ਸ਼੍ਰੋਮਣੀ ਅਕਾਲੀ ਦਲ ਨੇ ਕਰਤਾ ਚੰਨੀ ਦੇ CM ਬਣਨ ਤੋਂ ਬਾਅਦ ਇਹ ਵੱਡਾ ਐਲਾਨ – ਸਾਰੇ ਪਾਸੇ ਹੋ ਰਹੀ ਚਰਚਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀ ਸਿਆਸਤ ਵਿਚ ਆਏ ਦਿਨ ਹੀ ਕੋਈ ਨਾ ਕੋਈ ਨਵਾਂ ਮੋੜ ਵੇਖਿਆ ਜਾ ਰਿਹਾ ਹੈ। ਜਿੱਥੇ ਸਾਰੀਆਂ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਲਈ ਰਣਨੀਤੀ ਉਲੀਕੀਆਂ ਜਾ ਰਹੀਆਂ ਹਨ ਉਥੇ ਹੀ ਇਕ ਦੂਜੀ ਪਾਰਟੀ ਉਪਰ ਦੋਸ਼ ਵੀ ਲਾਏ ਜਾ ਰਹੇ ਹਨ। ਜਿੱਥੇ ਹਰ ਪਾਰਟੀ ਆਪਣੀ ਪਾਰਟੀ ਨੂੰ ਉੱਚਾ ਚੁੱਕਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ ਉਥੇ ਹੀ ਦੂਜੀ ਪਾਰਟੀ ਨੂੰ ਨੀਵਾਂ ਦਿਖਾਇਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਵਿਚਕਾਰ ਜਿੱਥੇ ਇੱਕ ਦੂਜੇ ਉਪਰ ਦੋਸ਼ ਮੜ੍ਹੇ ਜਾ ਰਹੇ ਹਨ। ਉਥੇ ਹੀ ਕੈਪਟਨ ਅਮਰਿੰਦਰ ਸਿੰਘ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵੀ ਕਈ ਪਾਸਿਆਂ ਤੋਂ ਵਿਰੋਧ ਹੋ ਰਿਹਾ ਹੈ।

ਹੁਣ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਦੀ ਚਾਰੇ ਪਾਸੇ ਚਰਚਾ ਹੋ ਰਹੀ ਹੈ। ਹੁਣ ਸ਼੍ਰੋਮਣੀ ਅਕਾਲੀ ਦਲ ਵੱਲੋਂ 29 ਸਤੰਬਰ ਨੂੰ ਮੋਹਾਲੀ ਤੋਂ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਤੱਕ ਰੋਸ ਮਾਰਚ ਕੀਤੇ ਜਾਣ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਪੰਜਾਬ ਦੇ ਮਾਲਾ ਪ੍ਰਾਜੈਕਟ ਤਹਿਤ 19 ਜ਼ਿਲ੍ਹੇ ਦੇ 2 ਲੱਖ ਕਿਸਾਨਾਂ ਨੂੰ ਨਿਆ ਦਿਵਾਇਆ ਜਾ ਸਕੇ। ਜਿਨ੍ਹਾਂ ਦੀ ਜ਼ਮੀਨ ਕਾਂਗਰਸ ਸਰਕਾਰ ਵੱਲੋਂ ਭਾਰਤ ਮਾਲਾ ਪ੍ਰੋਜੈਕਟ ਦੇ ਤਹਿਤ ਕੌਡੀਆਂ ਦੇ ਭਾਅ ਕੀਤੀ ਜਾ ਰਹੀ ਹੈ।

ਇਸ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਤੱਕ ਰੋਸ ਮੁਜ਼ਾਹਰਾ ਕੀਤਾ ਜਾਵੇਗਾ ਅਤੇ ਇਨ੍ਹਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕਰਦੇ ਹੋਏ ਮੰਗ ਪੱਤਰ ਵੀ ਮੁੱਖ ਮੰਤਰੀ ਨੂੰ ਸੌਂਪਿਆ ਜਾਵੇਗਾ। ਤਾਂ ਜੋ ਇੰਨਾਂ ਪ੍ਰਭਾਵਤ ਹੋਣ ਵਾਲੇ ਪੇਂਡੂ ਖੇਤਰ ਵਿੱਚ 3 ਲੱਖ ਅਤੇ ਸ਼ਹਿਰੀ ਏਕੜ ਵਾਸਤੇ 70 ਲੱਖ ਪ੍ਰਤੀ ਏਕੜ ਮੁਆਵਜ਼ਾ ਜਾਰੀ ਕੀਤਾ ਜਾ ਸਕੇ। ਉਥੇ ਹੀ ਇਹ ਵੀ ਮੰਗ ਕੀਤੀ ਜਾ ਰਹੀ ਹੈ ਕਿ ਪੇਂਡੂ ਖੇਤਰ ਦੀ ਜ਼ਮੀਨ ਵਾਸਤੇ ਇੱਕ ਕ-ਰੋ-ੜ ਪ੍ਰਤੀ ਏਕੜ, ਸਹਿਰੀ ਜਮੀਨ ਵਾਸਤੇ ਤਿੰਨ ਕਰੋੜ ਤੋਂ ਪੰਜ ਕਰੋੜ ਪ੍ਰਤੀ ਏਕੜ ਕੀਤਾ ਜਾਣਾ ਚਾਹੀਦਾ ਹੈ।

ਜਿਸ ਸਦਕਾ ਕਿਸਾਨਾਂ ਦੀ ਕੀਤੀ ਜਾ ਰਹੀ ਲੁੱਟ ਨੂੰ ਰੋਕਿਆ ਜਾ ਸਕੇ ਅਤੇ ਉਨ੍ਹਾਂ ਦੀ ਕੌਡੀਆਂ ਦੇ ਭਾਅ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਉਚਿਤ ਮੁੱਲ ਉਨ੍ਹਾਂ ਨੂੰ ਦਬਾਇਆ ਜਾ ਸਕੇ। ਇਹ ਫੈਸਲਾ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ।

error: Content is protected !!