ਸਾਵਧਾਨ : ਪੰਜਾਬ ਚ ਜਾਰੀ ਹੋ ਗਿਆ ਇਸ ਕਾਰਨ ਹਾਈ ਅਲਰਟ – ਚੰਨੀ ਸਰਕਾਰ ਕਰਨ ਲਗੀ ਇਹ ਕੰਮ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਬੀਤੇ ਕੁੱਝ ਸਮੇਂ ਤੋਂ ਸਰਹੱਦੀ ਖੇਤਰਾਂ ਵਿੱਚ ਵਧਣ ਵਾਲੀਆਂ ਘਟਨਾਵਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਜਿਥੇ ਚੌਕਸੀ ਵਧਾ ਦਿੱਤੀ ਗਈ ਹੈ। ਉਥੇ ਹੀ ਪੁਲਸ ਪ੍ਰਸ਼ਾਸਨ ਨੂੰ ਵੀ ਹਰ ਵਕਤ ਚੁਕੰਨੇ ਰਹਿਣ ਦੇ ਆਦੇਸ਼ ਦਿੱਤੇ ਗਏ ਹਨ ਜਿਸ ਨਾਲ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਸਰਹੱਦੀ ਖੇਤਰ ਵਿਚ ਮਿਲਣ ਵਾਲੀਆਂ ਕੁਝ ਚੀਜ਼ਾਂ ਦੇ ਕਾਰਨ ਲੋਕਾਂ ਵਿਚ ਜਿਥੇ ਦ-ਹਿ-ਸ਼-ਤ ਦਾ ਮਾਹੌਲ ਪੈਦਾ ਹੋ ਰਿਹਾ ਹੈ। ਉਥੇ ਹੀ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਤਿਉਹਾਰਾਂ ਦੇ ਦੌਰਾਨ ਅਤੇ ਚੋਣਾਂ ਦੇ ਮੱਦੇਨਜ਼ਰ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਜਿਸ ਦਾ ਪੰਜਾਬ ਦੇ ਹਲਾਤਾਂ ਉੱਪਰ ਵੀ ਗਹਿਰਾ ਅਸਰ ਹੁੰਦਾ ਹੈ। ਹੁਣ ਪੰਜਾਬ ਵਿੱਚ ਇਸ ਕਾਰਨ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਜਿਥੇ ਚੰਨੀ ਸਰਕਾਰ ਵੱਲੋਂ ਇਹ ਕੰਮ ਕੀਤਾ ਜਾਣ ਲੱਗਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸੂਬੇ ਵਿੱਚ ਹਾਈ ਅਲਰਟ ਜਾਰੀ ਕਰ ਦਿਤਾ ਗਿਆ ਜਦੋਂ ਪਠਾਨਕੋਟ-ਪੰਜਾਬ ਦੇ ਕੈਂਪ ਉਪਰ ਇਕ ਅੱਤਵਾਦੀ ਹਮਲਾ ਹੋਣ ਦੀ ਖਬਰ ਸਾਹਮਣੇ ਆਈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਚੋਣਾਂ ਤੋਂ ਪਹਿਲਾਂ ਹੀ ਐਤਵਾਰ ਰਾਤ ਨੂੰ ਕੁਝ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਪਠਾਨਕੋਟ ਦੇ ਮਿਲਟਰੀ ਖੇਤਰ ਤ੍ਰਿਵੇਣੀ ਦੁਆਰ ਤੇ ਗਰਨੇਡ ਨਾਲ ਹਮਲਾ ਕਰ ਦਿੱਤਾ ਗਿਆ ਸੀ। ਫੌਜ ਦੇ ਕੈਂਪ ਤੇ ਹੋਏ ਇਸ ਹਮਲੇ ਤੋਂ ਬਾਅਦ ਹੀ ਗੁਰਦਾਸਪੁਰ, ਬਠਿੰਡਾ, ਜਲੰਧਰ ,ਅੰਮ੍ਰਿਤਸਰ ਅਤੇ ਹੋਰ ਪ੍ਰਮੁੱਖ ਸਹਿਰਾਂ ਵਿੱਚ ਹਾਈ ਅਲਰਟ ਜਾਰੀ ਕਰਦੇ ਹੋਏ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਸੀ।

ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਜਲੰਧਰ ਬਾਰਡਰ ਜ਼ੋਨ ਦੀ ਮੀਟਿੰਗ ਬੁਲਾਈ ਗਈ ਹੈ। ਜਿੱਥੇ ਇਸ ਮਾਮਲੇ ਦੀ ਜਾਂਚ ਸਬੰਧੀ ਕਈ ਫੈਸਲੇ ਲੈਣ ਲਈ ਯੋਜਨਾਵਾਂ ਤਿਆਰ ਕੀਤੀਆਂ ਗਈਆਂ ਹਨ। ਉਥੇ ਹੀ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਬਾਈਕ ਸਵਾਰਾਂ ਦੀ ਭਾਲ ਕਰਨ ਲਈ ਸ਼ਹਿਰ ਵਿਚ ਲੱਗੇ ਹੋਏ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ। ਉਥੇ ਹੀ ਅੱਜ ਦੀ ਮੀਟਿੰਗ ਵਿੱਚ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਆਦੇਸ਼ ਦਿੱਤਾ ਗਿਆ ਹੈ ਕਿ ਸ਼ਹਿਰਾਂ ਅਤੇ ਪ੍ਰਮੁੱਖ ਸਥਾਨਾ ਉਪਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਗਿਣਤੀ ਨੂੰ ਵਧਾਇਆ ਜਾਵੇਗਾ। ਜਿਸ ਸਦਕਾ ਪੰਜਾਬ ਵਿੱਚ ਅਮਨ ਸ਼ਾਂਤੀ ਨੂੰ ਸਥਾਪਤ ਰੱਖਣ ਵਾਸਤੇ ਅਜਿਹੇ ਸਮਾਜ ਵਿਰੋਧੀ ਅਨਸਰਾਂ ਉੱਪਰ ਨਜ਼ਰ ਰੱਖੀ ਜਾ ਸਕੇ।

ਉਥੇ ਹੀ ਖੁਫੀਆ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਹੈ ਕਿ ਇਸ ਘਟਨਾ ਨਾਲ ਜੁੜੇ ਹੋਏ ਕੁਝ ਸਬੂਤ ਮਿਲ਼ੇ ਹਨ ਜਿਸਦੇ ਅਧਾਰ ਤੇ ਖੂਫੀਆ ਏਜੰਸੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਨੂੰ ਇੱਕ ਅੱਤਵਾਦੀ ਹਮਲਾ ਮੰਨਿਆ ਜਾ ਰਿਹਾ ਹੈ। ਉੱਥੇ ਹੀ ਹੋਈ ਮੀਟਿੰਗ ਵਿੱਚ ਸਰਹੱਦੀ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਨੂੰ ਸਾਰੇ ਪਹਿਲੂਆਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਉਥੇ ਹੀ ਸ਼ੱਕੀ ਵਿਅਕਤੀਆਂ ਉਪਰ ਵੀ ਨਜ਼ਰ ਰੱਖਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।

error: Content is protected !!