ਵਾਪਰੀ ਖੌਫਨਾਕ ਵਾਰਦਾਤ – 2 ਨਿਆਣਿਆਂ ਦੀਆਂ ਅੱਖਾਂ ਕੱਢ ਕੇ ਜਾਲਮਾਂ ਨੇ ਏਦਾਂ ਦਿੱਤੀ ਬੱਚਿਆਂ ਨੂੰ ਮੌਤ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਜਿੱਥੇ ਕਰੋਨਾ ਦੇ ਡਰ ਕਾਰਨ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ ਤਾਂ ਜੋ ਬੱਚਿਆਂ ਨੂੰ ਮੁਸ਼ਕਲਾਂ ਤੋਂ ਬਚਾਇਆ ਜਾ ਸਕੇ ਅਤੇ ਉਹਨਾਂ ਦੀ ਰੱਖਿਆ ਕੀਤੀ ਜਾ ਸਕੇ। ਜਿਸ ਵਾਸਤੇ ਕੇਂਦਰ ਸਰਕਾਰ ਵੱਲੋਂ ਲਗਾਤਾਰ ਸਕੂਲਾਂ ਨੂੰ ਬੰਦ ਰੱਖਿਆ ਜਾ ਰਿਹਾ ਹੈ ਅਤੇ ਬੱਚਿਆਂ ਦੀ ਪੜ੍ਹਾਈ ਆਨਲਾਈਨ ਹੀ ਜਾਰੀ ਰੱਖੀ ਗਈ ਹੈ। ਉੱਥੇ ਹੀ ਇਕ ਤੋਂ ਬਾਅਦ ਇਕ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜੋ ਬੱਚਿਆਂ ਦੇ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਮਾਪਿਆਂ ਵੱਲੋਂ ਜਿੱਥੇ ਆਪਣੇ ਬੱਚਿਆਂ ਦੀ ਪੂਰੀ ਸੁਰੱਖਿਆ ਦਾ ਇੰਤਜ਼ਾਮ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਲੈ ਕੇ ਪੂਰੀ ਇਤਿਆਤ ਵਰਤੀ ਜਾਂਦੀ ਹੈ। ਪਰ ਇਸ ਸਭ ਦੇ ਬਾਵਜੂਦ ਵੀ ਬੱਚਿਆਂ ਨਾਲ ਵਾਪਰਨ ਵਾਲੇ ਹਾਦਸਿਆਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ।

ਜਿੱਥੇ ਬੱਚਿਆਂ ਨੂੰ ਵੱਖ ਵੱਖ ਘਟਨਾਵਾਂ ਦੇ ਤਹਿਤ ਮੌਤ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ। ਹੁਣ ਇਥੇ ਖੌਫਨਾਕ ਵਾਰਦਾਤ ਵਾਪਰੀ ਹੈ ਜਿੱਥੇ ਦੋ ਬੱਚਿਆਂ ਦੀਆਂ ਅੱਖਾਂ ਕੱਢ ਕੇ ਜ਼ਾਲਮਾਂ ਵੱਲੋਂ ਦਰਦਨਾਕ ਮੌਤ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਝਾਰਖੰਡ ਦੇ ਜਿਲ੍ਹੇ ਪਾਕੁੜ ਦੇ ਅਧੀਨ ਆਉਣ ਵਾਲੇ ਪਿੰਡ ਅੰਬਾਡੀਹਾ ਮਾਂਝੀ ਟੋਲਾ ਤੋਂ ਸਾਹਮਣੇ ਆਈ ਹੈ ਜਿੱਥੇ ਇਸ ਪਿੰਡ ਦੇ ਦੋ ਮਾਸੂਮ ਬੱਚਿਆਂ ਦੀ ਦਰਦਨਾਕ ਮੌਤ ਹੋ ਗਈ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਵੱਲੋਂ ਦੱਸਿਆ ਗਿਆ ਹੈ ਕਿ ਇਸ ਪਿੰਡ ਦੀ 10 ਸਾਲਾਂ ਦੀ ਕੁੜੀ ਅਤੇ ਅੱਠ ਸਾਲਾਂ ਦਾ ਉਸ ਦਾ ਭਰਾ ਵੀਰਵਾਰ ਤੋਂ ਹੀ ਲਾਪਤਾ ਸਨ।

ਜਿਸ ਬਾਰੇ ਬੱਚਿਆਂ ਦੇ ਪਿਤਾ ਪ੍ਰੇਮ ਮਰਾਠੀ ਵੱਲੋਂ ਸਾਰੇ ਪਿੰਡ ਵਿੱਚ ਬੱਚਿਆਂ ਦੀ ਭਾਲ ਕੀਤੀ ਗਈ ਪਰ ਬੱਚਿਆਂ ਤੇ ਕਿਤੇ ਵੀ ਨਾ ਮਿਲਣ ਤੋਂ ਬਾਅਦ ਅਗਲੇ ਦਿਨ ਸ਼ੁੱਕਰਵਾਰ ਨੂੰ ਬੱਚਿਆਂ ਦੀਆਂ ਲਾਸ਼ਾਂ ਪਿੰਡ ਦੇ ਬਾਹਰ ਮਿਲੀਆਂ ਹਨ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਵੱਲੋਂ ਤੁਰੰਤ ਮੌਕੇ ਤੇ ਪਹੁੰਚ ਕਰਕੇ ਬੱਚਿਆਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ। ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਕਿਉਕਿ ਬੱਚੀ ਦੀ ਇੱਕ ਅੱਖ ਅਤੇ ਉਸ ਦੇ ਭਰਾ ਦੀਆਂ ਦੋ ਅੱਖਾਂ ਕੱਢੀਆਂ ਹੋਈਆਂ ਹਨ। ਬੱਚੀ ਨੂੰ ਵੇਖ ਕੇ ਲਗ ਰਿਹਾ ਹੈ ਕਿ ਬੱਚੀ ਨਾਲ ਜ਼ਬਰ ਜ਼ਿਨਾਹ ਵੀ ਕੀਤਾ ਹੈ।

ਜਿੱਥੇ ਪੁਲਿਸ ਵੱਲੋਂ ਇਸ ਮਾਮਲੇ ਨੂੰ ਜਾਦੂ ਟੂਣੇ ਦੇ ਐਂਗਲ ਨਾਲ ਵੇਖਿਆ ਜਾ ਰਿਹਾ ਹੈ। ਉਥੇ ਹੀ ਪਰਿਵਾਰ ਵੱਲੋਂ ਗੁਆਂਢ ਵਿਚ ਰਹਿਣ ਵਾਲੇ ਪਰਿਵਾਰ ਨਾਲ ਵਿਵਾਦ ਚੱਲਦਾ ਸੀ ਜਿਸ ਤੋਂ ਬਾਅਦ ਪੁਲਿਸ ਵੱਲੋਂ ਸ਼ੱਕ ਦੇ ਅਧਾਰ ਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹਿਰਾਸਤ ਵਿਚ ਲਿਆ ਗਿਆ ਹੈ। ਇਸ ਘਟਨਾ ਨਾਲ ਪਿੰਡ ਵਿੱਚ ਜਿੱਥੇ ਲੋਕਾਂ ਚ ਰੋਸ ਹੈ ਉਥੇ ਹੀ ਸੋਗ ਦੀ ਲਹਿਰ ਫੈਲ ਗਈ ਹੈ।

error: Content is protected !!