ਵੋਟਾਂ ਤੋਂ ਪਹਿਲਾਂ ਆਈ ਵੱਡੀ ਮਾੜੀ ਖਬਰ – ਇਸ ਮਸ਼ਹੂਰ ਸਾਬਕਾ MLA ਦੀ ਹੋਈ ਅਚਾਨਕ ਮੌਤ , ਛਾਇਆ ਸੋਗ

ਆਈ ਤਾਜਾ ਵੱਡੀ ਖਬਰ 

ਇਸ ਸਮੇਂ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਾਸਤੇ ਜਿਥੇ ਸਿਆਸੀ ਪਾਰਟੀਆਂ ਵੱਲੋਂ ਵੱਖ-ਵੱਖ ਚੋਣ ਹਲਕਿਆਂ ਤੋਂ ਆਪਣੇ ਉਮੀਦਵਾਰ ਐਲਾਨਣ ਤੋਂ ਬਾਅਦ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ ਉਥੇ ਹੀ ਵੱਖ ਵੱਖ ਹਲਕਿਆਂ ਦੀ ਸਿਆਸੀ ਆਗੂਆਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਜਿੱਥੇ ਚੋਣਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਦਾ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ ਉੱਥੇ ਹੀ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਬਹੁਤ ਸਾਰੇ ਨਵੇਂ ਚਿਹਰਿਆਂ ਨੂੰ ਆਪਣੀ ਪਾਰਟੀ ਵਿਚ ਸ਼ਾਮਲ ਕੀਤਾ ਗਿਆ ਹੈ। ਉਥੇ ਹੀ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਜਾਣੀਆਂ ਪਹਿਚਾਣੀਆਂ ਹੱਸਤੀਆਂ ਨੂੰ ਵੀ ਇਸ ਚੋਣ ਪ੍ਰਚਾਰ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ। ਉੱਥੇ ਹੀ ਸਿਆਸੀ ਖੇਤਰ ਦੀਆਂ ਬਹੁਤ ਸਾਰੀਆਂ ਹਸਤੀਆਂ ਨਾਲ ਜੁੜੀਆਂ ਹੋਈਆਂ ਕਈ ਦੁਖਦਾਈ ਖਬਰਾਂ ਸਾਹਮਣੇ ਆਈਆਂ ਹਨ। ਜੋ ਲੋਕਾਂ ਨੂੰ ਹੈਰਾਨ ਕਰ ਦਿੰਦੀਆਂ ਹਨ।

ਜਿੱਥੇ ਸਭ ਸਿਆਸੀ ਆਗੂਆਂ ਵੱਲੋਂ ਚੋਣ ਪ੍ਰਚਾਰ ਆਰੰਭ ਕੀਤੇ ਗਏ ਹਨ। ਉੱਥੇ ਹੀ ਵੱਖ-ਵੱਖ ਪਾਰਟੀਆਂ ਵਿਚ ਕਈ ਖ਼ਾਸ ਹਸਤੀਆਂ ਦੇ ਇਸ ਸੰਸਾਰ ਤੋਂ ਤੁਰ ਜਾਣ ਕਾਰਨ ਉਨ੍ਹਾਂ ਪਾਰਟੀਆਂ ਨੂੰ ਗਹਿਰਾ ਝਟਕਾ ਲੱਗ ਰਿਹਾ ਹੈ। ਹੁਣ ਵੋਟਾਂ ਤੋਂ ਪਹਿਲਾਂ ਇਹ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਮਸ਼ਹੂਰ ਸਾਬਕਾ ਐਮ ਐਲ ਏ ਦੀ ਹੋਈ ਅਚਾਨਕ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਜ਼ਿਲ੍ਹਾ ਗੁਰਦਾਸਪੁਰ ਤੋ ਇੱਕ ਸੋਗਮਈ ਖਬਰ ਸਾਹਮਣੇ ਆਈ ਹੈ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਉਘੇ ਸਿਆਸਤਦਾਨ ਅਤੇ ਟਕਸਾਲੀ ਆਗੂ ਜੱਥੇਦਾਰ ਹਰਬੰਸ ਸਿੰਘ ਘੁੰਮਣ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਜਿੱਥੇ ਉਹ ਸਾਬਕਾ ਵਿਧਾਇਕ ਰਹੇ ਹਨ ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਸਨ। ਉਨ੍ਹਾਂ ਦੇ ਦਿਹਾਂਤ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੇ ਪੁੱਤਰ ਐਡਵੋਕੇਟ ਜਸਵੀਰ ਸਿੰਘ ਘੁੰਮਣ ਵੱਲੋਂ ਦੱਸਿਆ ਗਿਆ ਹੈ ਕਿ ਉਹਨਾਂ ਦੇ ਪਿਤਾ ਜੀ ਦੀ ਸਿਹਤ ਠੀਕ ਨਾ ਹੋਣ ਦੇ ਚਲਦੇ ਹੋਏ ਇਲਾਜ ਵਾਸਤੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ।

ਜਿੱਥੇ ਉਹ ਕੁਝ ਦਿਨਾਂ ਤੋਂ ਜ਼ੇਰੇ ਇਲਾਜ਼ ਸਨ। ਉੱਥੇ ਹੀ ਰਾਤ ਦੇ ਪੌਣੇ ਨੌ ਵਜੇ ਦੇ ਕਰੀਬ ਉਨ੍ਹਾਂ ਦਾ ਦੇਹਾਂਤ ਹੋ ਗਿਆ। ਜਿਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਘੁੰਮਣ ਕਲਾਂ ਜ਼ਿਲ੍ਹਾ ਗੁਰਦਾਸਪੁਰ ਵਿਖੇ 3 ਫਰਵਰੀ ਨੂੰ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਹੈ। ਵੱਖ-ਵੱਖ ਸ਼ਖਸੀਅਤਾਂ ਵੱਲੋਂ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।

error: Content is protected !!