ਵੱਡੀ ਮਾੜੀ ਖਬਰ : ਪੰਜਾਬ ਚ ਇਥੇ ਰਾਤ ਨੂੰ ਸੁਤਿਆਂ ਪਿਆਂ ਜ਼ਹਿਰੀਲੇ ਸੱਪ ਨੇ 3 ਬੱਚਿਆਂ ਨੂੰ ਡੰਗਿਆ – ਮੱਚੀ ਹਾਹਾਕਾਰ

ਆਈ ਤਾਜ਼ਾ ਵੱਡੀ ਖਬਰ

ਪੰਜਾਬ ਵਿੱਚ ਹੋਣ ਵਾਲੇ ਹਾਦਸਿਆ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਇਥੇ ਬਹੁਤ ਸਾਰੇ ਹਾਦਸੇ ਲੋਕਾਂ ਦੀ ਅਣਗਹਿਲੀ ਕਾਰਨ ਵਾਪਰ ਰਹੇ ਹਨ, ਉੱਥੇ ਹੀ ਬਹੁਤ ਸਾਰੇ ਲੋਕਾਂ ਦੀ ਜਾਨ ਸੜਕ ਹਾਦਸਿਆ ਬਿਮਾਰੀਆਂ ਅਤੇ ਕਈ ਹੋਰ ਵਾਪਰਨ ਵਾਲੇ ਹਾਦਸਿਆ ਵਿੱਚ ਜਾ ਰਹੀ ਹੈ। ਪਰ ਜਦੋਂ ਬੱਚਿਆਂ ਨਾਲ ਵਾਪਰਨ ਵਾਲੇ ਹਾਦਸਿਆਂ ਦੀ ਗੱਲ ਸਾਹਮਣੇ ਆਉਂਦੀ ਹੈ ਤਾਂ ਹਰ ਇਕ ਮਾਪੇ ਦੇ ਦਿਲ ਵਿੱਚ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਡਰ ਪੈਦਾ ਹੋ ਜਾਂਦਾ ਹੈ। ਹਰ ਮਾਂ-ਬਾਪ ਵੱਲੋਂ ਜਿੱਥੇ ਆਪਣੇ ਬੱਚਿਆਂ ਨੂੰ ਸੁਰੱਖਿਅਤ ਰੱਖਣ ਦੀਆਂ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਹਨ। ਉਥੇ ਹੀ ਬੱਚਿਆਂ ਨਾਲ ਵਾਪਰਨ ਵਾਲੇ ਅਚਾਨਕ ਹਾਦਸੇ ਉਨ੍ਹਾਂ ਦੀ ਜਿੰਦਗੀ ਨੂੰ ਦਾਅ ਤੇ ਲਾ ਦਿੰਦੇ ਹਨ।

ਹੁਣ ਪੰਜਾਬ ਵਿੱਚ ਇਥੇ ਰਾਤ ਨੂੰ ਸੁੱਤੇ ਪਿਆ ਤਿੰਨ ਬੱਚਿਆਂ ਨੂੰ ਇਕ ਜ਼ਹਿਰੀਲੇ ਸੱਪ ਨੇ ਡੰਗ ਲਿਆ ਹੈ ਜਿਸ ਕਾਰਨ ਹਾਹਾਕਾਰ ਮਚੀ ਹੈ, ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਫਰੀਦਕੋਟ ਦੇ ਨਜ਼ਦੀਕ ਆਉਣ ਵਾਲੇ ਪਿੰਡ ਟਹਿਣਾ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਮਜ਼ਦੂਰੀ ਕਰਨ ਵਾਲੇ ਗਰੀਬ ਪਰਿਵਾਰ ਦੇ ਬੱਚਿਆਂ ਨੂੰ ਰਾਤ ਦੇ ਸਮੇਂ ਸੌਂਦੇ ਵਕਤ ਇਕ ਜ਼ਹਰੀਲੇ ਸੱਪ ਵੱਲੋਂ ਕੱਟ ਲਿਆ ਗਿਆ ਹੈ। ਜਿਸ ਕਾਰਨ 2 ਬੱਚਿਆਂ ਦੀ ਸਥਿਤੀ ਕਾਫੀ ਗੰਭੀਰ ਬਣੀ ਹੋਈ ਹੈ ਜਿਨ੍ਹਾਂ ਨੂੰ ਵੈਂਟੀਲੇਟਰ ਤੇ ਰੱਖਿਆ ਗਿਆ ਹੈ, ਇੱਕ ਬੱਚੇ ਦੀ ਸਿਹਤ ਵਿੱਚ ਕੁੱਝ ਸੁਧਾਰ ਦੱਸਿਆ ਜਾ ਰਿਹਾ ਹੈ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਬੱਚਿਆਂ ਦੇ ਪਿਤਾ ਨੇ ਦੱਸਿਆ ਕਿ ਉਸ ਵੱਲੋਂ ਇੱਕ ਕੱਚਾ ਕੋਲਾ ਬਣਾਉਣ ਵਾਲੀ ਫੈਕਟਰੀ ਵਿੱਚ ਲੇਬਰ ਦਾ ਕੰਮ ਕੀਤਾ ਜਾਂਦਾ ਹੈ ਅਤੇ ਉਹ ਆਪਣੇ ਬੱਚਿਆਂ ਸਮੇਤ ਪਿੰਡ ਵਿੱਚ ਰਹਿੰਦਾ ਹੈ। ਉਹ ਸਾਰੇ ਇਕ ਹੀ ਕਮਰੇ ਵਿਚ ਸੁੱਤੇ ਹੋਏ ਸਨ। ਜਿੱਥੇ ਇੱਕ ਮੰਜੇ ਉਪਰ ਉਸ ਦੇ ਤਿੰਨ ਬੱਚੇ ਸੌਂ ਰਹੇ ਸਨ ਜਿਨ੍ਹਾਂ ਦੀ ਉਮਰ 8,10 ਅਤੇ 12 ਸਾਲ ਦੱਸੀ ਗਈ ਹੈ।

ਇਨ੍ਹਾਂ ਤਿੰਨਾਂ ਬੱਚਿਆਂ ਵੱਲੋਂ ਅਚਾਨਕ ਹੀ ਆਪਣੇ ਮਾਂ-ਬਾਪ ਨੂੰ ਉਠਾਇਆ ਗਿਆ ਤੇ ਦੱਸਿਆ ਗਿਆ ਕੀ ਉਨ੍ਹਾਂ ਨੂੰ ਕਿਸੇ ਚੀਜ਼ ਵੱਲੋਂ ਡੰਗ ਮਾਰ ਦਿੱਤਾ ਗਿਆ ਹੈ। ਬੱਚਿਆਂ ਦੇ ਕੰਬਲ ਨੂੰ ਦੇਖਣ ਤੋਂ ਪਤਾ ਲੱਗਾ ਕਿ ਉਸ ਵਿੱਚ ਇੱਕ ਸੱਪ ਮੌਜੂਦ ਸੀ, ਜਿਸ ਵੱਲੋਂ ਤਿੰਨ ਬੱਚਿਆਂ ਨੂੰ ਡੰਗ ਮਾਰ ਦਿੱਤਾ ਗਿਆ ਸੀ। ਇਨ੍ਹਾਂ ਬੱਚਿਆਂ ਵਿੱਚੋਂ ਇੱਕ ਲੜਕੇ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਜਿਸ ਦੀ ਹਾਲਤ ਵਿੱਚ ਸੁਧਾਰ ਆ ਰਿਹਾ ਹੈ। ਉਥੇ ਹੀ ਦੋ ਬੱਚੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਹਨ। ਜਿਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

error: Content is protected !!