ਸ਼ਰਾਰਤੀਆਂ ਨੇ ਅਕਾਲ਼ੀ ਆਗੂ ਦੇ ਘਰ ਨੂੰ ਲਾਈ ਅੱਗ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ 20 ਫਰਵਰੀ ਨੂੰ ਜਿੱਥੇ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਉਥੇ ਹੀ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਭਰਪੂਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਕਈ ਅਜਿਹੇ ਚਿਹਰਿਆਂ ਨੂੰ ਰਾਜਨੀਤੀ ਵਿੱਚ ਲਿਆਂਦਾ ਗਿਆ। ਜਿਨ੍ਹਾਂ ਦੇ ਰਾਜਨੀਤੀ ਵਿਚ ਆਉਣ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਸੀ। ਬਹੁਤ ਸਾਰੇ ਪਾਰਟੀ ਵਰਕਰ ਅਤੇ ਵਿਧਾਇਕ ਕਈ ਸੀਟਾਂ ਤੋ ਟਿਕਟ ਨਾ ਮਿਲਣ ਕਾਰਨ ਨਰਾਜ਼ਗੀ ਦੇ ਚਲਦੇ ਹੋਏ ਵੀ ਆਪਣੀ ਪਾਰਟੀ ਦਾ ਸਾਥ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਪਾਰਟੀ ਬਦਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਕੁਝ ਲੋਕਾਂ ਵੱਲੋਂ ਆਪਸੀ ਰੰਜਿਸ਼ ਦੇ ਚੱਲਦੇ ਹੋਏ ਕਈ ਤਰਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।

ਕੁਝ ਸ਼ਰਾਰਤੀਆਂ ਨੇ ਅਕਾਲੀ ਆਗੂ ਦੇ ਘਰ ਨੂੰ ਅੱਗ ਲਗਾਈ ਗਈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਲੋਪੋਕੇ ਅਧੀਨ ਆਉਂਦੇ ਪਿੰਡ ਚੱਕ ਮਿਸ਼ਰੀ ਖਾ ਤੋਂ ਸਾਹਮਣੇ ਆਈ ਹੈ। ਜਿੱਥੇ ਕਿ ਇੱਕ ਸ਼੍ਰੋਮਣੀ ਅਕਾਲੀ ਆਗੂ ਦੇ ਘਰ ਨੂੰ ਉਸ ਸਮੇਂ ਅੱਗ ਲੱਗ ਗਈ ਜਿਸ ਸਮੇਂ ਉਸ ਦਾ ਪੂਰਾ ਪਰਿਵਾਰ ਰਿਸ਼ਤੇਦਾਰੀ ਦੇ ਇਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਗਿਆ ਹੋਇਆ ਸੀ।

ਅੱਜ ਫੇਰ ਜਿਥੇ ਉਨ੍ਹਾਂ ਦੇ ਘਰ ਵਿੱਚੋਂ ਧੂੰਆਂ ਨਿਕਲਦਾ ਵੇਖ ਕੇ ਗੁਆਂਢੀਆਂ ਵੱਲੋਂ ਇਸ ਦੀ ਸੂਚਨਾ ਪੀੜਤ ਪਰਵਾਰ ਨੂੰ ਦਿੱਤੀ ਗਈ ਜਿਨ੍ਹਾਂ ਵੱਲੋਂ ਤਰੁੰਤ ਹੀ ਆਪਣੇ ਘਰ ਆ ਕੇ ਵੇਖਿਆ ਅਤੇ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਉਨ੍ਹਾਂ ਦੇ ਘਰ ਵਿਚ ਚਾਰ ਕਮਰਿਆਂ ਵਿਚ ਅੱਗ ਲਗਾਈ ਗਈ ਸੀ ਜਿੱਥੇ ਸਾਰਾ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਚੁੱਕਾ ਹੈ ਜਿਸ ਵਿਚ ਡਬਲ ਬੈਡ,ਸੋਫੇ,ਏ.ਸੀ,ਐਲ ਸੀ ਡੀ, ਅਤੇ ਹੋਰ ਕੀਮਤੀ ਸਮਾਨ ਵੀ ਸ਼ਾਮਲ ਹੈ।

ਪੀੜਤ ਪਰਿਵਾਰ ਵੱਲੋਂ ਦੱਸਿਆ ਗਿਆ ਹੈ ਕਿ ਇਸ ਘਟਨਾ ਨੂੰ ਅੰਜਾਮ ਸਿਆਸੀ ਰੰਜਿਸ਼ ਦੇ ਚੱਲਦੇ ਹੋਏ ਦਿੱਤਾ ਗਿਆ ਹੈ। ਉਨ੍ਹਾਂ ਵੱਲੋਂ ਇਸ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਹੈ। ਪੁਲਿਸ ਵੱਲੋਂ ਜਿੱਥੇ ਘਟਨਾ ਸਥਾਨ ਤੇ ਆ ਕੇ ਸਾਰੀ ਸਥਿਤੀ ਦੀ ਜਾਂਚ ਕੀਤੀ ਗਈ ਹੈ ਉਥੇ ਹੀ ਇਸ ਮਾਮਲੇ ਨੂੰ ਸਲਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

error: Content is protected !!