ਵੋਟਾਂ ਦੀ ਤਰੀਕ ਲਗੇ ਆਉਣ ਤੇ ਹੁਣ ਕਾਂਗਰਸ ਨੂੰ ਲੱਗ ਗਿਆ ਇਹ ਵੱਡਾ ਜ਼ੋਰਦਾਰ ਝੱਟਕਾ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਬਹੁਤ ਸਾਰੇ ਨਵੇਂ ਚਿਹਰਿਆਂ ਨੂੰ ਵੀ ਆਪਣੀ ਪਾਰਟੀ ਵਿਚ ਸ਼ਾਮਲ ਕੀਤਾ ਗਿਆ ਹੈ। ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਵੱਖ-ਵੱਖ ਚੋਣ ਹਲਕਿਆਂ ਤੋਂ ਆਪਣੀ ਚੋਣ ਉਮੀਦਵਾਰਾਂ ਦਾ ਨਾਮ ਐਲਾਨ ਕੀਤਾ ਜਾ ਰਿਹਾ ਹੈ। ਉਥੇ ਹੀ ਬਹੁਤ ਸਾਰੇ ਵਿਧਾਇਕ ਅਤੇ ਪਾਰਟੀ ਵਰਕਰ ਆਪਣੀ ਪਾਰਟੀ ਨੂੰ ਛੱਡ ਕੇ ਦੂਜੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਜਿਸ ਨਾਲ ਪਾਰਟੀਆ ਨੂੰ ਕਈ ਵੱਡੇ ਝਟਕੇ ਵੀ ਲੱਗ ਰਹੇ ਹਨ। ਹੁਣ ਵੋਟਾਂ ਦੀ ਤਰੀਕ ਨਜ਼ਦੀਕ ਆਉਣ ਤੇ ਕਾਂਗਰਸ ਨੂੰ ਇਹ ਬਹੁਤ ਵੱਡਾ ਜ਼ੋਰਦਾਰ ਝਟਕਾ ਲਗਾ ਹੈ। ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਬਹੁਤ ਸਾਰੇ ਵਿਧਾਇਕਾਂ ਤੇ ਪਾਰਟੀ ਵਰਕਰ ਕਾਂਗਰਸ ਦਾ ਸਾਥ ਛੱਡ ਕੇ ਹੋਰ ਪਾਰਟੀਆਂ ਵਿੱਚ ਸ਼ਾਮਲ ਹੋ ਗਏ ਹਨ। ਉੱਥੇ ਹੀ ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਭਾਰੀ ਝਟਕਾ ਲੱਗਾ ਜਦੋਂ 20 ਸਾਲਾਂ ਤੋਂ ਕਾਂਗਰਸ ਪਾਰਟੀ ਨਾਲ ਸਾਥ ਨਿਭਾਉਂਦੇ ਆਏ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਜਸਬੀਰ ਸਿੰਘ ਜੱਸੀ ਖੰਗੂੜਾ ਵੱਲੋਂ ਆਪਣਾ ਤੇ ਆਪਣੇ ਪਿਤਾ ਦਾ ਅਸਤੀਫਾ ਦੇ ਦਿਤਾ ਗਿਆ ਹੈ। ਜਿੱਥੇ ਪਿਓ-ਪੁੱਤਰ ਵੱਲੋਂ ਆਪਣੇ ਅਸਤੀਫੇ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜੇ ਗਏ ਹਨ।

ਜਿਸ ਵਿਚ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਿਤਾ ਵੱਲੋਂ ਪਿਛਲੇ 60 ਸਾਲਾਂ ਤੋਂ ਪਾਰਟੀ ਦਾ ਸਾਥ ਦਿੱਤਾ ਜਾ ਰਿਹਾ ਹੈ ਅਤੇ ਉਹ ਵੀ ਪਿਛਲੇ 20 ਸਾਲਾਂ ਤੋਂ ਲਗਾਤਾਰ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਨ। ਅਤੇ ਕਾਂਗਰਸ ਪਾਰਟੀ ਵੱਲੋਂ ਉਨ੍ਹਾਂ ਨੂੰ ਬਹੁਤ ਵਾਰ ਚੋਣਾਂ ਲੜਨ ਦਾ ਮੌਕਾ ਵੀ ਦਿੱਤਾ ਗਿਆ ਹੈ। ਜਿਸ ਸਦਕਾ ਉਨ੍ਹਾਂ ਨੂੰ ਵਿਧਾਇਕ ਬਣਨ ਦਾ ਮੌਕਾ ਹਾਸਲ ਹੋਇਆ ਅਤੇ ਵਿਕਾਸ ਦੇ ਬਹੁਤ ਸਾਰੇ ਮੁੱਦਿਆਂ ਬਾਰੇ ਵੀ ਜਾਣਕਾਰੀ ਮਿਲੀ ਹੈ ਰਾਜਨੀਤੀ ਦੇ ਬਹੁਤ ਸਾਰੇ ਤਜਰਬੇ ਹੋਏ। ਉੱਥੇ ਹੀ ਉਨ੍ਹਾਂ ਵੱਲੋਂ ਇਸ ਸਭ ਲਈ ਕਾਂਗਰਸ ਪਾਰਟੀ ਦਾ ਧੰਨਵਾਦ ਕੀਤਾ ਗਿਆ ਹੈ।

ਉੱਥੇ ਹੀ ਉਨ੍ਹਾਂ ਨੇ ਆਪਣੇ ਅਸਤੀਫੇ ਪਿੱਛੋਂ ਟਵੀਟ ਕਰਕੇ ਇਕ ਗੱਲ ਆਖੀ ਹੈ ਜਿਸ ਵਿਚ ਉਨ੍ਹਾਂ ਕਿਹਾ ਹੈ ਕਿ ਸਾਡੇ ਫੈਸਲੇ ਹੀ ਸਾਡੀ ਕਿਸਮਤ ਤੈਅ ਕਰਦੇ ਹਨ। ਉਨ੍ਹਾਂ ਵੱਲੋਂ ਦਿੱਤੇ ਗਏ ਅਸਤੀਫੇ ਦੇ ਨਾਲ ਕਾਂਗਰਸ ਪਾਰਟੀ ਨੂੰ ਬਹੁਤ ਵੱਡਾ ਝਟਕਾ ਲਗਾ ਹੈ।

error: Content is protected !!