ਵਿਦੇਸ਼ ਤੋਂ ਆ ਕੇ ਚਾਵਾਂ ਨਾਲ ਦੋਸਤ ਦੇ ਵਿਆਹ ਤੇ ਜਾ ਰਹੇ ਏਨੇ ਦੋਸਤਾਂ ਦੀ ਪੰਜਾਬ ਚ ਇਥੇ ਹੋਈ ਦਰਦਨਾਕ ਮੌਤ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਗੁਰਪੁਰਬ ਦੇ ਮੌਕੇ ਤੇ ਸਭ ਜਗ੍ਹਾ ਤੇ ਨਗਰ ਕੀਰਤਨ ਸਜਾਏ ਗਏ ਅਤੇ ਗੁਰਪੁਰਬ ਦੇ ਅਖੰਡ ਪਾਠਾਂ ਦੇ ਭੋਗ ਪਾਏ ਗਏ। ਗੁਰੂ ਨਾਨਕ ਦੇਵ ਜੀ ਦਾ 552ਵੇਂ ਗੁਰਪੁਰਬ ਨੂੰ ਪੰਜਾਬ ਵਿੱਚ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਉਥੇ ਹੀ ਪੰਜਾਬ ਅੰਦਰ ਇਹਨਾਂ ਖੁਸ਼ੀਆਂ ਦੌਰਾਨ ਗਮ ਦੀਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਜਿੱਥੇ ਵੱਖ ਵੱਖ ਸੜਕ ਹਾਦਸਿਆਂ ਵਿੱਚ ਬਹੁਤ ਸਾਰੇ ਨੌਜਵਾਨਾਂ ਦੀ ਜ਼ਿੰਦਗੀ ਖਤਮ ਹੋ ਰਹੀ ਹੈ ਅਤੇ ਬਹੁਤ ਸਾਰੇ ਘਰਾਂ ਦੇ ਚਿਰਾਗ਼ ਵੀ ਇਨ੍ਹਾਂ ਹੋਣ ਵਾਲੇ ਹਾਦਸਿਆਂ ਦੇ ਕਾਰਨ ਬੁਝ ਰਹੇ ਹਨ। ਇਨ੍ਹਾਂ ਸੜਕ ਹਾਦਸਿਆਂ ਦੇ ਸ਼ਿਕਾਰ ਹੋਣ ਵਾਲੇ ਪਰਿਵਾਰਾਂ ਦੇ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਵਿਦੇਸ਼ ਤੋਂ ਆ ਕੇ ਚਾਵਾਂ ਨਾਲ ਦੋਸਤ ਦੇ ਵਿਆਹ ਤੇ ਜਾ ਰਹੇ ਦੋਸਤਾਂ ਨਾਲ ਭਿਆਨਕ ਹਾਦਸਾ ਵਾਪਰਿਆ ਹੈ। ਜਿੱਥੇ ਮੌਤ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਜਲੰਧਰ-ਜੰਮੂ ਕੌਮੀ ਸ਼ਾਹ ਮਾਰਗ ਤੇ ਪੈਂਦੇ ਪਿੰਡ ਪਚਰੰਗਾ ਕੋਲ਼ ਵਾਪਰਿਆ ਹੈ। ਦੱਸਿਆ ਗਿਆ ਹੈ ਕਿ ਇਹ ਹਾਦਸਾ ਇਕ ਕਾਰ ਦੇ ਬੇਕਾਬੂ ਹੋਣ ਕਾਰਨ ਵਾਪਰਿਆ ਹੈ ਜਿੱਥੇ ਕਾਰ ਬੇਕਾਬੂ ਹੋ ਕੇ ਦਰੱਖਤਾ ਨਾਲ ਟਕਰਾ ਗਈ । ਦੱਸਿਆ ਗਿਆ ਹੈ ਕਿ ਕਾਰ ਸਵਾਰ ਤਿੰਨ ਨੌਜਵਾਨ ਆਪਣੇ ਦੋਸਤ ਦੇ ਵਿਆਹ ਵਿੱਚ ਸ਼ਾਮਲ ਹੋਣ ਤੋਂ ਬਾਅਦ ਜਲੰਧਰ ਤੋ ਭੋਗਪੁਰ ਸਾਈਡ ਜਾ ਰਹੇ ਸਨ,ਇਹ ਹਾਦਸਾ ਇੰਨਾ ਭਿਆਨਕ ਸੀ ਕੇ ਗੱਡੀ ਚਲਾਉਣ ਵਾਲੇ ਡਰਾਈਵਰ ਦੀ ਨਾਲ ਵਾਲੀ ਸੀਟ ਤੇ ਬੈਠੇ ਲੜਕੇ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ।

ਤੇ ਉਸ ਦੀ ਲਾਸ਼ ਬੁਰੀ ਤਰ੍ਹਾਂ ਫਸ ਗਈ ਸੀ ਜਿਸ ਨੂੰ ਬੜੀ ਮੁਸ਼ਕਲ ਨਾਲ ਕੱਢਿਆ ਗਿਆ। ਕਾਰ ਵਿੱਚ ਤਿੰਨ ਦੋਸਤ ਸਵਾਰ ਸਨ ਜੋ ਕੇ ਦੁਬਈ ਤੋਂ ਆਏ ਸਨ। ਜਿਨ੍ਹਾਂ ਵਿੱਚ ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਫਗਵਾੜਾ ਦੇ ਰਹਿਣ ਵਾਲੇ ਸੋਨੂੰ ਤਿਵਾੜੀ ਵਜੋਂ ਹੋਈ ਹੈ। ਉੱਥੇ ਹੀ ਉਸ ਦੇ ਨਾਲ ਉਸ ਦੇ ਦੋ ਦੋਸਤ ਨਵਦੀਪ ਸਿੰਘ ਵਾਸੀ ਵਾਰਡ ਨੰਬਰ 5, ਭੋਗਪੁਰ ਅਤੇ ਨਵਦੀਪ ਸਿੰਘ ਵਾਸੀ ਲੰਮਾ ਪਿੰਡ ਜਲੰਧਰ ਵੀ ਮੌਜੂਦ ਸਨ। ਜੋ ਇਸ ਹਾਦਸੇ ਵਿੱਚ ਬੁਰੀ ਤਰ੍ਹਾਂ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਜਲੰਧਰ ਦੇ ਵੱਖ-ਵੱਖ ਹਸਪਤਾਲਾਂ ਵਿਚ ਭੇਜ ਦਿੱਤਾ ਗਿਆ ਹੈ।

ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਟੀਮ ਵੱਲੋਂ ਮੌਕੇ ਤੇ ਪਹੁੰਚ ਕੇ ਜੇ ਸੀ ਬੀ ਮਸ਼ੀਨ ਮੰਗਵਾ ਕੇ ਉਸ ਦੀ ਮਦਦ ਨਾਲ ਦਰਖ਼ਤਾਂ ਵਿਚ ਫਸੀ ਹੋਈ ਕਾਰ ਨੂੰ ਕਢਵਾਇਆ ਗਿਆ। ਜਿਸ ਤੋਂ ਬਾਅਦ ਕਾਰ ਵਿਚ ਫਸੇ ਹੋਏ ਨੌਜਵਾਨਾਂ ਨੂੰ ਬਾਹਰ ਕੱਢਿਆ ਗਿਆ। ਇਹ ਹਾਦਸਾ ਇੰਨਾ ਭਿਆਨਕ ਸੀ ਕੇ ਕਾਰ ਦੇ ਪਰਖੱਚੇ ਉੱਡ ਗਏ। ਮ੍ਰਿਤਕ ਨੌਜਵਾਨ ਦੀ ਲਾਸ਼ ਬਹੁਤ ਹੀ ਜਿਆਦਾ ਬੁਰੀ ਹਾਲਤ ਵਿਚ ਸੀ ਜਿਸਨੂੰ ਬੜੀ ਮੁਸ਼ਕਲ ਨਾਲ ਕੱਢਿਆ ਗਿਆ।

error: Content is protected !!