ਸਕੂਲ ਕਾਲਜਾਂ ਨੂੰ ਖੋਲਣ ਦੇ ਬਾਰੇ ਚ ਆ ਰਹੀ ਇਹ ਵੱਡੀ ਖਬਰ ਬੱਚੇ ਖਿੱਚਣ ਤਿਆਰੀਆਂ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਕਾਰਨ ਜਿੱਥੇ ਸਾਰੀ ਦੁਨੀਆਂ ਪ੍ਰਭਾਵਿਤ ਹੋਈ ਹੈ ਉਥੇ ਹੀ ਭਾਰਤ ਵਿਚ ਵੀ ਪਿਛਲੇ ਦੋ ਸਾਲ ਤੋਂ ਲਗਾਤਾਰ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਰੋਨਾ ਦੇ ਪਸਾਰ ਨੂੰ ਦੇਖਦੇ ਹੋਏ ਮਾਰਚ 2020 ਦੇ ਵਿਚ ਸਰਕਾਰ ਵੱਲੋਂ ਜਿਥੇ ਤਾਲਾਬੰਦੀ ਲਗਾ ਦਿੱਤੀ ਗਈ ਸੀ ਅਤੇ ਹੋਰ ਬਹੁਤ ਸਾਰੀਆ ਪਾਬੰਦੀਆਂ ਲਾਗੂ ਕੀਤੀਆਂ ਸਨ। ਉਸ ਕਾਰਨ ਲੋਕਾਂ ਨੂੰ ਬਹੁਤ ਜ਼ਿਆਦਾ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰਨਾ ਪਿਆ। ਜਿੱਥੇ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ। ਉਥੇ ਹੀ ਕਰੋਨਾ ਕੇਸਾਂ ਵਿਚ ਕਮੀ ਆਉਣ ਤੋਂ ਬਾਅਦ ਵਿਦਿਅਕ ਅਦਾਰਿਆਂ ਨੂੰ ਮੁੜ ਖੋਲ੍ਹ ਦਿੱਤਾ ਗਿਆ ਸੀ।

ਪਰ ਕਰੋਨਾ ਦੇ ਨਵੇਂ ਵਾਇਰਸ ਦੇ ਕਾਰਨ ਵਿਦਿਅਕ ਅਦਾਰਿਆਂ ਨੂੰ ਫਿਰ ਬੰਦ ਕੀਤਾ ਗਿਆ ਹੈ ਅਤੇ ਸਾਰੀਆਂ ਵਿਦਿਅਕ ਸੰਸਥਾਵਾਂ ਬੰਦ ਹੋਣ ਕਾਰਨ ਬੱਚਿਆਂ ਦੀ ਪੜ੍ਹਾਈ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ। ਹੁਣ ਸਕੂਲ ਕਾਲਜ ਖੋਲ੍ਹਣ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਬੱਚੇ ਤਿਆਰ ਰਹਿਣ। ਕੇਂਦਰ ਸਰਕਾਰ ਵੱਲੋਂ ਸਾਰੀਆਂ ਸੂਬਾ ਸਰਕਾਰਾਂ ਨੂੰ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਹਨ। ਉਥੇ ਹੀ ਕਈ ਸੂਬਿਆਂ ਵਿੱਚ ਹੁਣ ਕਰੋਨਾ ਸਥਿਤੀ ਨੂੰ ਕਾਬੂ ਹੇਠ ਦੇਖਦੇ ਹੋਏ ਵਿਦਿਅਕ ਅਦਾਰਿਆਂ ਨੂੰ ਖੋਲਣ ਦੇ ਆਦੇਸ਼ ਦਿੱਤੇ ਜਾ ਰਹੇ ਹਨ ਜਿਨ੍ਹਾਂ ਵਿੱਚ 15 ਤੋਂ 18 ਸਾਲ ਦਰਮਿਆਨ ਦੇ ਵਿਦਿਆਰਥੀਆਂ ਦਾ ਟੀਕਾਕਰਨ ਵੀ ਹੋ ਚੁੱਕਾ ਹੈ।

ਇਸ ਲਈ ਕਈ ਸੂਬਿਆਂ ਵਿੱਚ ਇੱਕ ਫਰਵਰੀ ਤੋਂ ਦਸਵੀਂ ,ਗਿਆਰਵੀਂ ਅਤੇ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਜਿੱਥੇ ਅਧਿਆਪਕਾਂ ਦਾ ਟੀਕਾਕਰਨ ਕੀਤਾ ਗਿਆ ਹੈ ਉਥੇ ਹੀ 15 ਸਾਲ ਤੋਂ ਉੱਪਰ ਉਮਰ ਵਰਗ ਦੇ ਵਿਦਿਆਰਥੀਆਂ ਦਾ ਟੀਕਾਕਰਨ ਵੀ ਹੋ ਚੁੱਕਾ ਹੈ। ਜਿੱਥੇ ਹੁਣ ਬਹੁਤ ਸਾਰੇ ਸੂਬਿਆਂ ਵਿੱਚ ਕੋਰੋਨਾ ਦੇ ਮਾਮਲਿਆਂ ਵਿਚ ਕਮੀ ਆਉਣ ਤੋਂ ਬਾਅਦ ਬਜ਼ਾਰ , ਜਿਮ, ਬਾਰ,ਸਿਨੇਮਾ ਹਾਲ, ਦੁਕਾਨਾਂ, ਰੈਸਟੋਰੈਂਟ ਅਤੇ ਹੋਟਲ ਆਦਿ ਨੂੰ ਖੋਲ੍ਹਿਆ ਗਿਆ ਹੈ। ਉਸਤੋਂ ਬਾਅਦ ਸਰਕਾਰ ਵੱਲੋਂ ਹੁਣ ਵਿਦਿਅਕ ਅਦਾਰਿਆਂ ਨੂੰ ਖੋਲ੍ਹਣ ਦੀ ਤਿਆਰੀ ਕਰ ਦਿੱਤੀ ਗਈ ਹੈ।

ਇਥੇ ਇਕ ਫਰਵਰੀ ਤੋਂ ਦਸਵੀਂ ਤੋਂ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਆਫ ਲਾਈਨ ਕਲਾਸਾਂ ਲਗਾਉਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ ਉਥੇ ਹੀ ਛੋਟੀਆਂ ਕਲਾਸਾਂ ਦੇ ਬੱਚਿਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਵੀ ਜਲਦੀ ਹੀ ਦਿੱਤੀ ਜਾਵੇਗੀ। ਕਿਉਂਕਿ ਇਸ ਬਾਰੇ ਸਿਹਤ ਮੰਤਰਾਲੇ ਵੱਲੋਂ ਵੀ ਇਹ ਆਦੇਸ਼ ਦੇ ਦਿੱਤੇ ਗਏ ਹਨ ਕਿ ਵਿਦਿਆਰਥੀਆਂ ਨੂੰ ਸਕੂਲ ਆਉਣ ਦੌਰਾਨ ਕੋਈ ਖਤਰਾ ਨਹੀਂ ਹੋਵੇਗਾ। ਉੱਥੇ ਹੀ ਕਰੋਨਾ ਸੰਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ।

error: Content is protected !!