ਸ਼੍ਰੀ ਹਰਿਮੰਦਰ ਸਾਹਿਬ ਵਾਂਗ ਜੰਗਲਾ ਟੱਪ ਕੇ ਏਥੇ ਕੀਤੀ ਗਈ ਬੇਅਦਬੀ – ਇਸ ਵੇਲੇ ਦੀ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਸਰਕਾਰ ਵੱਲੋਂ ਜਿਥੇ ਚੋਣਾਂ ਦੇ ਮਾਹੌਲ ਨੂੰ ਦੇਖਦੇ ਹੋਏ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ ਅਤੇ ਪੁਲਿਸ ਪ੍ਰਸ਼ਾਸਨ ਨੂੰ ਵੀ ਚੌਕਸੀ ਵਧਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਕਿਉਂਕਿ ਚੋਣਾਂ ਦੇ ਮਾਹੌਲ ਵਿਚ ਬਹੁਤ ਸਾਰੇ ਸ਼ਰਾਰਤੀ ਅਨਸਰਾਂ ਵੱਲੋਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿੱਥੇ ਸਰਹੱਦੀ ਖੇਤਰਾਂ ਵਿਚ ਬਹੁਤ ਸਾਰੀਆਂ ਚੀਜ਼ਾਂ ਹੋਣ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਉੱਥੇ ਹੀ ਧਾਰਮਿਕ ਸਥਾਨਾਂ ਉਪਰ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਵੀ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾ ਰਹੀ ਹੈ ਅਤੇ ਪੰਜਾਬ ਦੇ ਹਾਲਾਤਾਂ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਹੁਣ ਸ਼੍ਰੀ ਹਰਿਮੰਦਰ ਸਾਹਿਬ ਵਾਂਗ ਇੱਥੇ ਵੀ ਜੰਗਲਾਂ ਟੱਪ ਕੇ ਬੇਅਦਬੀ ਕੀਤੀ ਗਈ ਹੈ ਜਿਸ ਦੀ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪਟਿਆਲਾ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਵਿਅਕਤੀ ਵੱਲੋਂ ਕਾਲੀ ਮਾਤਾ ਮੰਦਰ ਵਿਚ ਪਹੁੰਚ ਕੇ ਰੇਲਿੰਗ ਟੱਪ ਕੇ ਬੇਅਦਬੀ ਕੀਤੀ ਗਈ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਇੱਕ 20 ਤੋਂ 22 ਸਾਲਾਂ ਦਾ ਨੌਜਵਾਨ ਪਟਿਆਲਾ ਤੇ ਕਾਲੀ ਮਾਤਾ ਮੰਦਰ ਵਿਖੇ ਪਹੁੰਚਿਆ ਹੋਇਆ ਸੀ ਅਤੇ ਉਥੇ ਕੁਝ ਦੇਰ ਮੱਥਾ ਟੇਕਣ ਦੇ ਬਹਾਨੇ ਖੜਾ ਰਿਹਾ। ਜਿਸ ਨੇ ਗੋਲਕ ਦੇ ਕੋਲ ਖੜ ਕੇ ਤਾੜੀਆਂ ਵਜਾਈਆਂ।

ਇਸ ਤੋਂ ਬਾਅਦ ਇਕ ਦਮ ਹੀ ਉਹ ਜੰਗਲਾਂ ਟੱਪ ਕੇ ਅੰਦਰ ਕਾਲੀ ਮਾਤਾ ਮੰਦਰ ਵਿਚ ਪਹੁੰਚ ਗਿਆ। ਜਿਸ ਨੂੰ ਮੌਕੇ ਤੇ ਮੌਜੂਦ ਪੁਜਾਰੀਆਂ ਵੱਲੋਂ ਤੁਰੰਤ ਕਾਬੂ ਕੀਤਾ ਗਿਆ ਅਤੇ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ ਹੈ।

ਪੰਜਾਬ ਵਿੱਚ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਕਾਰਨ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਕਿਉਂਕਿ ਗੈਰ ਸਮਾਜਿਕ ਅਨਸਰਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਚੋਣਾਂ ਦੇ ਮਾਹੌਲ ਵਿੱਚ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਜਿੱਥੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਉੱਥੇ ਹੀ ਕੈਮਰੇ ਵਿੱਚ ਇਸ ਸਾਰੀ ਘਟਨਾ ਕੈਦ ਹੋ ਗਈ ਹੈ। ਜਿਸ ਦੇ ਅਧਾਰ ਤੇ ਪੁਲਿਸ ਵੱਲੋਂ ਕਾਰਵਾਈ ਕੀਤੀ ਜਾਵੇਗੀ।

error: Content is protected !!