ਸਾਵਧਾਨ ਪੰਜਾਬ ਚ ਦੀਵਾਲੀ ਦੀ ਰਾਤ ਨੂੰ ਪਟਾਕੇ ਚਲਾਉਣ ਦੇ ਸਮੇਂ ਬਾਰੇ ਹੁਣ ਇਥੇ ਹੋ ਗਿਆ ਇਹ ਵੱਡਾ ਐਲਾਨ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦੇ ਹੋਏ ਅਤੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਜਿਥੇ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਦੇਸ਼ ਅੰਦਰ ਕਈ ਜਗਾ ਤੇ ਗਰੀਨ ਦਿਵਾਲੀ ਮਨਾਏ ਜਾਣ ਦੇ ਆਦੇਸ਼ ਵੀ ਜਾਰੀ ਕੀਤੇ ਗਏ। ਪੰਜਾਬ ਦੇ ਮੁੱਖ ਮੰਤਰੀ ਚੰਨੀ ਵੱਲੋਂ ਦਿਵਾਲੀ ਦੇ ਮੌਕੇ ਤੇ ਪਟਾਖੇ ਚਲਾਉਣ ਦੀ ਇਜਾਜ਼ਤ ਕੁਝ ਸਮੇਂ ਲਈ ਦਿੱਤੀ ਗਈ ਹੈ, ਜਿਸ ਸਦਕਾ ਕਾਰੋਬਾਰੀਆਂ ਦੇ ਵਪਾਰ ਦਾ ਨੁਕਸਾਨ ਨਾ ਹੋ ਸਕੇ, ਉਥੇ ਹੀ ਲੋਕਾਂ ਦੀ ਸਿਹਤ ਨੂੰ ਦੇਖਦੇ ਹੋਏ ਵੀ ਬਹੁਤ ਸਾਰੇ ਆਦੇਸ਼ ਲਾਗੂ ਕੀਤੇ ਗਏ ਹਨ।

ਹੁਣ ਪੰਜਾਬ ਵਿੱਚ ਦੀਵਾਲੀ ਦੀ ਰਾਤ ਨੂੰ ਇੱਥੇ ਪਟਾਕੇ ਚਲਾਉਣ ਦੇ ਸਮੇਂ ਬਾਰੇ ਇਹ ਵੱਡਾ ਐਲਾਨ ਹੋ ਗਿਆ ਹੈ ਜਿਸ ਦੀ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਕਪੂਰਥਲਾ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਦੀ ਹੱਦ ਅੰਦਰ ਕੁਝ ਹੁਕਮ ਜਾਰੀ ਕੀਤੇ ਗਏ ਹਨ ਜਿਸਦੇ ਅਨੁਸਾਰ ਹੁਣ ਜਿਲੇ ਦੀ ਹੱਦ ਅੰਦਰ ਦੀਵਾਲੀ ਦੀ ਰਾਤ 8 ਵਜੇ ਤੋਂ 10 ਵਜੇ ਤਕ ਹੀ ਪਟਾਕੇ ਚਲਾਏ ਜਾਣ ਦੇ ਆਦੇਸ਼ ਜਾਰੀ ਕੀਤੇ ਹਨ।

ਜ਼ਿਲਾ ਮੈਜਿਸਟ੍ਰੇਟ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਪੂਰਥਲਾ ਜ਼ਿਲ੍ਹੇ ਵਿੱਚ ਤਿਉਹਾਰਾਂ ਦੇ ਮੌਕੇ ਤੇ ਪਟਾਕੇ ਚਲਾਉਣ ਦਾ ਸਮਾਂ ਤਹਿ ਕਰ ਦਿੱਤਾ ਗਿਆ ਹੈ। ਜ਼ਿਲ੍ਹੇ ਦੀ ਹੱਦ ਅੰਦਰ ਜਾਰੀ ਕੀਤੇ ਗਏ ਇਹ ਆਦੇਸ਼ ਹੁਣ 4 ਨਵੰਬਰ 2021 ਤੋਂ 1 ਜਨਵਰੀ 2022 ਤੱਕ ਲਾਗੂ ਰਹਿਣਗੇ। ਜਾਰੀ ਕੀਤੇ ਗਏ ਆਦੇਸ਼ਾਂ ਦੇ ਅਨੁਸਾਰ ਕੁਝ ਜਗਾ ਤੇ 100 ਮੀਟਰ ਦੇ ਘੇਰੇ ਅੰਦਰ ਪਟਾਕੇ ਚਲਾਉਣ ਤੋਂ ਮਨਾ ਕੀਤਾ ਗਿਆ ਹੈ ਜਿਸ ਵਿੱਚ ਅਦਾਲਤਾਂ ਤੇ ਧਾਰਮਿਕ ਸਥਾਨਾਂ ,ਸਿੱਖਿਆ ਤੇ ਸਿਹਤ ਸੰਸਥਾਵਾਂ, ਹਸਪਤਾਲ, ਆਦਿ ਸ਼ਾਮਲ ਹਨ।

ਅਗਰ ਕੋਈ ਵੀ ਸਾਇਲੈਂਸ ਜ਼ੋਨ ਦੇ ਅੰਦਰ ਪਟਾਕੇ ਚਲਾ ਕੇ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਜਾਰੀ ਕੀਤੇ ਗਏ ਆਦੇਸ਼ ਦੇ ਅਨੁਸਾਰ ਦੀਵਾਲੀ ਦੀ ਰਾਤ ਦੇ ਮੌਕੇ ਉਪਰ ਦੋ ਘੰਟੇ ਲਈ ਹੀ 8 ਤੋਂ 10 ਵਜੇ ਤੱਕ ਪਟਾਖੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਦਿਤਯਾ ਉੱਪਲ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਆਦੇਸ਼ ਜਾਰੀ ਕੀਤੇ ਗਏ ਹਨ।

error: Content is protected !!