ਸਾਵਧਾਨ ਪੰਜਾਬ ਚ ਇਥੇ ਅਗਲੇ ਦੋ ਮਹੀਨੇ ਤੱਕ ਲਈ ਲਾਗੂ ਹੋ ਗਿਆ ਇਹ ਸਰਕਾਰੀ ਹੁਕਮ

ਆਈ ਤਾਜਾ ਵੱਡੀ ਖਬਰ

ਕੋਰੋਨਾ ਵਾਇਰਸ ਤੋਂ ਨਿਜ਼ਾਤ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਲਾਗੂ ਕੀਤੀਆਂ ਗਈਆਂ ਸਨ। ਜਿਸ ਸਦਕਾ ਪੰਜਾਬ ਵਿੱਚ ਕਰੋਨਾ ਕੇਸਾਂ ਵਿਚ ਕਮੀ ਦੇਖੀ ਜਾ ਰਹੀ ਹੈ। ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸਮੇਂ ਸਮੇਂ ਤੇ ਉੱਚ ਅਧਿਕਾਰੀਆਂ ਨਾਲ ਕਰੋਨਾ ਸਥਿਤੀ ਬਾਰੇ ਵਿਚਾਰ ਚਰਚਾ ਕਰਨ ਤੋਂ ਬਾਅਦ ਹਦਾਇਤਾਂ ਲਾਗੂ ਕੀਤੀਆਂ ਜਾਂਦੀਆਂ ਸਨ। ਇਸ ਤਰ੍ਹਾਂ ਹੀ ਵੱਖ-ਵੱਖ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਵੀ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਜਿਸ ਨਾਲ ਜਿਲਿਆ ਅੰਦਰ ਕਰੋਨਾ ਸਥਿਤੀ ਨੂੰ ਕਾਬੂ ਕੀਤਾ ਜਾ ਸਕੇ ਅਤੇ ਅਮਨ ਤੇ ਸ਼ਾਂਤੀ ਦੀ ਸਥਿਤੀ ਨੂੰ ਬਹਾਲ ਰੱਖਿਆ ਜਾ ਸਕੇ। ਹੁਣ ਪੰਜਾਬ ਵਿੱਚ ਇੱਥੇ ਅਗਲੇ ਦੋ ਮਹੀਨਿਆਂ ਤੱਕ ਲਈ ਸਰਕਾਰੀ ਹੁਕਮ ਲਾਗੂ ਹੋ ਗਿਆ ਹੈ। ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਦੇ ਵਿੱਚ ਸਥਿਤੀ ਨੂੰ ਦੇਖਦੇ ਹੋਏ ਫੈਸਲੇ ਲਏ ਜਾ ਰਹੇ ਹਨ।

ਹੁਣ ਜਲੰਧਰ ਜ਼ਿਲੇ ਦੇ ਡਿਪਟੀ ਕਮਿਸ਼ਨਰ ਘਣਸ਼ਾਮ ਥੌਰੀ ਵੱਲੋਂ ਵੱਖ-ਵੱਖ ਸੰਗਠਨਾਂ ਵੱਲੋਂ ਕੀਤੇ ਜਾਂਦੇ ਧਰਨਿਆਂ ਲਈ 9 ਥਾਵਾਂ ਤੈਅ ਕੀਤੀਆਂ ਗਈਆਂ ਹਨ ਅਤੇ ਧਰਨਾ ਪ੍ਰਦਰਸ਼ਨ ਕਰਨ ਤੋਂ ਪਹਿਲਾਂ ਸਰਕਾਰ ਤੋਂ ਆਗਿਆ ਲੈਣੀ ਲਾਜ਼ਮੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਇਸ ਲਈ ਚੁੱਕੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਘੱਟ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇ। ਡਿਪਟੀ ਕਮਿਸ਼ਨਰ ਘਣਸ਼ਾਮ ਥੌਰੀ ਨੇ ਦੱਸਿਆ ਕਿ ਸ਼ਾਂਤਮਈ ਧਰਨਿਆਂ ਲਈ ਥਾਵਾਂ ਦੀ ਚੋਣ ਬਹੁਤ ਹੀ ਸੋਚ ਵਿਚਾਰ ਮਗਰੋਂ ਕੀਤੀ ਗਈ ਹੈ ਵੱਖ-ਵੱਖ ਰਾਜਨੀਤਿਕ ਪਾਰਟੀਆਂ ਸੰਸਥਾਵਾਂ ਵੱਲੋਂ ਰੋਸ ਵਿਖਾਵਿਆਂ ਦੌਰਾਨ ਆਮ ਜਨਜੀਵਨ ਪ੍ਰਭਾਵਤ ਨਾ ਹੋ ਸਕੇ।

ਇਹ ਤੈਅ ਕੀਤੀਆਂ ਗਈਆਂ ਥਾਵਾਂ ਵਿੱਚ ਦਾਣਾ ਮੰਡੀ ਭੋਗਪੁਰ, ਦਾਣਾ ਮੰਡੀ ਪਿੰਡ ਸੈਫ਼ਵਾਲਾ ਫਿਲੋਰ, ਅਤੇ ਨਗਰ ਪੰਚਾਇਤ ਕੰਪਲੈਕਸ ਸ਼ਾਹਕੋਟ, ਇੰਪਰੂਵਮੈਂਟ ਟਰਸਟ ਗਰਾਊਡ ਕਰਤਾਰਪੁਰ, ਕਪੂਰਥਲਾ ਰੋਡ ਨਕੋਦਰ ਦਾ ਪੱਛਮੀ ਪਾਸਾ, ਦਸ਼ਹਿਰਾ ਗਰਾਉਂਡ ਜਲੰਧਰ ਕੈਂਟ, ਬਰਲਟਨ ਪਾਰਕ, ਦੇਸ਼ ਭਗਤ ਯਾਦਗਾਰ ਹਾਲ, ਪੁੱਡਾ ਗਰਾਉਣ ਤਹਿਸੀਲ ਕੰਪਲੈਕਸ ਦੇ ਸਾਹਮਣੇ ਤੇ ਕੀਤੀਆਂ ਗਈਆਂ ਥਾਵਾਂ ਵਿੱਚ ਸ਼ਾਮਲ ਹਨ। ਧਰਨੇ ਦੌਰਾਨ ਕਿਸੇ ਵੀ ਤਰਾਂ ਦੇ ਗੈਰ-ਕਨੂੰਨੀ ਕਾਰਜ ਕਾਰਨ ਹੋਣ ਵਾਲੇ ਜਾਨੀ ਜਾਂ ਮਾਲੀ ਨੁਕਸਾਨ ਦੀ ਜ਼ਿੰਮੇਵਾਰੀ ਧਰਨਾ ਪ੍ਰਦਰਸ਼ਨ ਕਰਨ ਵਾਲਿਆ ਦੀ ਹੋਵੇਗੀ।

ਧਰਨੇ ਪ੍ਰਦਰਸ਼ਨ ਦੌਰਾਨ ਕਿਸੇ ਵੀ ਤਰ੍ਹਾਂ ਦੇ ਹਥਿਆਰ ਨੂੰ ਲੈ ਕੇ ਆਉਣ ਦੀ ਇਜ਼ਾਜ਼ਤ ਨਹੀਂ ਹੋਵੇਗੀ। ਧਰਨਾ ਦੇਣ ਤੋਂ ਪਹਿਲਾਂ ਸੰਸਥਾ ਜਾਂ ਪਾਰਟੀ ਨੂੰ ਲਿਖਤੀ ਰੂਪ ਵਿੱਚ ਮਨਜੂਰੀ ਲੈਣੀ ਪਵੇਗੀ ਕੇ ਧਰਨਾ ਸ਼ਾਂਤਮਈ ਢੰਗ ਨਾਲ ਕੀਤਾ ਜਾਵੇਗਾ। ਜ਼ਿਲ੍ਹਾ ਜਲੰਧਰ ਅੰਦਰ ਇਹ ਹੁਕਮ 22 ਜੁਲਾਈ 2021 ਤੋਂ ਜਾਰੀ ਹੋਣ ਦੇ ਅਗਲੇ ਦੋ ਮਹੀਨਿਆਂ ਤੱਕ ਲਾਗੂ ਰਹਿਣਗੇ। ਇਨ੍ਹਾਂ ਧਰਨਾ ਪ੍ਰਦਰਸ਼ਨ ਤੋਂ ਪਹਿਲਾਂ ਕਮਿਸ਼ਨਰ ਪੁਲਿਸ ਜਾਂ ਸਬੰਧਤ ਉੱਪ ਮੰਡਲ ਮਜਿਸਟਰੇਟ ਪਾਸੋਂ ਪ੍ਰਵਾਨਗੀ ਲੈਣੀ ਲਾਜ਼ਮੀ ਕੀਤੀ ਗਈ ਹੈ।

error: Content is protected !!