ਵਾਪਰਿਆ ਕਹਿਰ ਭਿਆਨਕ ਵੱਡੇ ਧਮਾਕੇ ਚ ਲੱਗੇ ਲਾਸ਼ਾਂ ਦੇ ਢੇਰ ਮਚਿਆ ਹੜਕੰਪ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਦੇਸ਼ ਅੰਦਰ ਜਿਥੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਵੱਲੋਂ ਬਹੁਤ ਸਾਰੇ ਦਿਸ਼ਾਂ ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ ਅਤੇ ਕਈ ਅਜਿਹੇ ਕਾਰੋਬਾਰ ਉਪਰ ਵੀ ਠੱਲ੍ਹ ਪਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਜਿਸ ਨਾਲ ਉੱਥੇ ਕੰਮ ਕਰਨ ਵਾਲੇ ਮਜ਼ਦੂਰਾਂ ਦੀ ਜਾਨ ਜਾਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਆਏ ਦਿਨ ਹੀ ਵੱਖ-ਵੱਖ ਸੂਬਿਆਂ ਤੋਂ ਬਹੁਤ ਸਾਰੀਆਂ ਅਜਿਹੀਆਂ ਦੁਖਦਾਈ ਖਬਰਾਂ ਸਾਹਮਣੇ ਆ ਜਾਂਦੀਆਂ ਹਨ ਲੋਕਾਂ ਦੇ ਰੋਂਗਟੇ ਖੜੇ ਕਰਦੀਆਂ ਹਨ। ਵਾਪਰਨ ਵਾਲੇ ਅਜਿਹੇ ਭਿਆਨਕ ਹਾਦਸਿਆਂ ਦੇ ਵਿੱਚ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ ਅਤੇ ਲੋਕਾਂ ਵਿਚ ਡਰ ਪੈਦਾ ਹੋ ਜਾਂਦਾ ਹੈ।

ਹੁਣ ਇੱਥੇ ਕਹਿਰ ਵਾਪਰਿਆ ਹੈ ਜਿੱਥੇ ਧਮਾਕੇ ਹੋਣ ਕਾਰਨ ਲਾਸ਼ਾਂ ਦੇ ਢੇਰ ਲੱਗ ਗਏ ਹਨ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਹਾਦਸਾ ਬਿਹਾਰ ਦੇ ਭਾਗਲਪੁਰ ਜਿਲ੍ਹੇ ਵਿੱਚ ਵਾਪਰਿਆ ਹੈ। ਜਿੱਥੇ ਕਸਬਾ ਕਾਜਬਲੀਚਕ ਇਲਾਕੇ ਵਿੱਚ ਇਕ ਵਿਅਕਤੀ ਮਹਿੰਦਰ ਮੰਡਲ ਵੱਲੋਂ ਆਪਣੇ ਘਰ ਵਿੱਚ ਹੀ ਗ਼ੈਰਕਾਨੂੰਨੀ ਤਰੀਕੇ ਨਾਲ ਪਟਾਖੇ ਬਣਾਉਣ ਦਾ ਕੰਮ ਕੀਤਾ ਜਾ ਰਿਹਾ ਸੀ। ਜਿੱਥੇ ਇਸ ਕੰਮ ਦੇ ਦੌਰਾਨ ਹੋਏ ਧਮਾਕੇ ਦੇ ਕਾਰਨ ਦੋ ਇਮਾਰਤਾਂ ਬੁਰੀ ਤਰ੍ਹਾਂ ਹਿੱਲ ਗਈਆਂ ਹਨ।

ਜਿੱਥੇ ਧਮਾਕੇ ਦੀ ਆਵਾਜ਼ ਦੂਰ-ਦੂਰ ਤੱਕ ਸੁਣਾਈ ਦਿੱਤੀ ਗਈ ਉੱਥੇ ਹੀ ਘਰ ਦੇ ਨੇੜੇ ਦੀਆਂ ਇਹ ਦੋ ਇਮਾਰਤਾਂ ਵੀ ਮਲਬੇ ਵਿਚ ਬਦਲ ਗਈਆਂ। ਇਸ ਹਾਦਸੇ ਵਿੱਚ 10 ਲੋਕਾਂ ਦੀ ਘਟਨਾ ਸਥਾਨ ਤੇ ਮੌਤ ਹੋ ਗਈ ਹੈ ਉਥੇ ਹੀ 9 ਲੋਕਾਂ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਾਇਆ ਗਿਆ ਹੈ। ਘਟਨਾ ਸਥਾਨ ਤੋਂ ਹੁਣ ਤੱਕ ਦਸ ਲਾਸ਼ਾਂ ਨੂੰ ਬਰਾਮਦ ਕੀਤਾ ਗਿਆ ਹੈ ਜਿਨ੍ਹਾਂ ਦੀ ਸ਼ਨਾਖਤ ਅਜੇ ਨਹੀਂ ਹੋਈ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਬੰਬ ਨਿਰੋਧਕ ਦਸਤੇ ਅਤੇ ਆਰਥਿਕ ਮਾਹਰਾਂ ਦੀਆਂ ਟੀਮਾਂ ਵੱਲੋਂ ਘਟਨਾ ਸਥਾਨ ਤੇ ਪਹੁੰਚ ਕਰਕੇ ਇਸ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਦੱਸਿਆ ਗਿਆ ਹੈ ਕਿ ਇਸ ਤੋਂ ਪਹਿਲਾਂ ਵੀ ਇਸ ਵਿਅਕਤੀ ਦੇ ਘਰ ਵਿੱਚ 2008 ਦੌਰਾਨ ਧਮਾਕਾ ਹੋਇਆ ਸੀ ਜਿਸ ਵਿੱਚ ਉਸ ਦੀ ਪਤਨੀ ਅਤੇ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ। ਇਸ ਘਟਨਾ ਕਾਰਨ ਨਜ਼ਦੀਕ ਦੇ ਲੋਕਾਂ ਵਿੱਚ ਵੀ ਡਰ ਵੇਖਿਆ ਜਾ ਰਿਹਾ ਹੈ। ਅੱਜ ਸਵੇਰੇ ਹੋਏ ਇਸ ਧਮਾਕੇ ਨੇ ਸਾਰੇ ਇਲਾਕੇ ਦੇ ਲੋਕਾਂ ਨੂੰ ਡਰਾ ਕੇ ਰੱਖ ਦਿੱਤਾ ਹੈ।

error: Content is protected !!