ਵੋਟਾਂ ਤੋਂ ਐਨ ਪਹਿਲਾਂ ਭਾਜਪਾ ਨੇ ਕਰਤਾ ਪੰਜਾਬ ਲਈ ਵੱਡਾ ਐਲਾਨ – ਜੇ ਸਰਕਾਰ ਬਣੀ ਤਾ ਹੋਵੇਗਾ ਇਹ ਵੱਡਾ ਕੰਮ

ਆਈ ਤਾਜਾ ਵੱਡੀ ਖਬਰ 

ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਰੀਆਂ ਹੀ ਸਿਆਸੀ ਪਾਰਟੀਆਂ ਵੋਟਰਾਂ ਨੂੰ ਲੁਭਾਉਣ ਦੀਆਂ ਕੋਸ਼ਿਸ਼ਾਂ ਦੇ ਵਿੱਚ ਲੱਗੀਆਂ ਹੋਈਆਂ ਹਨ। ਵੱਖੋ ਵੱਖਰੇ ਉਪਰਾਲੇ ਸਿਆਸੀ ਪਾਰਟੀਆਂ ਦੇ ਵੱਲੋਂ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬ ਵਿਧਾਨ ਸਭਾ ਚੋਣਾਂ ਚ ਜਿੱਤ ਹਾਸਲ ਕੀਤੀ ਜਾ ਸਕੇ । ਹੁਣ ਤਕ ਵੱਖ ਵੱਖ ਸਿਆਸੀ ਪਾਰਟੀਆਂ ਦੇ ਵੱਲੋਂ ਪੰਜਾਬੀਆ ਲਈ ਕਈ ਵੱਡੇ ਐਲਾਨ ਅਤੇ ਗਰੰਟੀਆਂ ਦਿੱਤੀਆਂ ਗਈਆਂ ਹਨ । ਇਸੇ ਵਿਚਕਾਰ ਹੁਣ ਭਾਜਪਾ ਪਾਰਟੀ ਜੋ ਇਸ ਵਾਰ ਦੀਆਂ ਚੋਣਾਂ ਅਕਾਲੀ ਦਲ ਤੋਂ ਵੱਖ ਹੋ ਕੇ ਲੜ ਰਹੀ ਹੈ, ਉਨ੍ਹਾਂ ਵੱਲੋਂ ਪੰਜਾਬ ਦੀ ਜਨਤਾ ਨੂੰ ਲੁਭਾਉਣ ਦੇ ਲਈ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਤੇ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਹੁਣ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਲਈ ਸਿੱਖਿਆ ਨੂੰ ਲੈ ਕੇ ਇਕ ਅਜਿਹਾ ਐਲਾਨ ਕਰ ਦਿੱਤਾ ਹੈ ਕਿ ਜਿਸ ਕਾਰਨ ਹੁਣ ਭਾਜਪਾ ਦੀ ਚਾਰੇ ਪਾਸੇ ਬੱਲੇ ਬੱਲੇ ਹੋ ਰਹੀ ਹੈ ।

ਦਰਅਸਲ ਪੰਜਾਬ ਭਾਜਪਾ ਮੁਤਾਬਕ ਜੇਕਰ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਉਨ੍ਹਾਂ ਦੀ ਪਾਰਟੀ ਜਿੱਤ ਹਾਸਲ ਕਰਦੀ ਹੈ ਤਾਂ ਪੰਜਾਬ ਦੇ ਵਿੱਚ ਸਭ ਤੋਂ ਪਹਿਲਾਂ ਨਵੀਂ ਸਿੱਖਿਆ ਪਾਲਿਸੀ ਲਾਗੂ ਕੀਤੀ ਜਾਵੇਗੀ। ਜਿਸ ਪਾਲਿਸੀ ਵਿਚ 5+3+3+4 ਵਾਲੀ ਪ੍ਰਣਾਲੀ ਰੱਖੀ ਹੈ। ਮੌਜੂਦਾ ਸਮੇਂ ਪੰਜਾਬ ’ਚ 10+2 ਵਾਲਾ ਪੈਟਰਨ ਹੈ।

ਉੱਥੇ ਹੀ ਇਸ ਬਾਬਤ ਜਾਣਕਾਰੀ ਦਿੰਦੇ ਹੋਏ ਭਾਜਪਾ ਲੀਡਰ ਅਤੇ ਖ਼ਾਲਸਾ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਾਬਕਾ ਰਜਿਸਟਰਾਰ ਜਸਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਹੈ ਕਿ ਨਵੀਂ ਸਿੱਖਿਆ ਪਾਲਿਸੀ ਮਹਾਰਾਸ਼ਟਰ ਅਤੇ ਮੱਧ ਪ੍ਰਦੇਸ਼ ਦੇ ਵਿੱਚ ਲਾਗੂ ਹੋ ਚੁੱਕੀ ਹੈ ਤੇ ਜੇਕਰ ਪੰਜਾਬ ਦੇ ਵਿੱਚ ਵੀ ਭਾਜਪਾ ਪਾਰਟੀ ਵੱਧ ਵੋਟਾਂ ਹਾਸਲ ਕਰਕੇ ਜਿੱਤ ਪ੍ਰਾਪਤ ਕਰਦੀ ਹੈ ਤਾਂ, ਪੰਜਾਬ ਵਿੱਚ ਵੀ ਇਸ ਪਾਲਿਸੀ ਨੂੰ ਲਾਗੂ ਕੀਤਾ ਜਾਵੇਗਾ ।

ਉਨ੍ਹਾਂ ਕਿਹਾ ਕਿ ਨਵੀਂ ਸਿੱਖਿਆ ਪਾਲਿਸੀ ਨਾਲ ਬੱਚਿਆਂ ਨੂੰ ਬਿਹਤਰ ਤੋਂ ਬਿਹਤਰ ਮੌਕੇ ਮਿਲਣਗੇ । ਇਸ ਨਵੀਂ ਸਿੱਖਿਆ ਪ੍ਰਣਾਲੀ ਵਿੱਚ ਸਿਲੇਬਸ ਨੂੰ ਸੌਖੇ ਤਰੀਕੇ ਨਾਲ ਵਿਦਿਆਰਥੀਆਂ ਅੱਗੇ ਰੱਖਿਆ ਜਾਵੇਗਾ । ਜਿਸ ਨਾਲ ਬੱਚਿਆਂ ਦਾ ਕਾਫ਼ੀ ਵਿਕਾਸ ਹੋਵੇਗਾ ਤੇ ਨਾਲ ਹੀ ਉਨ੍ਹਾਂ ਨੂੰ ਬਹੁਤ ਕੁਝ ਨਵਾਂ ਸਿੱਖਣ ਨੂੰ ਮਿਲੇਗਾ ।

error: Content is protected !!