ਵਾਪਰਿਆ ਦਰਦਨਾਕ ਹਾਦਸਾ ਹੋਈਆਂ ਏਨੀਆਂ ਜਿਆਦਾ ਮੌਤਾਂ ,ਪ੍ਰਧਾਨ ਮੰਤਰੀ ਮੋਦੀ ਨੇ ਵੀ ਕੀਤਾ ਅਫਸੋਸ ਜਾਹਰ

ਆਈ ਤਾਜਾ ਵੱਡੀ ਖਬਰ 

ਇਸ ਸਮੇਂ ਦੇਸ਼ ਵਿਚ ਜਿਥੇ ਪੰਜ ਸੂਬਿਆਂ ਵਿੱਚ ਹੋਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਸੱਭ ਪਾਰਟੀਆਂ ਵੱਲੋਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਦੇਸ਼ ਵਿਚ ਕਈ ਤਰ੍ਹਾਂ ਦੇ ਹਾਦਸੇ ਵਾਪਰਨ ਦੀਆਂ ਖ਼ਬਰਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ ਜੋ ਦੇਸ਼ ਦੇ ਹਲਾਤਾਂ ਉਪਰ ਗਹਿਰਾ ਅਸਰ ਪਾਉਂਦੇ ਹਨ ਅਤੇ ਆਉਣ ਵਾਲੀਆਂ ਦੁਖਦਾਈ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਦੇਸ਼ ਅੰਦਰ ਜਿੱਥੇ ਕੋਰੋਨਾ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਚੁੱਕੀ ਹੈ। ਉੱਥੇ ਹੀ ਵਾਪਰਨ ਵਾਲੇ ਸੜਕ ਹਾਦਸੇ ਅਤੇ ਅਚਾਨਕ ਹੀ ਸਾਹਮਣੇ ਆਉਣ ਵਾਲੇ ਕਈ ਹਾਦਸੇ ਕਈ ਲੋਕਾਂ ਦੀ ਜਾਨ ਜਾਣ ਦਾ ਕਾਰਨ ਬਣ ਰਹੇ ਹਨ।

ਹੁਣ ਇੱਥੇ ਦਰਦਨਾਕ ਹਾਦਸਾ ਵਾਪਰਿਆ ਹੈ, ਜਿੱਥੇ ਐਨੇ ਲੋਕਾਂ ਦੀ ਮੌਤ ਹੋਣ ਤੇ ਪ੍ਰਧਾਨ ਮੰਤਰੀ ਵੱਲੋਂ ਵੀ ਅਫਸੋਸ ਜਾਹਿਰ ਕੀਤਾ ਗਿਆ ਹੈ। ਜਿੱਥੇ ਕਰੋਨਾ ਕਾਰਨ ਪਹਿਲਾਂ ਮਹਾਰਾਸ਼ਟਰ ਸੂਬਾ ਸਭ ਤੋਂ ਵਧੇਰੇ ਪ੍ਰਭਾਵਿਤ ਹੋਇਆ ਹੈ ਉੱਥੇ ਹੀ ਹੁਣ ਮਹਾਰਾਸ਼ਟਰ ਦੇ ਪੁਣੇ ਵਿੱਚ ਯਰਵਦਾ ਇਲਾਕੇ ਦੇ ਸ਼ਾਸ਼ਤਰੀ ਨਗਰ ਵਿਚ ਇੱਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਇਕ ਨਿਰਮਾਣ ਅਧੀਨ ਇਮਾਰਤ ਦਾ ਕੁਝ ਹਿੱਸਾ ਡਿੱਗਣ ਕਾਰਨ ਇਸ ਦੀ ਚਪੇਟ ਵਿੱਚ ਆਉਣ ਕਾਰਨ ਪੰਜ ਮਜ਼ਦੂਰਾਂ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ ਹੈ ਅਤੇ ਇਸ ਘਟਨਾ ਵਿਚ 5 ਮਜ਼ਦੂਰ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਵੀਰਵਾਰ ਨੂੰ ਭੂਮੀਗਤ ਤਲ ਤੇ ਇੱਕ ਸਲੈਬ ਬਣਾਉਣ ਲਈ ਸਟੀਲ ਦਾ ਢਾਂਚਾ ਲਗਾਇਆ ਗਿਆ ਸੀ। ਉਥੀ ਹੀ ਵੀਰਵਾਰ ਦੇਰ ਰਾਤ ਇਹ ਢਾਂਚਾ ਢਹਿ ਗਿਆ ਤੇ ਮਜ਼ਦੂਰਾਂ ਦੇ ਇਕੱਠ ਹੋਣ ਕਾਰਨ ਪੰਜ ਦੀ ਮੌਤ ਹੋ ਗਈ ਅਤੇ 5 ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ।

ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਤੁਰੰਤ ਪੁਲਿਸ ਅਤੇ ਫਾਇਰ ਬ੍ਰਿਗੇਡ ਦੇ ਦਲ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਲੋਕਾਂ ਨੂੰ ਬਾਹਰ ਕੱਢਣ ਦਾ ਕੰਮ ਸ਼ੁਰੂ ਕੀਤਾ ਗਿਆ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਇਸ ਘਟਨਾ ਉਪਰ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਵੱਲੋਂ ਸੋਗ ਪੀੜਤ ਪਰਿਵਾਰ ਪ੍ਰਤੀ ਹਮਦਰਦੀ ਜਾਹਿਰ ਕੀਤੀ ਗਈ ਹੈ ਅਤੇ ਜ਼ਖਮੀਆਂ ਦੇ ਜਲਦ ਠੀਕ ਹੋਣ ਦੀ ਕਾਮਨਾ ਟਵੀਟ ਕਰਕੇ ਕੀਤੀ ਗਈ ਹੈ।

error: Content is protected !!