ਵਿਦੇਸ਼ ਜਾਣ ਵਾਲਿਆਂ ਲਈ ਆਈ ਵੱਡੀ ਤਾਜਾ ਖਬਰ ਇਸ ਦੇਸ਼ ਨੇ ਅਚਾਨਕ ਹੁਣ ਕਰਤਾ ਇਹ ਐਲਾਨ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਕਾਰਨ ਜਿੱਥੇ ਬਹੁਤ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਤੇ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਸੀ ਅਤੇ ਭਾਰਤ ਸਮੇਤ ਹੋਰ ਵੀ ਬਹੁਤ ਸਾਰੇ ਦੇਸ਼ਾਂ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਤੇ ਰੋਕ ਲਗਾ ਦਿਤੀ ਗਈ ਸੀ। ਇਹ ਪਾਬੰਦੀਆ ਉਨ੍ਹਾਂ ਦੇਸ਼ਾਂ ਵਿੱਚ ਵਧੇਰੇ ਲਗਾਈਆਂ ਗਈਆਂ ਸਨ , ਜਿਨ੍ਹਾਂ ਦੇਸ਼ਾਂ ਵਿੱਚ ਕਰੋਨਾ ਦੇ ਮਾਮਲੇ ਵਧੇਰੇ ਸਾਹਮਣੇ ਆ ਰਹੇ ਸਨ। ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਇਹ ਸਖਤ ਕਦਮ ਚੁੱਕੇ ਗਏ ਸਨ। ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਸਾਰੇ ਦੇਸ਼ਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਹੁਣ ਵਿਦੇਸ਼ ਜਾਣ ਵਾਲਿਆਂ ਲਈ ਇਕ ਵੱਡੀ ਤਾਜਾ ਖਬਰ ਆਈ ਹੈ,ਜਿੱਥੇ ਹੁਣ ਇਸ ਦੇਸ਼ ਨੇ ਅਚਾਨਕ ਇਹ ਐਲਾਨ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਕਰੋਨਾ ਪਾਬੰਦੀਆਂ ਨੂੰ ਲਾਗੂ ਕਰਦੇ ਹੋਏ ਹੁਣ ਸਾਊਦੀ ਅਰਬ ਵੱਲੋਂ ਭਾਰਤ ਸਮੇਤ 6 ਦੇਸ਼ਾਂ ਤੋਂ ਪਾਬੰਦੀ ਨੂੰ ਹਟਾ ਦਿੱਤਾ ਗਿਆ ਹੈ। ਪਾਬੰਦੀ ਹਟਾਏ ਜਾਣ ਤੋਂ ਬਾਅਦ ਹੁਣ 1 ਦਸੰਬਰ ਤੋਂ ਯਾਤਰੀ ਸਾਊਦੀ ਅਰਬ ਦੀ ਯਾਤਰਾ ਕਰ ਸਕਣਗੇ । ਇਨ੍ਹਾਂ ਪਾਬੰਦੀਆਂ ਨੂੰ ਹਟਾਏ ਜਾਣ ਦੀ ਜਾਣਕਾਰੀ ਗ੍ਰਹਿ ਮੰਤਰਾਲਾ ਵੱਲੋਂ ਜਾਰੀ ਕੀਤੀ ਗਈ ਹੈ। ਇਹ ਨਵਾਂ ਹੁਕਮ 1 ਦਸੰਬਰ ਤੋਂ ਲਾਗੂ ਹੋ ਜਾਵੇਗਾ।

ਸੂਤਰਾਂ ਨੇ ਦੱਸਿਆ ਕਿ ਭਾਰਤ ਸਮੇਤ ਇਨ੍ਹਾਂ 6 ਦੇਸ਼ਾਂ ਤੋਂ ਯਾਤਰਾ ਕਰਨ ਵਾਲੇ ਯਾਤਰੀਆ ਨੂੰ ਹੁਣ ਸਾਊਦੀ ਅਰਬ ਆਉਣ ਉਪਰ 5 ਦਿਨ ਹੀ ਇਕਾਂਤਵਾਸ ਵਿਚ ਰਹਿਣਾ ਪਵੇਗਾ। ਬੇਸ਼ੱਕ ਇਨਾਂ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦਾ ਟੀਕਾਕਰਨ ਹੋਇਆ ਹੋਵੇ। ਸਾਊਦੀ ਅਰਬ ਨੇ ਹਵਾਈ ਯਾਤਰੀਆਂ ਦੀ ਯਾਤਰਾ ਨੂੰ ਸੁਖਾਲਾ ਬਣਾਉਣ ਲਈ ਕਰੋਨਾ ਪਾਬੰਧੀਆਂ ਦੇ ਨਾਲ ਕੁਝ ਫੈਸਲੇ ਲਏ ਹਨ। ਉਥੇ ਹੀ ਲਾਗੂ ਕੀਤੇ ਗਏ ਨਵੇ ਨਿਯਮਾਂ ਨੂੰ ਸਾਊਦੀ ਅਰਬ ਸਰਕਾਰ ਵਲੋਂ 1 ਦਸੰਬਰ ਤੋਂ ਭਾਰਤ ਅਤੇ ਦੁਨੀਆ ਦੇ 5 ਹੋਰ ਦੇਸ਼ਾਂ ਲਈ ਲਾਗੂ ਕਰ ਦਿੱਤੇ ਜਾਣਗੇ।

ਜਿਸਦੇ ਅਨੁਸਾਰ ਸਿੱਧੀਆਂ ਉਡਾਣਾਂ ਫਿਰ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਸਾਊਦੀ ਪ੍ਰੈਸ ਏਜੰਸੀ ਨੇ ਗ੍ਰਹਿ ਮੰਤਰਾਲਾ ਦੇ ਇਕ ਅਧਿਕਾਰਤ ਸਰੋਤ ਦੇ ਹਵਾਲੇ ਤੋਂ ਇਹ ਐਲਾਨ ਵੀਰਵਾਰ ਨੂੰ ਕੀਤਾ ਗਿਆ ਹੈ। ਉੱਥੇ ਹੀ ਇਸ ਫੈਸਲੇ ਨੂੰ ਲਾਗੂ ਕਰਨ ਵਾਸਤੇ ਭਾਰਤੀ ਦੂਤਘਰ ਨੇ ਰਿਆਦ ਵਿਚ ਸਾਊਦੀ ਅਰਬ ਅਥਾਰਟੀ ਨੂੰ ਇਸ ਫ਼ੈਸਲੇ ਲਈ ਉਨ੍ਹਾਂ ਦਾ ਧੰਨਵਾਦ ਵੀ ਕੀਤਾ ਗਿਆ ਹੈ।

error: Content is protected !!