ਸਿਧਾਰਥ ਸ਼ੁਕਲਾ ਦੀ ਮੌਤ ਤੋਂ ਬਾਅਦ ਹੁਣ ਉਸਦੀ ਮੰਗੇਤਰ ਸ਼ਹਿਨਾਜ਼ ਗਿੱਲ ਨੂੰ ਲੈ ਕੇ ਆਈ ਇਹ ਤਾਜਾ ਖਬਰ

ਆਈ ਤਾਜ਼ਾ ਵੱਡੀ ਖਬਰ 

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਫਿਲਮੀ ਹਸਤੀਆਂ ਕਿਸੇ ਨਾ ਕਿਸੇ ਕਾਰਨ ਇਸ ਦੁਨੀਆਂ ਨੂੰ ਛੱਡ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ। ਵੱਖ ਵੱਖ ਖੇਤਰਾਂ ਦੀਆਂ ਇਨ੍ਹਾਂ ਸਖਸ਼ੀਅਤਾਂ ਦੇ ਜਾਣ ਨਾਲ ਉਨ੍ਹਾਂ ਦੇ ਖੇਤਰਾਂ , ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਜਿਥੇ ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਫ਼ਿਲਮੀ ਹਸਤੀਆਂ ਕਰੋਨਾ ਦੀ ਚਪੇਟ ਵਿਚ ਆਈਆ ਹਨ। ਕਈ ਫਿਲਮੀ ਹਸਤੀਆਂ ਵੱਲੋਂ ਆਪਣੀ ਦਲੇਰੀ ਸਦਕਾ ਕਰੋਨਾ ਉੱਪਰ ਜਿੱਤ ਪ੍ਰਾਪਤ ਕਰ ਲਈ ਗਈ ਸੀ। ਉੱਥੇ ਹੀ ਬਹੁਤ ਸਾਰੀਆਂ ਫਿਲਮੀ ਹਸਤੀਆਂ ਆਪਣੀ ਜ਼ਿੰਦਗੀ ਦੀ ਜੰਗ ਹਾਰ ਗਈਆਂ ਸਨ।

ਬੀਤੇ ਦਿਨੀਂ ਹੋਈ ਫਿਲਮੀ ਅਦਾਕਾਰ ਸਿਧਾਰਥ ਸ਼ੁਕਲਾ ਦੀ ਮੌਤ ਨੇ ਬਹੁਤ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਅਚਾਨਕ ਅਤੇ ਬੇਵਕਤੀ ਹੋਈ ਮੌਤ ਕਾਰਨ ਜਿਥੇ ਉਸ ਦਾ ਪਰਿਵਾਰ ਗਹਿਰੇ ਸਦਮੇ ਵਿੱਚ ਹੈ। ਉਥੇ ਹੀ ਉਸ ਦੀ ਦੋਸਤ ਸ਼ਹਿਨਾਜ਼ ਗਿੱਲ ਅਜੇ ਤੱਕ ਸਦਮੇ ਤੋਂ ਬਾਹਰ ਨਹੀਂ ਉੱਭਰ ਸਕੀ ਹੈ। ਹੁਣ ਸਿਧਾਂਤ ਸ਼ੁਕਲਾ ਦੀ ਮੌਤ ਤੋਂ ਬਾਅਦ ਉਸ ਦੀ ਮੰਗੇਤਰ ਸ਼ਹਿਨਾਜ਼ ਗਿੱਲ ਨੂੰ ਲੈ ਕੇ ਇੱਕ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਅਦਾਕਾਰ ਸਿਧਾਰਥ ਸ਼ੁਕਲਾ ਦੀ ਮੌਤ ਨਾਲ ਜਿੱਥੇ ਸ਼ਹਿਨਾਜ਼ ਗਿੱਲ ਪੂਰੀ ਤਰ੍ਹਾਂ ਟੁੱਟ ਚੁੱਕੀ ਹੈ।

ਉਥੇ ਹੀ ਸਭ ਲੋਕਾਂ ਵੱਲੋਂ ਉਸ ਨੂੰ ਇਸ ਸਦਮੇ ਤੋਂ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹੁਣ ਦੁਸਹਿਰੇ ਦੇ ਮੌਕੇ ਉਪਰ ਸ਼ਹਿਨਾਜ਼ ਗਿੱਲ ਦੀ ਫਿਲਮ ਰਲੀਜ਼ ਹੋਣ ਜਾ ਰਹੀ ਹੈ। ਜਿਸ ਵਿਚ ਫਿਲਮ ਸਟਾਰ ਦਲਜੀਤ ਦੁਸਾਂਝ ਅਤੇ ਸੋਨਮ ਬਾਜਵਾ ਨਜ਼ਰ ਆਉਣਗੇ। ਇਸ ਫਿਲਮ ਦਾ ਟਰੇਲਰ ਜਿੱਥੇ ਸੋਮਵਾਰ ਨੂੰ ਰਿਲੀਜ਼ ਕੀਤਾ ਜਾ ਰਿਹਾ ਹੈ। ਉੱਥੇ ਹੀ ਪੋਸਟਰ ਜਾਰੀ ਹੋਣ ਤੋਂ ਬਾਅਦ ਸ਼ਹਿਨਾਜ਼ ਗਿੱਲ ਬਾਰੇ ਟਵੀਟਰ ਉਪਰ ਟ੍ਰੇਡ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ।

ਸ਼ਹਿਨਾਜ਼ ਗਿੱਲ ਦੀ ਇਸ ਆਉਣ ਵਾਲੀ ਫਿਲਮ ਦਰਸ਼ਕਾਂ ਵੱਲੋਂ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ ਅਤੇ ਉਸ ਦੇ ਜਾਰੀ ਕੀਤੇ ਗਏ ਪੋਸਟਰ ਨੂੰ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਥੇ ਹੀ ਸਾਰੇ ਦਰਸ਼ਕਾਂ ਵੱਲੋਂ ਸ਼ਹਿਨਾਜ਼ ਗਿੱਲ ਨੂੰ ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਲਈ ਸਾਥ ਦਿੱਤਾ ਜਾ ਰਿਹਾ ਹੈ। ਜਿਸ ਸਦਕਾ ਉਹ ਸਿਧਾਂਤ ਸ਼ੁਕਲਾ ਦੀ ਮੌਤ ਦੇ ਸਦਮੇ ਤੋਂ ਬਾਹਰ ਆ ਸਕੇ।

error: Content is protected !!