ਸਾ. ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਲਈ ਆਈ ਵੱਡੀ ਮਾੜੀ ਖਬਰ – ਟਕਸਾਲੀ ਕਾਂਗਰਸੀਆਂ ਵਲੋਂ ਹੋ ਰਹੀ ਇਹ ਮੰਗ

ਆਈ ਤਾਜ਼ਾ ਵੱਡੀ ਖਬਰ 

ਇਕ ਪਾਸੇ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਦੇ ਨਾਲ ਭਖੀ ਹੋਈ ਹੈ । ਸਿਆਸੀ ਲੀਡਰ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਇੱਕ ਦੂਜੇ ਦਾ ਘਿਰਾਓ ਕਰਦੇ ਹੋਏ ਨਜ਼ਰ ਆ ਰਹੇ ਹਨ । ਗੱਲ ਕੀਤੀ ਜਾਵੇ ਜੇਕਰ ਕਾਂਗਰਸ ਪਾਰਟੀ ਦੇ ਮੰਤਰੀਆਂ ਦੀ ਤਾਂ, ਕਾਂਗਰਸ ਪਾਰਟੀ ਦੇ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਇੱਕ ਦੂਜੇ ਨੂੰ ਹੀ ਘੇਰਦੇ ਹੋਏ ਨਜ਼ਰ ਆ ਰਹੇ ਹਨ । ਬਹੁਤ ਸਾਰੇ ਮੰਤਰੀਆਂ ਨੂੰ ਚੰਨੀ ਸਰਕਾਰ ਦੇ ਵੱਲੋਂ ਕੈਬਨਿਟ ਮੰਤਰੀਆਂ ਦੇ ਵਿੱਚੋਂ ਬਾਹਰ ਕੱਢ ਦਿੱਤਾ ਗਿਆ। ਜਿਸ ਦੇ ਚਲਦੇ ਹੁਣ ਲਗਾਤਾਰ ਉਨ੍ਹਾਂ ਦਾ ਵਿਰੋਧ ਪੰਜਾਬ ਦੇ ਲੋਕਾਂ ਦੇ ਵੱਲੋਂ ਕੀਤਾ ਜਾ ਰਿਹਾ ਹੈ । ਉਥੇ ਹੀ ਹਲਕਾ ਨਾਭਾ ਦੇ ਮੌਜੂਦਾ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਕਾਂਗਰਸ ਪਾਰਟੀ ਦੇ ਟਕਸਾਲੀ ਆਗੂਆਂ ਦੇ ਵੱਲੋਂ ਮੋਰਚਾ ਖੋਲ੍ਹ ਦਿੱਤਾ ਗਿਆ ਹੈ ।

ਇਸ ਮੋਰਚੇ ਨੂੰ ਖੋਲ੍ਹਣ ਦਾ ਉਨ੍ਹਾਂ ਦਾ ਮੁੱਖ ਮਕਸਦ ਇਹ ਹੈ ਕਿ , ਕਾਂਗਰਸ ਹਾਈਕਮਾਂਡ ਇਸ ਹਲਕੇ ਤੋਂ ਕਿਸੇ ਇਮਾਨਦਾਰ ਵਿਅਕਤੀ ਨੂੰ ਹੁਣ ਕਾਂਗਰਸ ਦੀ ਟਿਕਟ ਦੇਣ । ਉੱਥੇ ਹੀ ਇਸ ਮੌਕੇ ਮੋਰਚਾ ਖੋਲ੍ਹਣ ਵਾਲੇ ਆਗੂਆਂ ਦੇ ਵੱਲੋਂ ਕਿਹਾ ਗਿਆ ਕਿ ਸਾਧੂ ਸਿੰਘ ਧਰਮਸੋਤ ਦੇ ਵੱਲੋਂ ਪੰਜਾਬ ਕੈਬਨਿਟ ਵਿੱਚ ਹੋਣ ਸਮੇਂ ਜੋ ਆਪਣੀਆਂ ਆਪਹੁਦਰੀਆਂ ਕਰ ਕੇ ਕਾਂਗਰਸੀ ਵਰਕਰਾਂ ਦੀ ਦੁਰਦਸ਼ਾ ਕੀਤੀ ਗਈ ਹੈ , ਉਸ ਦੇ ਚਲਦੇ ਹੁਣ ਕਾਂਗਰਸੀਆਂ ਦੇ ਮਨਾਂ ਵਿੱਚ ਉਨ੍ਹਾਂ ਨੂੰ ਲੈ ਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ ।

ਜਿਸ ਦੇ ਚਲਦੇ ਜਿਨ੍ਹਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਕਾਂਗਰਸ ਹਾਈਕਮਾਂਡ ਅੱਗੇ ਸਾਧੂ ਸਿੰਘ ਧਰਮਸੋਤ ਨੂੰ ਇਸ ਵਾਰ ਹਲਕਾ ਨਾਭਾ ਤੋਂ ਕੋਈ ਵੀ ਟਿਕਟ ਨਾ ਦੇਣ ਤਾਂ, ਜੋ ਅਜਿਹੇ ਭ੍ਰਿਸ਼ਟਾਚਾਰ ਨੇਤਾਵਾਂ ਦੇ ਹੱਥਾਂ ਦੋ ਪੰਜਾਬ ਨੂੰ ਸੁਰੱਖਿਅਤ ਰੱਖਿਆ ਜਾ ਸਕੇ । ਉਥੇ ਹੀ ਇਸ ਮੌਕੇ ਗੱਲਬਾਤ ਕਰਦਿਆਂ ਹੋਇਆ ਜ਼ਿਲਾ ਪ੍ਰੀਸ਼ਦ ਮੈਂਬਰ ਤੇਜਪਾਲ ਸਿੰਘ ਗੋਗੀ ਟਿਵਾਣਾ ਤੇ ਕੁਲਵਿੰਦਰ ਸਿੰਘ ਸੁੱਖੇਵਾਲ ਨੇ ਸਾਧੂ ਸਿੰਘ ਧਰਮਸੋਤ ਦਾ ਵਿਰੋਧ ਕਰਦਿਆਂ ਕਿਹਾ ਕਿ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ , ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸੂਬਾ ਇੰਚਾਰਜ ਹਰੀਸ਼ ਚੌਧਰੀ ਨੂੰ ਮੰਗ ਕੀਤੀ ਹੈ

ਕਿ ਗ਼ਰੀਬ ਬੱਚਿਆਂ ਦੇ ਵਜ਼ੀਫ਼ੇ ਵਿੱਚ ਘੋਟਾਲਾ ਕਰਨ ਦੇ ਦੋਸ਼ਾਂ ਵਿੱਚ ਘਿਰੇ ਵਿਅਕਤੀ ਨੂੰ ਟਿਕਟ ਦੇਣ ਤੇ ਹਾਈਕਮਾਂਡ ਪੂਰੀ ਤਰ੍ਹਾਂ ਸੋਚ ਵਿਚਾਰ ਕਰਨ , ਕਿਉਂਕਿ ਉਨ੍ਹਾਂ ਦੇ ਵੱਲੋਂ ਹੁਣ ਇਸ ਮੰਤਰੀ ਖ਼ਿਲਾਫ਼ ਮੋਰਚਾ ਖੋਲ੍ਹਿਆ ਗਿਆ ਹੈ ਤੇ ਜੇਕਰ ਕਾਂਗਰਸ ਹਾਈਕਮਾਨ ਨੂੰ ਫਿਰ ਤੋਂ ਟਿਕਟ ਦਿੰਦੀ ਹੈ ਤੇ ਉਨ੍ਹਾਂ ਵੱਲੋਂ ਇਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ ।

error: Content is protected !!