ਵਿਦੇਸ਼ ਚ ਪੰਜਾਬੀ ਨੂੰ ਸੁਤੇ ਹੋਏ ਨੂੰ ਮਿਲੀ ਇਸ ਤਰਾਂ ਮੌਤ ਦੇਖ ਨਿਕਲੀਆਂ ਸਭ ਦੀਆਂ ਧਾਹਾਂ

ਆਈ ਤਾਜਾ ਵੱਡੀ ਖਬਰ

ਇਸ ਸਾਲ ਦੇ ਵਿੱਚ ਦੁਨੀਆ ਨੇ ਬਹੁਤ ਕੁਝ ਗਵਾਇਆ ਤੇ ਬਹੁਤ ਕੁਝ ਸਿੱਖਿਆ ,ਜਿੱਥੇ ਕੋਰੋਨਾਂ ਮਹਾਂਮਾਰੀ ਦੇ ਚਲਦਿਆ ਹੋਇਆ ਦੁਨੀਆ ਚ ਬਹੁਤ ਲੋਕਾਂ ਦੀ ਜਾਨ ਚਲੀ ਗਈ। ਉਥੇ ਹੀ ਬਹੁਤ ਸਾਰੇ ਸੜਕ ਹਾਦਸੇ ਵਿੱਚ,ਤੇ ਕਈ ਹੋਰ ਹਾਦਸਿਆਂ ਵਿੱਚ ਲੋਕਾਂ ਦੀ ਜਾਨ ਵੀ ਚਲੀ ਗਈ। ਭਾਰਤ ਦੇ ਬਹੁਤੇ ਪਰਿਵਾਰ ਰੋਜ਼ੀ ਰੋਟੀ ਲਈ ਵਿਦੇਸ਼ਾਂ ਵਿਚ ਜਾਂਦੇ ਹਨ। ਕਈ ਉੱਥੇ ਜਾ ਕੇ ਪੜ੍ਹਾਈ ਕਰਕੇ ਵਧੀਆ ਨੌਕਰੀ ਪ੍ਰਾਪਤ ਕਰ ਲੈਂਦੇ ਹਨ । ਜਿਸ ਨਾਲ ਉਹ ਆਪਣੇ ਪਰਿਵਾਰ ਦੇ ਸੁਪਨਿਆਂ ਨੂੰ ਸੱਚ ਕਰ ਸਕਣ।

ਪਰ ਕਈ ਵਾਰੀ ਪਰਿਵਾਰਾਂ ਨੂੰ ਅਜਿਹੀ ਖਬਰ ਸੁਣਨ ਨੂੰ ਮਿਲਦੀ ਹੈ ,ਜੋ ਪਰਿਵਾਰ ਲਈ ਸਹਿਣ ਕਰਨੀ ਮੁ-ਸ਼-ਕਿ-ਲ ਹੋ ਜਾਂਦੀ ਹੈ ।ਇਸ ਸਾਲ ਦੇ ਵਿੱਚ ਅਜਿਹੀਆਂ ਦੁੱਖ ਭਰੀਆਂ ਖਬਰਾਂ ਦਾ ਆਉਣਾ ਕਦੋਂ ਖ਼ਤਮ ਹੋਵੇਗਾ। ਲੱਗਦਾ ਹੈ ਕਿ ਇਹ ਸਾਲ਼ ਅਜਿਹੀਆਂ ਖਬਰਾਂ ਸੁਣਾਉਣ ਲਈ ਚੜ੍ਹਿਆ ਸੀ। ਅਜਿਹੀ ਹੀ ਘਟਨਾ ਸਾਹਮਣੇ ਆਈ ਹੈ ਜਿੱਥੇ ਵਿਦੇਸ਼ ਵਿੱਚ ਪੰਜਾਬੀ ਨੌਜਵਾਨ ਦੀ ਸੁੱਤੇ ਹੋਏ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਇਟਲੀ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਭਾਰਤੀ ਨੌਜਵਾਨ ਦੀ ਮੌਤ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ।

ਇਹ ਘਟਨਾ ਇਟਲੀ ਦੇ ਜਿਲ੍ਹਾ ਕਰੇਮਾਂ ਵਿੱਚ ਵਾਪਰੀ ਹੈ, ਜਿੱਥੇ ਇੱਕ ਜਾਰਜੀਓ ਦੇ ਡੇਅਰੀ ਫਾਰਮ ਵਿੱਚ ਮ੍ਰਿਤਕ ਨੌਜਵਾਨ ਨੌਕਰੀ ਕਰਦਾ ਸੀ। ਮਿਲੀ ਜਾਣਕਾਰੀ ਅਨੁਸਾਰ ਇਹ ਨੌਜਵਾਨ ਇਕ ਦਿਨ ਪਹਿਲਾਂ ਹੀ ਇਸ ਡੇਅਰੀ ਦੇ ਮਾਲਕ ਕੋਲ ਕੰਮ ਕਰਨ ਲਈ ਆਇਆ ਸੀ। ਡੇਅਰੀ ਦੇ ਮਾਲਕ ਕੋਲ ਇਸ ਭਾਰਤੀ ਨੌਜਵਾਨ ਦੇ ਰਹਿਣ ਦਾ ਪ੍ਰਬੰਧ ਨਾ ਹੋਣ ਕਾਰਨ ਮਾਲਕ ਨੇ ਉਸ ਨੂੰ ਡੇਅਰੀ ਫਾਰਮ ਕੈਂਪਰ ਵਿੱਚ ਹੀ ਸੌਣ ਲਈ ਆਖ ਦਿੱਤਾ। ਜਿਸ ਮੌਕੇ ਇਹ ਨੌਜਵਾਨ ਸੌਂ ਰਿਹਾ ਸੀ,

ਤਾਂ ਸ਼ਾਰਟ ਸਰਕਟ ਹੋਣ ਕਾਰਨ ਡੈਅਰੀ ਫਾਰਮ ਵਿੱਚ ਅੱਗ ਲੱਗ ਗਈ। ਜਿਸ ਕਾਰਨ ਇਸ ਭਾਰਤੀ ਨੌਜਵਾਨ ਦੀ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਇਸ ਘਟਨਾ ਦੀ ਸੂਚਨਾ ਮਿਲਣ ਤੇ ਫਾਇਰ ਬਿਗ੍ਰੇਡ ਦੀਆਂ ਗੱਡੀਆਂ ਵੱਲੋਂ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ ਗਿਆ। ਮ੍ਰਿਤਕ ਨੌਜਵਾਨ ਚਾਰ ਸਾਲ ਪਹਿਲਾਂ ਹੀ ਇਟਲੀ ਪਹੁੰਚਿਆ ਸੀ। ਮ੍ਰਿਤਕ ਦੀ ਪਹਿਚਾਣ ਸੁਖਜਿੰਦਰ ਸਿੰਘ ਪਿੰਡ ਭਟੀਆਂ, ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਦੀ ਉਮਰ 30 ਸਾਲ ਸੀ, ਜੋ ਆਪਣੇ ਬੁੱਢੇ ਮਾਪਿਆਂ ਦਾ ਇਕਲੌਤਾ ਸਹਾਰਾ ਸੀ ।

error: Content is protected !!