ਵਿਦੇਸ਼ ਵਾਪਰ ਰਿਹਾ ਕਹਿਰ ਪੰਜਾਬੀ ਮੁੰਡੇ ਨੂੰ ਜਾਲਮਾਂ ਨੇ ਦਿੱਤੀ ਇਸ ਤਰਾਂ ਨਾਲ ਮੌਤ – ਪੰਜਾਬੀ ਭਾਈਚਾਰੇ ਚ ਪਿਆ ਸੋਗ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਬਹੁਤ ਸਾਰੇ ਲੋਕ ਜਿੱਥੇ ਕੰਮਕਾਰ ਦੇ ਸਿਲਸਿਲੇ ਵਿੱਚ ਅਤੇ ਬਹੁਤ ਸਾਰੇ ਵਿਦਿਆਰਥੀ ਪੜ੍ਹਾਈ ਕਰਨ ਦੇ ਮਕਸਦ ਨਾਲ ਵਿਦੇਸ਼ਾਂ ਦਾ ਰੁੱਖ ਕਰਦੇ ਹਨ। ਉਥੇ ਜਾ ਕੇ ਉਨ੍ਹਾਂ ਵੱਲੋਂ ਆਪਣੇ ਘਰ ਦੀਆਂ ਤੰਗੀਆਂ-ਤੁਰਸ਼ੀਆਂ ਨੂੰ ਦੂਰ ਕੀਤੇ ਜਾਣ ਲਈ ਭਾਰੀ ਮਿਹਨਤ-ਮੁਸ਼ੱਕਤ ਕੀਤੀ ਜਾਂਦੀ ਹੈ। ਤਾਂ ਜੋ ਉਨ੍ਹਾਂ ਵੱਲੋਂ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ। ਪਰ ਪਿਛਲੇ ਕੁਝ ਸਮੇਂ ਤੋਂ ਵਿਦੇਸ਼ਾਂ ਵਿੱਚ ਵੀ ਪੰਜਾਬੀਆਂ ਨਾਲ ਬਹੁਤ ਸਾਰੀਆਂ ਘਟਨਾਵਾਂ ਵਾਪਰਨ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜਿਨ੍ਹਾਂ ਵਿੱਚ ਲੁੱਟ-ਖੋਹ ਅਤੇ ਕਤਲ ਵਰਗੀਆਂ ਭਿਆਨਕ ਘਟਨਾਵਾਂ ਸ਼ਾਮਲ ਹੁੰਦੀਆਂ ਹਨ।

ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਵਿਦੇਸ਼ ਵਿੱਚ ਕਹਿਰ ਵਾਪਰਿਆ ਹੈ ਜਿੱਥੇ ਪੰਜਾਬੀ ਮੁੰਡੇ ਦੀ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾਂ ਲੰਡਨ ਦੇ ਸਾਊਥਹਾਲ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ 16 ਸਾਲਾ ਬ੍ਰਿਟਿਸ਼ ਸਿੱਖ ਮੁੰਡੇ ਦੀ ਕੁਝ ਅਣਪਛਾਤੇ ਲੋਕਾਂ ਵੱਲੋਂ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਦੱਸਿਆ ਗਿਆ ਹੈ ਕਿ ਇਹ ਹਾਦਸਾ ਇਸ ਨੌਜਵਾਨ ਦੇ ਘਰ ਦੇ ਨਜ਼ਦੀਕ ਹੀ ਵਾਪਰਿਆ ਹੈ। ਜਿਥੇ ਮ੍ਰਿਤਕ ਨੌਜਵਾਨ ਅਸ਼ਮੀਤ ਆਪਣੀ ਦਿਵਿਆਂਗ ਮਾਂ ਦੇ ਨਾਲ ਰਹਿ ਰਿਹਾ ਸੀ।

ਸੋਸ਼ਲ ਮੀਡੀਆ ਤੇ ਜਾਰੀ ਹੋਏ ਵੀਡੀਓ ਫੁਟੇਜ਼ ਵਿਚ ਵੇਖਿਆ ਜਾ ਰਿਹਾ ਹੈ ਕਿ ਮੌਕੇ ਤੇ ਪਹੁੰਚ ਕੇ ਪੁਲਸ ਵੱਲੋਂ ਇਸ ਨੌਜਵਾਨ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲੀਸ ਵੱਲੋਂ ਜਿੱਥੇ ਐਮਰਜੈਂਸੀ ਸੇਵਾਵਾਂ ਦੇਣ ਦੀ ਕੋਸ਼ਿਸ਼ ਕੀਤੀ ਗਈ ਉਥੇ ਹੀ ਇਸ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ। ਇਸ ਨੌਜਵਾਨ ਦੇ ਦੋਸਤਾਂ ਵੱਲੋਂ ਸ਼ੱਕ ਜ਼ਾਹਿਰ ਕੀਤਾ ਗਿਆ ਹੈ ਕਿ ਕੁਝ ਲੋਕਾਂ ਵੱਲੋਂ ਇਸ ਨੌਜਵਾਨ ਨੂੰ ਲੁੱਟਣ ਦੀ ਨੀਅਤ ਨਾਲ ਉਸ ਉਪਰ ਹਮਲਾ ਕੀਤਾ ਗਿਆ ਹੋਵੇਗਾ।

ਕਿਉਂਕਿ ਇਹ ਨੌਜਵਾਨ ਆਪਣੇ ਕੋਲ ਹਮੇਸ਼ਾਂ ਹੀ ਨਕਲੀ ਗੁਚੀ ਦਾ ਬੈਗ ਰੱਖਦਾ ਸੀ। ਜਿਸ ਕਾਰਨ ਉਸ ਕੋਲੋਂ ਇਹ ਬੈਗ ਖੋਹਣ ਦੀ ਕੋਸ਼ਿਸ਼ ਕੀਤੀ ਗਈ ਹੋਵੇਗੀ। ਪੁਲਿਸ ਵੱਲੋਂ ਇਸ ਨੌਜਵਾਨ ਦੀ ਮੌਤ ਹੋਣ ਤੇ ਅਜੇ ਤੱਕ ਕੋਈ ਵੀ ਆਰੋਪੀ ਹਿਰਾਸਤ ਵਿਚ ਨਹੀਂ ਲਿਆ ਗਿਆ ਹੈ। ਉਥੇ ਹੀ ਇਸ ਮ੍ਰਿਤਕ ਨੌਜਵਾਨ ਦੀ ਰਸਮੀ ਪਛਾਣ ਹੋਣੀ ਬਾਕੀ ਹੈ। ਪੁਲਿਸ ਵੱਲੋਂ ਇਸ ਨੌਜਵਾਨ ਦੇ ਨਜ਼ਦੀਕੀ ਰਿਸ਼ਤੇਦਾਰਾਂ ਨੂੰ ਇਸ ਨੌਜਵਾਨ ਦੀ ਮੌਤ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ।

error: Content is protected !!