ ਨਿਕਲਦਾ ਦੇਖਿਆ ਗਿਆ।

ਪਰਿਵਾਰਕ ਮੈਂਬਰਾਂ ਨੂੰ ਅਵਾਜ਼ ਦਿੱਤੇ ਜਾਣ ਤੇ ਅੰਦਰੋਂ ਕੋਈ ਵੀ ਜਵਾਬ ਨਾ ਆਉਂਣ ਤੇ ਇਸ ਘਟਨਾ ਦੀ ਜਾਣਕਾਰੀ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਜਿਨ੍ਹਾਂ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਇਸ ਉਪਰ ਕਾਬੂ ਪਾਇਆ ਗਿਆ ਅਤੇ ਘਰ ਵਿਚ ਮੌਜੂਦ ਲੋਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸ਼ਾਰਟ ਸਰਕਟ ਕਾਰਨ ਵਾਪਰਿਆ ਹੋ ਸਕਦਾ ਹੈ।

ਜਿੱਥੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਮੈਡੀਕਲ ਕਾਲਜ ਵਿਖੇ ਭੇਜਿਆ ਗਿਆ ਹੈ ਅਤੇ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉੱਥੇ ਹੀ ਦੱਸਿਆ ਗਿਆ ਹੈ ਕਿ ਇਸ ਹਾਦਸੇ ਵਿੱਚ ਪਰਿਵਾਰਕ ਮੈਂਬਰਾਂ ਵਿੱਚ ਜਿੱਥੇ ਇੱਕ ਮੈਂਬਰ ਦੀ ਹਾਲਤ ਕਾਫੀ ਗੰਭੀਰ ਹੈ ਅਤੇ ਹਸਪਤਾਲ ਵਿਚ ਜੇਰੇ ਇਲਾਜ ਹੈ। ਉੱਥੇ ਹੀ ਇਕ ਅੱਠ ਮਹੀਨੇ ਦੇ ਬੱਚੇ ਰਿਆਨ ਦੇ ਸਮੇਤ 5 ਲੋਕਾਂ ਦੀ ਮੌਤ ਹੋ ਗਈ ਹੈ।

error: Content is protected !!