ਸਾਵਧਾਨ : ਪੰਜਾਬ ਚ ਇਥੇ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਲਈ ਹੋ ਗਿਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਸੂਬੇ ਦੀ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ। ਉਥੇ ਹੀ ਬਹੁਤ ਸਾਰੀਆਂ ਚੀਜ਼ਾਂ ਉਪਰ ਰੋਕ ਵੀ ਲਗਾਈ ਜਾਂਦੀ ਹੈ ਤਾਂ ਜੋ ਸੂਬੇ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਜਾਂਦਾ। ਆਏ ਦਿਨ ਹੀ ਅਜਿਹੀਆਂ ਬਹੁਤ ਸਾਰੀਆਂ ਘਟਨਾਵਾਂ ਸਾਹਮਣੇ ਆ ਜਾਂਦੀਆਂ ਹਨ। ਇਸ ਲਈ ਸਰਕਾਰ ਵੱਲੋਂ ਪਹਿਲਾਂ ਹੀ ਲੋਕਾਂ ਦੀ ਸੁਰੱਖਿਆ ਨੂੰ ਮੱਦੇ ਨਜ਼ਰ ਰੱਖਦੇ ਹੋਏ ਪੁਖਤਾ ਇੰਤਜ਼ਾਮ ਕੀਤੇ ਜਾਂਦੇ ਹਨ ਅਤੇ ਕੁਝ ਪਾਬੰਦੀਆਂ ਲਗਾਈਆਂ ਜਾਂਦੀਆਂ ਹਨ।

ਤਾਂ ਜੋ ਸੂਬੇ ਦੇ ਹਾਲਾਤਾਂ ਨੂੰ ਸ਼ਾਂਤੀ ਪੂਰਵਕ ਬਣਾਈ ਰੱਖਿਆ ਜਾ ਸਕੇ। ਸਰਕਾਰ ਵੱਲੋਂ ਸਮੇਂ ਦੇ ਅਨੁਸਾਰ ਵੱਖ ਵੱਖ ਪਾਬੰਦੀਆਂ ਲਗਾਈਆਂ ਜਾਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ। ਪੰਜਾਬ ਵਿੱਚ ਇਥੇ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਲਈ ਇਕ ਹੋਰ ਐਲਾਨ ਹੋ ਗਿਆ ਹੈ। ਜਲੰਧਰ ਵਿੱਚ ਡੀ.ਸੀ.ਪੀ. ਲਾਅ ਐਡ ਆਰਡਰ ਜਗਮੋਹਨ ਸਿੰਘ ਨੇ ਧਾਰਾ 144 ਅਧੀਨ ਕਮਿਸ਼ਨਰੇਟ ਪੁਲਸ ਅਧੀਨ ਆਉਂਦੇ ਸਾਰੇ ਪਿੰਡਾਂ ਵਿੱਚ ਰਾਤ ਸਮੇ ਠੀਕਰੀ ਪਹਿਰਾ ਲਗਾਉਣ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਜਿਸ ਨਾਲ ਰਾਤ ਸਮੇਂ ਹੋਣ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

ਸਾਰੇ ਪਿੰਡਾਂ ਵਿੱਚ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਠੀਕਰੀ ਪਹਿਰਾ ਜਾਰੀ ਰਹੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਈ ਸ਼ਹਿਰ ਅੰਦਰ ਢੋਲ , ਹੋਰਨ ਅਤੇ ਕਿਸੇ ਹੋਰ ਆਵਾਜ਼ ਨੂੰ ਪੈਦਾ ਕਰਨ ਵਾਲੇ ਯੰਤਰ ਉਪਰ ਰੋਕ ਲਗਾ ਦਿੱਤੀ ਗਈ ਹੈ। ਰਿਹਾਇਸ਼ੀ ਖੇਤਰ ਵਿੱਚ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਹਾਰਨ ਵਜਾਉਣ ਉੱਪਰ ਪੂਰਨ ਪਾਬੰਦੀ ਹੈ। ਵਿਆਹ ਸ਼ਾਦੀ ਤੇ ਪ੍ਰੋਗਰਾਮ ਦੌਰਾਨ ਡੀ. ਜੇ ਦੀ ਆਵਾਜ਼ ਦਾ ਪੱਧਰ ਵੀ 7.5 ਤੋਂ ਜ਼ਿਆਦਾ ਨਹੀਂ ਹੋਵੇਗਾ। ਅਗਰ ਕੋਈ ਉਲੰਘਣਾ ਕਰਦਾ ਹੈ ਤਾਂ ਉਸ ਦੇ ਸਮਾਨ ਨੂੰ ਜ਼ਬਤ ਕਰ ਲਿਆ ਜਾਵੇਗਾ। ਗੱਡੀਆਂ ਵਿੱਚ ਤੇਜ਼ ਹਥਿਆਰ ਰੱਖਣ ਤੇ ਵੀ ਪੂਰਨ ਪਾਬੰਦੀ ਹੈ। ਉਥੇ ਹੀ ਪੁਲਸ ਅਤੇ ਆਰਮੀ ਦੀ ਵਰਦੀ ਅਤੇ ਵਾਹਨਾਂ ਨੂੰ ਖਰੀਦਣ ਜਾਂ ਵੇਚਣ ਲਈ ਆਈ ਡੀ ਪਰੂਫ ਦੇਣਾ ਪਵੇਗਾ।

ਪਟਾਕਾ ਵਪਾਰੀਆਂ ਨੂੰ ਵੀ ਪਟਾਕੇ ਦੇ ਪੈਕਟ ਤੇ ਆਵਾਜ਼ ਦਾ ਪੱਧਰ ਲਿਖਣ ਦੀ ਹਦਾਇਤ ਲਾਗੂ ਕੀਤੀ ਗਈ ਹੈ। ਸਾਰੇ ਮੈਰਿਜ ਪੈਲਸਾਂ, ਵਿਆਹ ਸਮਾਗਮਾਂ, ਅਤੇ ਹੋਰ ਸਮਾਜਿਕ ਸਮਾਗਮਾਂ ਵਿੱਚ ਲੋਕਾਂ ਵੱਲੋਂ ਹਥਿਆਰ ਲੈ ਕੇ ਜਾਣ ਅਤੇ ਇਸ ਦੀ ਵਰਤੋ ਕਰਨ ਤੇ ਪੂਰਨ ਪਾਬੰਦੀ ਹੈ। ਸੀ ਸੀ ਟੀ ਵੀ ਕੈਮਰੇ ਲਗਾਉਣ ਦੇ ਨਿਰਦੇਸ਼ ਵੀ ਮੈਰਿਜ ਪੈਲਸਾਂ ਦੇ ਮਾਲਕਾਂ ਨੂੰ ਦਿੱਤੇ ਗਏ ਹਨ। ਜਾਰੀ ਕੀਤੀਆਂ ਗਈਆਂ ਇਹ ਪਾਬੰਦੀਆਂ 3 ਮਾਰਚ ਤੋਂ ਲੈ ਕੇ 2 ਮਈ ਤੱਕ ਲਾਗੂ ਰਹਿਣਗੀਆ।

error: Content is protected !!