ਵਿਆਹ ਕੇ ਜਾ ਰਹੀ ਬਰਾਤ ਨਾਲ ਵਾਪਰਿਆ ਕਾਂਡ ਸਜ ਵਿਆਹੀ ਲਾੜੀ ਨੂੰ ਸ਼ਰੇਆਮ ਮਾਰੀਆਂ ਗਈਆਂ ਗੋਲੀਆਂ – ਮਚੀ ਹਾਹਾਕਾਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਸਰਕਾਰ ਵੱਲੋਂ ਜਿਥੇ ਹਾਲਾਤਾਂ ਨੂੰ ਅਮਨ ਅਤੇ ਸ਼ਾਂਤਮਈ ਬਣਾਈ ਰੱਖਣ ਲਈ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਈਆਂ ਜਾਂਦੀਆਂ ਹਨ। ਉਥੇ ਹੀ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ ਜਿਸ ਨਾਲ ਦੇਸ਼ ਦੇ ਹਾਲਾਤਾਂ ਉਪਰ ਗਹਿਰਾ ਅਸਰ ਹੁੰਦਾ ਹੈ। ਅਪਰਾਧਿਕ ਘਟਨਾਵਾ ਦੇ ਵਧਣ ਨਾਲ ਜਿੱਥੇ ਬਹੁਤ ਸਾਰੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਰਿਹਾ ਹੈ, ਉਥੇ ਹੀ ਹੋਣ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਕਾਰਨ ਬਹੁਤ ਸਾਰੇ ਲੋਕਾਂ ਦਾ ਜਾਨੀ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਅਗਰ ਅਜਿਹੇ ਹਾਦਸੇ ਘਰ ਵਿਚ ਵਿਆਹ ਸ਼ਾਦੀ ਤੇ ਖੁਸ਼ੀ ਵਾਲੇ ਸਮਾਗਮਾਂ ਦੌਰਾਨ ਵਾਪਰ ਜਾਣ ਤਾਂ ਉਸ ਪਰਿਵਾਰ ਦੀਆਂ ਖੁਸ਼ੀਆਂ ਗਮੀਆਂ ਵਿਚ ਤਬਦੀਲ ਹੋ ਜਾਂਦੀਆਂ ਹਨ।

ਹੁਣ ਵਿਆਹ ਕੇ ਜਾ ਰਹੀ ਬਰਾਤ ਨਾਲ ਅਜਿਹਾ ਕਾਂਡ ਵਾਪਰਿਆ ਹੈ ਜਿਥੇ ਲਾੜੀ ਨੂੰ ਸ਼ਰੇਆਮ ਗੋਲੀਆਂ ਮਾਰੀਆਂ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਹਰਿਆਣਾ ਵਿੱਚ ਰੋਹਤਕ ਜ਼ਿਲੇ ਤੋਂ ਸਾਹਮਣੇ ਆਈ ਹੈ ਜਿਥੇ ਕੁਝ ਬਦਮਾਸਾ ਵੱਲੋ ਵਿਆਹ ਵਾਲੀ ਗੱਡੀ ਨੂੰ ਆਪਣਾ ਸ਼ਿਕਾਰ ਬਣਾਇਆ ਗਿਆ ਹੈ , ਜਦੋਂ ਵਿਆਹ ਤੋਂ ਬਾਅਦ ਲਾੜਾ ਲਾੜੀ ਆਪਣੇ ਘਰ ਜਾ ਰਹੇ ਸਨ। ਇਹ ਮਾਮਲਾ ਰੋਹਤਕ ਜਿਲ੍ਹੇ ਦੇ ਪਿੰਡ ਭਲੀ ਦਾ ਦੱਸਿਆ ਜਾ ਰਿਹਾ ਹੈ ਜਿਥੇ ਬਦਮਾਸ਼ਾਂ ਵੱਲੋਂ ਗੱਡੀ ਨੂੰ ਅੱਗੇ ਆ ਕੇ ਘੇਰ ਲਿਆ ਗਿਆ ਅਤੇ ਲਾੜੇ ਨੂੰ ਬਾਹਰ ਉਤਾਰਨ ਤੋਂ ਬਾਅਦ ਲਾੜੀ ਨੂੰ ਤਿੰਨ ਗੋਲੀਆਂ ਮਾਰ ਦਿੱਤੀਆਂ।

ਦੋਸ਼ੀ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ ਅਤੇ ਲਾੜੀ ਨੂੰ ਗੰਭੀਰ ਹਾਲਤ ਵਿਚ ਪੀ ਜੀ ਆਈ ਹਸਪਤਾਲ ਦਾਖਲ ਕਰਾਇਆ ਗਿਆ ਹੈ ਜਿੱਥੇ ਉਸ ਦੀ ਹਾਲਤ ਕਾਫੀ ਨਾਜੁਕ ਦੱਸੀ ਜਾ ਰਹੀ ਹੈ। ਇਸ ਘਟਨਾ ਨੂੰ ਲੈ ਕੇ ਪੁਲਿਸ ਵੱਲੋਂ ਜਿੱਥੇ ਰੋਹਤਕ ਜਿਲ੍ਹੇ ਵਿਚ ਨਾਕਾਬੰਦੀ ਕਰ ਦਿਤੀ ਗਈ ਹੈ ਉਥੇ ਹੀ ਲਾੜੀ ਦੇ ਰਿਸ਼ਤੇਦਾਰਾਂ ਵੱਲੋਂ ਨੌਜਵਾਨਾਂ ਉਪਰ ਸ਼ੱਕ ਜ਼ਾਹਿਰ ਕੀਤਾ ਗਿਆ ਹੈ।

ਉਥੇ ਹੀ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਵਿਚ ਇੱਕ ਲੜਕੇ ਦੀ ਪਹਿਚਾਣ ਸਾਹਿਲ ਵਾਸੀ ਖੇੜੀ ਸਾਂਪਲਾ ਵਜੋਂ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਇਸ ਘਟਨਾ ਵਿਚ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਦੱਸਿਆ ਗਿਆ ਹੈ ਕਿ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਬਦਮਾਸ਼ ਇਨੋਵਾ ਕਾਰ ਵਿੱਚ ਸਵਾਰ ਹੋ ਕੇ ਆਏ ਸਨ।

error: Content is protected !!