ਸਾਵਧਾਨ : ਦਿੱਲੀ ਚ ਅਚਾਨਕ 1 ਜਨਵਰੀ ਤੱਕ ਲਈ ਲੱਗੀ ਇਹ ਸਖਤ ਪਾਬੰਦੀ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਭਾਰਤ ਵਿਚ ਜਿੱਥੇ ਸ਼ੁਰੂ ਹੋਈ ਕਰੋਨਾ ਨੂੰ ਕਾਫੀ ਹੱਦ ਤੱਕ ਸਰਕਾਰ ਵੱਲੋਂ ਕਾਬੂ ਕਰ ਲਿਆ ਗਿਆ ਹੈ। ਜਿੱਥੇ ਲੋਕਾਂ ਦਾ ਕਰੋਨਾ ਟੀਕਾਕਰਨ ਕੀਤਾ ਗਿਆ ਹੈ ਉਥੇ ਹੀ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਵਾਰ-ਵਾਰ ਅਪੀਲ ਕੀਤੀ ਜਾਂਦੀ ਹੈ। ਜਿਸ ਸਦਕਾ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਦੇਸ਼ ਅੰਦਰ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਚੁੱਕਿਆ ਹੈ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਪੁਖਤਾ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਆਉਣ ਵਾਲੀਆਂ ਸਮੱਸਿਆਵਾਂ ਨੂੰ ਕਾਬੂ ਕੀਤਾ ਜਾ ਸਕੇ। ਇਸ ਲਈ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਵੀ ਲਾਈਆਂ ਜਾ ਰਹੀਆਂ ਹਨ।

ਸਰਕਾਰ ਵੱਲੋਂ ਇਹ ਪਾਬੰਦੀਆ ਆਮ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਲਗਾਈਆਂ ਜਾ ਰਹੀਆਂ ਹਨ। ਹੁਣ ਦਿੱਲੀ ਵਿੱਚ ਅਚਾਨਕ ਇੱਕ ਜਨਵਰੀ ਤੱਕ ਲਈ ਇਹ ਸਖਤ ਪਾਬੰਦੀ ਲਗਾ ਦਿੱਤੀ ਗਈ ਹੈ। ਜਿਸ ਬਾਰੇ ਹੋਰ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਦਿੱਲੀ ਸਰਕਾਰ ਵੱਲੋਂ ਤਿਉਹਾਰੀ ਸੀਜ਼ਨ ਨੂੰ ਦੇਖਦੇ ਹੋਏ ਹਰ ਇਕ ਤਰਾਂ ਦੇ ਪਟਾਖੇ ਚਲਾਉਣ ਅਤੇ ਸਟੋਰ ਕਰਨ ਉਪਰ 1 ਜਨਵਰੀ 2022 ਤੱਕ ਲਈ ਪਾਬੰਦੀ ਲਗਾਈ ਗਈ ਹੈ। ਇਹ ਫ਼ੈਸਲਾ ਦਿੱਲੀ ਪਰਦੂਸ਼ਣ ਕੰਟਰੋਲ ਕਮੇਟੀ ਵੱਲੋਂ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਲਾਗੂ ਕੀਤਾ ਗਿਆ ਹੈ।

ਕਿਉਂਕਿ ਇਹਨਾਂ ਪਟਾਕਿਆਂ ਦੇ ਪ੍ਰਦੂਸ਼ਣ ਕਾਰਨ ਦਿੱਲੀ ਵਿੱਚ ਸਿਹਤ ਸੰਬੰਧੀ ਸਮੱਸਿਆਵਾਂ ਵਿਚ ਵਾਧਾ ਹੋ ਰਿਹਾ ਹੈ ਅਤੇ ਦਿੱਲੀ ਵਿਚ ਹਵਾ ਦੇ ਪ੍ਰਦੂਸ਼ਣ ਵਿਚ ਵੀ ਵਾਧਾ ਹੋ ਰਿਹਾ ਹੈ। ਕਿਉਂਕਿ ਇਨ੍ਹਾਂ ਦਿਨਾਂ ਵਿੱਚ ਪਟਾਕੇ ਚਲਾਉਣ ਕਾਰਨ ਹੋਣ ਵਾਲੇ ਧੂੰਏਂ ਕਾਰਨ ਸਾਹ ਸੰਬੰਧੀ ਪੀੜਤ ਮਰੀਜ਼ਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਪੇਸ਼ ਆ ਰਹੀਆਂ ਹਨ। ਇਸ ਲਈ ਰਾਜਧਾਨੀ ਦਿੱਲੀ ਵਿੱਚ ਡੀ ਸੀ ਪੀ ਸੀ ਵੱਲੋਂ ਸਖ਼ਤ ਹੁਕਮ ਲਾਗੂ ਕੀਤੇ ਗਏ ਹਨ ਰਾਜਧਾਨੀ ਦਿੱਲੀ ਵਿੱਚ ਇਹ ਪਾਬੰਦੀ ਹੈ 1 ਜਨਵਰੀ 2022 ਤੱਕ ਲਗਾਤਾਰ ਜਾਰੀ ਰਹਿਣਗੀਆਂ।

ਜਿਸ ਦੇ ਆਦੇਸ਼ ਸਾਰੇ ਜ਼ਿਲ੍ਹਾ ਅਧਿਕਾਰੀਆਂ ਅਤੇ ਪੁਲਸ ਕਮਿਸ਼ਨਰ ਨੂੰ ਦਿੱਤੇ ਗਏ ਹਨ। ਜਿਨ੍ਹਾਂ ਵੱਲੋਂ ਇਸ ਹੁਕਮ ਉਪਰ ਅਮਲ ਕਰਦਿਆਂ ਹੋਇਆਂ ਰੋਜਾਨਾਂ ਦੀ ਸਾਰੀ ਰਿਪੋਰਟ ਪੇਸ਼ ਕੀਤੀ ਜਾਵੇਗੀ। ਉਥੇ ਹੀ ਰਾਜਧਾਨੀ ਦਿੱਲੀ ਵਿੱਚ ਅਗਰ ਕੋਈ ਵੀ ਪਟਾਕੇ ਚਲਾਉਣ ,ਸਟੋਰ ਕਰਨ ਜਾਂ ਵੇਚਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਉਪਰ ਸਖਤ ਕਾਰਵਾਈ ਕੀਤੀ ਜਾਵੇਗੀ। ਇਹ ਫੈਸਲਾ ਕਰੋਨਾ ਦੇ ਕੇਸਾਂ, ਜਨਤਾ ਦੀ ਸਿਹਤ ਅਤੇ ਹਵਾ ਪ੍ਰਦੂਸ਼ਣ ਨੂੰ ਮੱਦੇਨਜ਼ਰ ਰੱਖਦੇ ਹੋਏ ਲਿਆ ਗਿਆ ਹੈ। ਕਿਉਂਕਿ ਤਿਉਹਾਰਾਂ ਦੇ ਮੌਸਮ ਵਿੱਚ ਲੋਕ ਇਕੱਠੇ ਹੋ ਕੇ ਜਿੱਥੇ ਪਟਾਕੇ ਚਲਾਉਣਗੇ ਉਥੇ ਹੀ ਕਰੋਨਾ ਸਬੰਧੀ ਲਾਗੂ ਕੀਤੇ ਗਏ ਨਿਯਮਾਂ ਦੀ ਵੀ ਉਲੰਘਣਾ ਕੀਤੀ ਜਾਵੇਗੀ ਅਤੇ ਸਿਹਤ ਸੰਬੰਧੀ ਸਮੱਸਿਆਵਾਂ ਵਿੱਚ ਵੀ ਵਾਧਾ ਹੋਵੇਗਾ।

error: Content is protected !!