ਵਿਆਹ ਤੋਂ ਵਾਪਿਸ ਆ ਰਹਿਆਂ ਨਾਲ ਵਾਪਰਿਆ ਕਹਿਰ 3 ਦੀ ਹੋਈ ਮੌਕੇ ਤੇ ਮੌਤ , ਛਾਇਆ ਸੋਗ

ਆਈ ਤਾਜਾ ਵੱਡੀ ਖਬਰ 

ਦੇਸ਼ ਵਿਚ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿਥੇ ਲੋਕਾਂ ਨੂੰ ਵਾਹਨ ਚਲਾਉਂਦੇ ਸਮੇਂ ਲਾਗੂ ਕੀਤੇ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਅਣਗਹਿਲੀ ਵਰਤੀ ਜਾਂਦੀ ਹੈ ਜਿਸ ਦਾ ਖ਼ਮਿਆਜ਼ਾ ਉਹਨਾਂ ਨੂੰ ਆਪਣੀ ਜਾਨ ਦੇ ਕੇ ਚੁਕਾਉਣਾ ਪੈਂਦਾ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੇ ਹਾਦਸੇ ਵਿਚ ਜਿੱਥੇ ਬਹੁਤ ਸਾਰੇ ਲੋਕ ਅਣਗਹਿਲੀ ਦੇ ਚੱਲਦੇ ਹੋਏ ਇਨ੍ਹਾਂ ਹਾਦਸਿਆਂ ਦੇ ਸ਼ਿਕਾਰ ਹੋ ਜਾਂਦੇ ਹਨ। ਉਥੇ ਹੀ ਇਨ੍ਹਾਂ ਨੌਜਵਾਨਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਕਾਰਨ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਡਿਗ ਪੈਂਦਾ ਹੈ ਉਥੇ ਇਨ੍ਹਾਂ ਹਾਦਸਿਆਂ ਵਿਚ ਕਈ ਘਰਾਂ ਦੇ ਹਮੇਸ਼ਾ ਲਈ ਚਿਰਾਗ ਬੁਝ ਜਾਂਦੇ ਹਨ।

ਸੜਕ ਹਾਦਸਿਆਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਉਨ੍ਹਾਂ ਦੇ ਦਿਲਾਂ ਵਿਚ ਇਕ ਡਰ ਪੈਦਾ ਕਰ ਦਿੱਤਾ ਹੈ। ਹੁਣ ਵਿਆਹ ਤੋਂ ਵਾਪਸ ਆ ਰਹੇ ਹਨ ਨਾਲ ਅਜਿਹਾ ਕਹਿਰ ਵਾਪਰਿਆ ਹੈ , ਜਿੱਥੇ ਤਿੰਨ ਨੌਜਵਾਨਾ ਦੀ ਘਟਨਾ ਸਥਾਨ ਤੇ ਮੌਤ ਹੋ ਗਈ ਹੈ ਜਿਸ ਨਾਲ ਇਲਾਕੇ ਵਿਚ ਸੋਗ ਦੀ ਲਹਿਰ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਗਾਜ਼ੀਆਬਾਦ ਤੋਂ ਸਾਹਮਣੇ ਆਈ ਹੈ ਜਿੱਥੇ ਵਸੁੰਧਰਾ ਇਲਾਕੇ ਵਿਚ ਇਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਇਹ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਵਿਆਹ ਸਮਾਗਮ ਤੋਂ ਆਪਣੇ ਘਰ ਪਰਤ ਰਹੇ ਤਿੰਨ ਨੌਜਵਾਨਾਂ ਦੀ ਕਾਰ ਹਾਦਸਾਗ੍ਰਸਤ ਹੋ ਗਈ।

ਇਸ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ ਤਿੰਨ ਮਾਮੇਰੇ ਭਰਾਵਾਂ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ। ਰਾਤ ਇਕ ਵਜੇ ਦੇ ਕਰੀਬ ਵਿਆਹ ਤੋਂ ਪਰਤ ਰਹੇ ਇਨ੍ਹਾਂ ਨੌਜਵਾਨਾਂ ਦੀ ਕਾਰ ਅਚਾਨਕ ਇਕ ਤੇਜ਼ ਰਫਤਾਰ ਹੋਣ ਕਾਰਨ ਬੇਕਾਬੂ ਹੋ ਗਈ। ਜੋ ਬਾਅਦ ਵਿੱਚ ਰੇਲਿੰਗ ਨੂੰ ਤੋੜਦੀ ਹੋਈ ਹਿੰਡਨ ਨਦੀ ਵਿਚ ਜਾ ਕੇ ਡਿੱਗ ਗਈ। ਇਸ ਘਟਨਾ ਦੀ ਜਾਣਕਾਰੀ ਇੱਕ ਰਾਹਗੀਰ ਵੱਲੋਂ ਪੁਲਿਸ ਨੂੰ ਦਿੱਤੀ ਗਈ ਜਿੱਥੇ ਇਸ ਦੀ ਜਾਣਕਾਰੀ ਮਿਲਦੇ ਹੀ ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਕਰੇਨ ਦੀ ਮਦਦ ਨਾਲ ਕਾਰ ਨੂੰ ਬਾਹਰ ਕੱਢਿਆ ਗਿਆ।

ਉਥੇ ਹੀ ਮ੍ਰਿਤਕਾਂ ਦੀ ਪਹਿਚਾਣ ਹੋਣ ਤੋਂ ਬਾਅਦ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਇਸ ਹਾਦਸੇ ਵਿਚ ਤਿੰਨ ਨੌਜਵਾਨਾਂ ਦੀ ਮੌਤ ਹੋਈ ਹੈ ਜਿਨ੍ਹਾਂ ਦੀ ਸੋਨੂੰ ਪੁੱਤਰ ਗੌਰੀ ਸ਼ੰਕਰ 20 ਸਾਲਾਂ, ਦੇਵਗੁਪਤਾ ਪੁੱਤਰ ਪ੍ਰਦੀਪ 18 ਸਾਲ, ਅਤੇ ਲਲਿਤ ਪੁੱਤਰ ਨਰੇਸ਼ 22 ਸਾਲਾ ਅਲੀਗੜ੍ਹ ਸ਼ਾਮਲ ਹਨ। ਇਸ ਹਾਦਸੇ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

error: Content is protected !!