ਵਿਦੇਸ਼ ਚ ਵਾਪਰਿਆ ਕਹਿਰ ਤਾਏ ਭਤੀਜੇ ਦੀ ਹੋਈ ਇਸ ਤਰਾਂ ਅਚਾਨਕ ਇਕੱਠਿਆਂ ਮੌਤ, ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਰੋਜ਼ੀ ਰੋਟੀ ਅਤੇ ਪਰਵਾਰ ਦੀ ਖਾਤਰ ਬਹੁਤ ਸਾਰੇ ਲੋਕਾਂ ਵੱਲੋਂ ਵਿਦੇਸ਼ ਦਾ ਰੁਖ਼ ਕੀਤਾ ਜਾਂਦਾ ਹੈ। ਜਿੱਥੇ ਜਾ ਕੇ ਮਿਹਨਤ ਮਜਦੂਰੀ ਦੇ ਸਦਕਾ ਉਹ ਆਪਣੇ ਅਤੇ ਆਪਣੇ ਪਰਿਵਾਰ ਦੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਪਰ ਉੱਥੇ ਹੀ ਵਿਦੇਸ਼ਾਂ ਵਿੱਚ ਜਾ ਕੇ ਵਸੇ ਹੋਏ ਪ੍ਰਵਾਸੀ ਵੀਰਾਂ ਨਾਲ ਆਏ ਦਿਨ ਵਾਪਰਨ ਵਾਲੇ ਹਾਦਸਿਆਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਨਿੱਤ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਲੋਕਾਂ ਦੇ ਮਨ ਅੰਦਰ ਵੀ ਡਰ ਪੈਦਾ ਹੋ ਜਾਂਦਾ ਹੈ, ਜਿਨ੍ਹਾਂ ਦੇ ਬਹੁਤ ਸਾਰੇ ਪਰਿਵਾਰਕ ਮੈਂਬਰ ਵਿਦੇਸ਼ਾਂ ਵਿੱਚ ਗਏ ਹੋਏ ਹਨ।

ਹੁਣ ਵਿਦੇਸ਼ ਵਿੱਚ ਕਹਿਰ ਵਾਪਰਿਆ ਹੈ ਜਿੱਥੇ ਤਾਏ ਭਤੀਜੇ ਦੀ ਹੋਈ ਇਸ ਤਰਾਂ ਅਚਾਨਕ ਇਕੱਠਿਆਂ ਮੌਤ, ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਆਏ ਦਿਨ ਹੀ ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਨਾਲ ਵਾਪਰਨ ਵਾਲੇ ਮੰਦਭਾਗੇ ਹਾਦਸਿਆਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਹ ਦੁਖਦਾਈ ਖਬਰ ਯੂਬਾ ਸਿਟੀ ਤੋਂ ਸਾਹਮਣੇ ਆਈ ਹੈ, ਜਿੱਥੇ ਬੀਤੇ ਦਿਨ ਸ਼ਹਿਰੋਂ ਬਾਹਰ ਹਾਈਵੇ ਨੰਬਰ 20 ‘ਤੇ ਹੋਏ ਇਕ ਦਰਦਨਾਕ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ।

ਜਿੱਥੇ ਰਿਸ਼ਤੇ ਵਿਚ ਦੋਵੇਂ ਤਾਇਆ ਭਤੀਜਾ ਦੱਸੇ ਜਾਂਦੇ ਦੋ ਸਥਾਨਕ ਪੰਜਾਬੀਆਂ ਦੀ ਦਰਦਨਾਕ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਨੂੰ ਸੁਣਦੇ ਹੀ ਪੰਜਾਬੀਆਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਇਸ ਹਾਦਸੇ ਵਿਚ ਸ਼ਿਕਾਰ ਹੋਏ ਨੌਜਵਾਨ ਨੇ ਸਾਹਿਬਜ਼ਾਦਾ ਅਜੀਤ ਸਿੰਘ ਕਲੱਬ ਯੂਬਾ ਸਿਟੀ ਵੱਲੋਂ 2018 ‘ਚ ਕਰਵਾਏ ਸੁੰਦਰ ਦਸਤਾਰ ਮੁਕਾਬਲੇ ‘ਚ ਪਹਿਲਾਂ ਸਥਾਨ ਪ੍ਰਾਪਤ ਕੀਤਾ ਸੀ। ਇਸ ਭਿਆਨਕ ਸੜਕ ਹਾਦਸੇ ਵਿਚ ਆਪਣੀ ਜਾਨ ਗਵਾਉਣ ਵਾਲੇ ਵੀਹ ਕੁ ਸਾਲਾ ਇਕ ਨੌਜਵਾਨ ਦਾ ਨਾਂ ਸੁੱਖ ਜੋਤ ਸਿੰਘ ਢਿੱਲੋਂ ਉਰਫ਼ ‘ਦਿਲਾ’ ਦੱਸਿਆ ਜਾ ਰਿਹਾ ਹੈ।

ਇਸ ਹਾਦਸੇ ਵਿਚ ਇਸ ਨੌਜਵਾਨ ਦਾ ਤਾਇਆ ਵੀ ਨਾਲ ਹੀ ਮੌਜੂਦ ਸੀ। ਦੱਸਿਆ ਗਿਆ ਹੈ ਕਿ ਜਿਸ ਸਮੇਂ ਇਹ ਹਾਦਸਾ ਵਾਪਰਿਆ, ਉਸ ਸਮੇਂ ਉਹ ਦੋਵੇਂ ਇਕ ਵਾਹਨ ਤੇ ਬੈਠ ਕੇ ਕਿਸੇ ਕਾਰ ਮਿਸਤਰੀ ਦੇ ਕੋਲ ਜਾ ਰਹੇ ਸਨ। ਉਸ ਸਮੇਂ ਹੀ ਰਸਤੇ ਵਿੱਚ ਅਚਾਨਕ ਇਹ ਭਿਆਨਕ ਹਾਦਸਾ ਵਾਪਰ ਗਿਆ।

error: Content is protected !!