ਸਕੂਲ ਦੀ ਕੰਧ ਤੋੜ ਬੱਚਿਆਂ ਤੇ ਚਡ਼ੀ ਕਾਰ, 19 ਵਿਦਿਆਰਥੀ ਹੋਏ ਜਖਮੀ – ਵਾਪਰਿਆ ਭਿਆਨਕ ਹਾਦਸਾ

ਆਈ ਤਾਜਾ ਵੱਡੀ ਖਬਰ

ਦੁਨੀਆ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼ ਜਿੱਥੇ ਅਮਰੀਕਾ ਨੂੰ ਮੰਨਿਆ ਜਾਂਦਾ ਹੈ ਉੱਥੇ ਹੀ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਪੁਖ਼ਤਾ ਕਦਮ ਚੁੱਕੇ ਜਾਂਦੇ ਹਨ। ਕਰੋਨਾ ਦੇ ਦੌਰ ਵਿੱਚ ਜਿੱਥੇ ਸਭ ਤੋਂ ਜ਼ਿਆਦਾ ਅਮਰੀਕਾ ਕਰੋਨਾ ਦੀ ਚਪੇਟ ਵਿੱਚ ਆਇਆ ਸੀ, ਕਰੋਨਾ ਨਾਲ ਸਭ ਤੋਂ ਵਧੇਰੇ ਮਰਨ ਵਾਲਿਆਂ ਦੀ ਗਿਣਤੀ ਵੀ ਅਮਰੀਕਾ ਵਿਚ ਦੱਸੀ ਗਈ ਸੀ। ਇਸ ਸਭ ਦੇ ਬਾਵਜੂਦ ਵੀ ਅਮਰੀਕਾ ਸਰਕਾਰ ਵੱਲੋਂ ਆਪਣੀ ਆਰਥਿਕ ਸਥਿਤੀ ਨੂੰ ਡਾਵਾਂਡੋਲ ਨਹੀਂ ਹੋਣ ਦਿੱਤਾ ਗਿਆ ਅਤੇ ਨਾ ਹੀ ਤਾਲਾਬੰਦੀ ਕੀਤੀ ਗਈ। ਬਹੁਤ ਸਾਰੀਆਂ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ,ਉੱਥੇ ਹੀ ਅਮਰੀਕਾ ਵਿੱਚ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖ਼ਬਰਾਂ ਵੀ ਲਗਾਤਾਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਜਿਸ ਵਿੱਚ ਕਈ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ।

ਹੁਣ ਸਕੂਲ ਦੀ ਕੰਧ ਨੂੰ ਤੋੜ ਕੇ ਇਕ ਕਾਰ ਬੱਚਿਆਂ ਉਪਰ ਚੜ੍ਹ ਗਈ ਹੈ ਜਿਸ ਕਾਰਨ 19 ਵਿਦਿਆਰਥੀ ਜ਼ਖਮੀ ਹੋਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅਮਰੀਕਾ ਦੇ ਉੱਤਰੀ ਕੈਲੀਫੋਰਨੀਆ ਸਥਿਤ ਇਕ ਪ੍ਰੀਸਕੂਲ ਤੋਂ ਸਾਹਮਣੇ ਆਇਆ। ਜਿੱਥੇ ਇਕ ਤੇਜ਼ ਰਫਤਾਰ ਕਾਰ ਸਕੂਲ ਦੀ ਕੰਧ ਨੂੰ ਤੋੜਦੀ ਹੋਈ ਸਕੂਲ ਦੇ ਅੰਦਰ ਦਾਖਲ ਹੋ ਗਈ। ਇਸ ਘਟਨਾ ਦੀ ਵੀਡੀਓ ਵੀ ਵੇਖੀ ਜਾ ਸਕਦੀ ਹੈ। ਜਿਸ ਵਿੱਚ ਵਿਖਾਈ ਦੇ ਰਿਹਾ ਹੈ ਇਕ ਵਾਹਨ ਸਕੂਲ ਦੀ ਕੰਧ ਨੂੰ ਤੋੜਦਾ ਹੋਇਆ ਅੰਦਰ ਦਾਖਲ ਹੋ ਜਾਂਦਾ ਹੈ।

ਇਸ ਸਕੂਲ ਵਿੱਚ ਜਿੱਥੇ ਘਟਨਾ ਦੇ ਸਮੇਂ 19 ਬੱਚੇ ਮੌਜੂਦ ਸਨ ਉਥੇ ਹੀ ਉਨ੍ਹਾਂ ਦੇ ਨਾਲ ਦੋ ਕਰਮਚਾਰੀ ਵੀ ਸ਼ਾਮਲ ਸਨ। ਇਸ ਹਾਦਸੇ ਦੇ ਵਿਚ ਜਿੱਥੇ 19 ਬੱਚਿਆਂ ਵਿੱਚੋਂ 14 ਬੱਚਿਆਂ ਦੇ ਜ਼ਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ। ਉਥੇ ਹੀ 14 ਬੱਚਿਆਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ।

ਜਦ ਕਿ ਪੰਜ ਬੱਚਿਆਂ ਦੇ ਸੁਰੱਖਿਅਤ ਹੋਣ ਕਾਰਨ ਉਨ੍ਹਾਂ ਨੂੰ ਮਾਪਿਆਂ ਨਾਲ ਘਰ ਭੇਜ ਦਿੱਤਾ ਗਿਆ ਹੈ। ਬੱਚਿਆਂ ਦੀ ਹਾਲਤ ਬਾਰੇ ਅਜੇ ਕੋਈ ਹੋਰ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਉਥੇ ਹੀ ਦੱਸਿਆ ਗਿਆ ਹੈ ਕਿ ਇੱਕ ਬੱਚਾ ਗੰਭੀਰ ਰੂਪ ਨਾਲ ਜ਼ਖਮੀ ਹੋਇਆ ਹੈ ਜੋ ਕਾਰ ਵਿਚ ਫਸ ਗਿਆ ਸੀ। ਇਹ ਘਟਨਾ ਵੀਰਵਾਰ ਦੀ ਦੱਸੀ ਜਾ ਰਹੀ ਹੈ। ਇਸ ਹਾਦਸੇ ਵਿੱਚ ਸਕੂਲ ਦਾ ਇੱਕ ਕਰਮਚਾਰੀ ਵੀ ਗੰਭੀਰ ਰੂਪ ਨਾਲ ਜ਼ਖਮੀ ਹੋਇਆ ਹੈ।

error: Content is protected !!