ਵੱਡੀ ਮਾੜੀ ਖਬਰ : ਏਥੇ ਗੁਰਦਵਾਰਾ ਸਾਹਿਬ ਚ ਕੀਤੀ ਗਈ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ – ਨਹੀ ਕੀਤੀ ਪੁਲਸ ਨੇ FIR ਦਰਜ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿਥੇ ਕਾਂਗਰਸ ਸਰਕਾਰ ਅੰਦਰ ਆਪਸੀ ਕਾਟੋ ਕਲੇਸ਼ ਲਗਾਤਾਰ ਜਾਰੀ ਹੈ ਉਥੇ ਹੀ ਨਵਜੋਤ ਸਿੱਧੂ ਵਲੋ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਬੇਅਦਬੀ ਮਾਮਲੇ ਨੂੰ ਲੈ ਕੇ ਵੀ ਸਰਕਾਰ ਨੂੰ ਤੰਜ ਕੱਸੇ ਜਾ ਰਹੇ ਹਨ। ਕਿਉਂਕਿ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ ਜਿਸ ਨਾਲ ਦੇਸ਼ ਦੇ ਹਲਾਤਾਂ ਤੇ ਗਹਿਰਾ ਅਸਰ ਪੈਂਦਾ ਹੈ। ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਨਾਲ ਜਿੱਥੇ ਬਹੁਤ ਸਾਰੇ ਲੋਕ ਝੰਜੋੜੇ ਜਾਂਦੇ ਹਨ, ਉੱਥੇ ਹੀ ਸਰਕਾਰ ਦੀ ਸੁਰੱਖਿਆ ਉਪਰ ਵੀ ਕਈ ਤਰਾਂ ਦੇ ਸਵਾਲ ਖੜੇ ਹੋ ਜਾਂਦੇ ਹਨ। ਜਿਨ੍ਹਾਂ ਵੱਲੋਂ ਆਪਣੇ ਦੇਸ਼ ਦੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਪੁਖ਼ਤਾ ਕਦਮ ਨਹੀਂ ਚੁੱਕੇ ਜਾਂਦੇ।

ਹੁਣ ਇਥੇ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਣ ਦੀ ਘਟਨਾ ਸਾਹਮਣੇ ਆਈ ਹੈ ਜਿੱਥੇ ਐਫ਼ ਆਈ ਆਰ ਦਰਜ ਨਹੀਂ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਭਾਰਤ ਦੇ ਗੁਆਂਢੀ ਮੁਲਕ ਪਾਕਿਸਤਾਨ ਤੋਂ ਸਾਹਮਣੇ ਆਈ ਹੈ। ਜਿੱਥੇ ਸ਼ੁੱਕਰਵਾਰ ਦੀ ਸ਼ਾਮ ਨੂੰ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਪਾਵਨ ਸਰੂਪ ਦੀ ਬੇਅਦਬੀ ਕੀਤੀ ਗਈ ਹੈ ਜਿੱਥੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਪੰਨੇ ਪਾੜ ਦਿੱਤੇ ਗਏ ਹਨ।

ਉੱਥੇ ਹੀ ਗੋਲਕ ਦੀ ਭੰਨ-ਤੋੜ ਕਰਕੇ ਉਸ ਵਿਚ ਮੌਜੂਦ ਭੇਟਾਂ ਦੀ ਚੋਰੀ ਵੀ ਕੀਤੀ ਗਈ ਹੈ ਇਸ ਘਟਨਾ ਨੂੰ ਲੈ ਕੇ ਪੁਲਿਸ ਵੱਲੋਂ ਕੋਈ ਵੀ ਐਫ ਆਈ ਆਰ ਦਰਜ ਨਹੀਂ ਕੀਤੀ ਗਈ ਹੈ। ਉੱਥੇ ਹੀ ਇਹ ਘਟਨਾ ਘੋਸਪੁਰ ਸ਼ਹਿਰ ਦੇ ਨਜ਼ਦੀਕ ਸਥਿਤ ਗੁਰਦੁਆਰਾ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਧਿਆਇਐ ਵਿਖੇ ਵਾਪਰੀ ਹੈ। ਇਸ ਸ਼ਹਿਰ ਵਿਚ ਜਿੱਥੇ ਸੱਤ ਹਜ਼ਾਰ ਦੇ ਕਰੀਬ ਹਿੰਦੂ ਅਤੇ ਸਿੱਖ ਪਰਵਾਰ ਰਹਿੰਦੇ ਹਨ। ਜਿਨ੍ਹਾਂ ਵਿੱਚ ਇਸ ਘਟਨਾ ਦੇ ਕਾਰਨ ਡਰ ਦਾ ਮਾਹੌਲ ਵੇਖਿਆ ਜਾ ਰਿਹਾ ਹੈ, ਜੋ ਆਪਣੇ ਧਾਰਮਿਕ ਅਸਥਾਨਾਂ ਅਤੇ ਆਪਣੇ ਪਰਵਾਰਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਿੱਚ ਵੀ ਨਜ਼ਰ ਆ ਰਹੇ ਹਨ।

ਇਸ ਘਟਨਾ ਦੇ ਖਿਲਾਫ ਬੇਅਦਬੀ ਕਰਨ ਵਾਲਿਆਂ ਖਿਲਾਫ਼ ਕਾ-ਰ-ਵਾ-ਈ ਕਰਨ ਦੀ ਮੰਗ ਨੂੰ ਲੈ ਕੇ ਸਿੱਖ ਸੰਗਤਾ ਵੱਲੋ ਗੁਰਦਵਾਰਾ ਸਾਹਿਬ ਦੇ ਨੇੜੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਘਟਨਾ ਦੀ ਜਾਣਕਾਰੀ ਕਰਾਚੀ ਦੇ ਰਹਿਣ ਵਾਲੇ ਸਿੱਖ ਵਕੀਲ ਹੀਰਾ ਸਿੰਘ ਵੱਲੋਂ ਇਕ ਚੈਨਲ ਨੂੰ ਦਿੱਤੀ ਗਈ ਹੈ। ਜੋ ਇਸ ਸਮੇਂ ਪਾਕਿਸਤਾਨ ਵਿੱਚ ਨਹੀਂ ਹਨ ਅਤੇ ਉਹ ਇਸ ਸਮੇਂ ਅਮਰੀਕਾ ਦੇ ਦੌਰੇ ਤੇ ਹਨ।

error: Content is protected !!