ਸ਼ਰੇਆਮ ਸੜਕ ਤੇ ਪਤੀ ਨੇ ਘਰਵਾਲੀ ਨੂੰ ਦਿੱਤੀ ਇਸ ਤਰਾਂ ਮੌਤ ਅਤੇ ਫਿਰ ਪਹੁੰਚ ਗਿਆ ਖੁਦ ਹੀ ਥਾਣੇ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੌਰ ਵਿੱਚ ਜਿੱਥੇ ਬਹੁਤ ਸਾਰੇ ਲੋਕ ਬੇਰੁਜ਼ਗਾਰ ਹੋ ਚੁੱਕੇ ਸਨ ਅਤੇ ਆਰਥਿਕ ਮੰਦੀ ਦੇ ਚਲਦੇ ਹੋਏ ਗੁਜ਼ਾਰਾ ਕਰਨਾ ਮੁਸ਼ਕਲ ਹੋ ਗਿਆ ਸੀ। ਉਥੇ ਵੀ ਬਹੁਤ ਸਾਰੇ ਲੋਕਾਂ ਵੱਲੋਂ ਇਸ ਮੁਸ਼ਕਲ ਦੀ ਘੜੀ ਵਿਚ ਮਾਨਸਿਕ ਤਣਾਅ ਦੇ ਸ਼ਿਕਾਰ ਹੋਣ ਦੇ ਕਾਰਨ ਕਈ ਗਲਤ ਫੈਸਲੇ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਕਰੋਨਾ ਦੇ ਦੌਰ ਵਿੱਚ ਜਿੱਥੇ ਬਹੁਤ ਸਾਰੇ ਪਰਿਵਾਰਕ ਝਗੜਿਆਂ ਵਿੱਚ ਵੀ ਵਾਧਾ ਹੋਇਆ ਅਤੇ ਆਏ ਦਿਨ ਇਹ ਬਹੁਤ ਸਾਰੇ ਪਰਿਵਾਰਕ ਝਗੜਿਆਂ ਦੇ ਮਾਮਲੇ ਪੁਲਿਸ ਸਟੇਸ਼ਨ ਵਿੱਚ ਵੀ ਦਰਜ ਕੀਤੇ ਗਏ। ਜਿੱਥੇ ਇਸ ਕਰੋਨਾ ਦੇ ਦੌਰ ਵਿੱਚ ਪਰਿਵਾਰਕ ਵਿਵਾਦ ਵਧੇ ਉਥੇ ਹੀ ਮੌਤਾਂ ਦੀ ਗਿਣਤੀ ਵਿੱਚ ਵੀ ਵਾਧਾ ਹੋਇਆ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਬਹੁਤ ਸਾਰੀਆਂ ਘਟਨਾਵਾਂ ਨੇ ਲੋਕਾਂ ਨੂੰ ਹੈਰਾਨ ਵੀ ਕੀਤਾ ਹੈ। ਹੁਣ ਸ਼ਰੇਆਮ ਸੜਕ ਤੇ ਪਤੀ ਵੱਲੋਂ ਆਪਣੀ ਪਤਨੀ ਨੂੰ ਇਸ ਤਰਾਂ ਮੌਤ ਦਿੱਤੀ ਗਈ ਹੈ ਅਤੇ ਜਿਸ ਤੋਂ ਬਾਅਦ ਖੁਦ ਥਾਣੇ ਪਹੁੰਚ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਲਖਨਊ ਤੋਂ ਸਾਹਮਣੇ ਆਈ ਹੈ। ਜਿੱਥੇ ਵਿਕਾਸ ਨਗਰ ਵਿਚ ਉਸ ਸਮੇਂ ਹਾਹਾਕਾਰ ਮਚ ਗਈ ਜਦੋਂ ਇਕ ਪਤੀ ਵੱਲੋਂ ਆਪਣੀ ਪਤਨੀ ਉੱਪਰ ਤੇਜ਼ਧਾਰ ਚਾਕੂ ਨਾਲ ਹਮਲਾ ਕਰ ਦਿੱਤਾ ਗਿਆ। ਜਿੱਥੇ ਪਤੀ-ਪਤਨੀ ਵਿਚਕਾਰ ਪਹਿਲਾ ਹੀ ਵਿਵਾਦ ਚੱਲਦਾ ਆ ਰਿਹਾ ਸੀ। ਬਿਹਾਰ ਦਾ ਰਹਿਣ ਵਾਲਾ ਸ਼ਕੀਲ ਅੰਸਾਰੀ ਜਿੱਥੇ ਲਖਨਊ ਦੇ ਵਿੱਚ ਇੱਕ ਪ੍ਰਾਈਵੇਟ ਨੌਕਰੀ ਕਰਦਾ ਹੈ। ਉਥੇ ਹੀ ਉਸ ਨੇ ਦੋ ਵਿਆਹ ਕਰਵਾਏ ਹੋਏ ਹਨ। ਪਹਿਲੀ ਪਤਨੀ ਗੁਲਸ਼ਨ ਖ਼ਾਤੂਨ ਹੈ ਅਤੇ ਦੂਜੀ ਲੈਲਾ। ਪਹਿਲੀ ਪਤਨੀ ਨਾਲ ਜਿੱਥੇ ਕਾਫੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ।

ਉਥੇ ਹੀ ਇਨ੍ਹਾਂ ਦੋਸ਼ਾਂ ਨੂੰ ਲੈ ਕੇ ਉਸ ਦੀ ਪਹਿਲੀ ਪਤਨੀ ਵੱਲੋਂ ਉਸ ਦੇ ਖਿਲਾਫ਼ ਮੁਕੱਦਮਾ ਦਰਜ ਕਰਵਾਇਆ ਗਿਆ ਸੀ। ਜਿਸ ਕਾਰਨ ਉਹ ਇਕ ਮਹੀਨੇ ਤੱਕ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਹੁਣ ਹੀ ਛੁੱਟ ਕੇ ਆਇਆ ਸੀ ਅਤੇ ਆਪਣੀ ਪਤਨੀ ਦੇ ਨਾਲ ਉਸ ਦੀ ਭੈਣ ਰੂਬੀ ਦੇ ਘਰ ਤੋਂ ਹੋ ਕੇ ਵਾਪਸ ਆਪਣੇ ਘਰ ਜ਼ਹੀਰਾਪੁਰ ਵਿਖੇ ਜਾ ਰਿਹਾ ਸੀ। ਜਦੋਂ ਪਤੀ-ਪਤਨੀ ਵਿਕਾਸ ਨਗਰ ਸਥਿਤ ਹਸਪਤਾਲ ਦੇ ਨਜ਼ਦੀਕ ਪਹੁੰਚੇ ਤਾਂ ਕਿਸੇ ਗੱਲ ਨੂੰ ਲੈ ਕੇ ਦੋਹਾਂ ਵਿਚ ਵਿਵਾਦ ਹੋ ਗਿਆ, ਗੁੱਸੇ ਵਿਚ ਆਏ ਪਤੀ ਵੱਲੋਂ ਆਪਣੀ ਪਤਨੀ ਉਪਰ ਚਾਕੂ ਨਾਲ ਕਈ ਵਾਰ ਕਰ ਦਿੱਤੇ ਗਏ, ਅਤੇ ਆਪ ਮੌਕੇ ਤੋਂ ਫਰਾਰ ਹੋ ਗਿਆ।

ਰਾਹਗੀਰ ਲੋਕਾਂ ਵੱਲੋਂ ਉਸ ਦੀ ਪਤਨੀ ਨੂੰ ਹਸਪਤਾਲ ਪਹੁੰਚਾਇਆ ਗਿਆ ਜਿਥੇ ਸਟਾਫ਼ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਅਤੇ ਇਸ ਮਾਮਲੇ ਵਿਚ ਪੁਲਸ ਵੱਲੋਂ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

error: Content is protected !!