ਸਿੱਧੂ ਨੂੰ CM ਦਾ ਚਿਹਰਾ ਨਾ ਬਣਾਉਣ ਤੋਂ ਬਾਅਦ ਮੈਡਮ ਸਿੱਧੂ ਵਲੋਂ ਆ ਗਿਆ ਇਹ ਵੱਡਾ ਬਿਆਨ

ਆਈ ਤਾਜਾ ਵੱਡੀ ਖਬਰ  

ਕਾਂਗਰਸ ਪਾਰਟੀ ਵਿੱਚ ਜਿੱਥੇ ਕਾਫੀ ਲੰਮੇ ਸਮੇਂ ਤੋਂ ਕਾਟੋ ਕਲੇਸ਼ ਜਾਰੀ ਰਿਹਾ ਹੈ। ਜਿਸ ਦੇ ਚਲਦੇ ਹੋਏ ਬਹੁਤ ਸਾਰੇ ਪਾਰਟੀ ਵਰਕਰ ਅਤੇ ਵਿਧਾਇਕ ਪਾਰਟੀ ਦਾ ਸਾਥ ਛੱਡ ਗਏ ਹਨ। ਇਸੇ ਕਾਰਨ ਹੀ ਕਾਂਗਰਸ ਪਾਰਟੀ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਖਰੀ ਪਾਰਟੀ ਬਣਾ ਚੁੱਕੇ ਹਨ। ਜਿਨ੍ਹਾਂ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਨਿਯੁਕਤ ਕਰ ਦਿੱਤਾ ਗਿਆ ਹੈ। ਉੱਥੇ ਹੀ ਕਾਂਗਰਸ ਪਾਰਟੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਿਸੇ ਨੂੰ ਵੀ ਮੁੱਖ ਮੰਤਰੀ ਦੇ ਚਿਹਰੇ ਵਜੋਂ ਐਲਾਨਿਆ ਗਿਆ ਸੀ। ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਕਈ ਦਾਅਵੇਦਾਰ ਸਾਹਮਣੇ ਆ ਰਹੇ ਸਨ ਪਰ ਬੀਤੇ ਦਿਨੀ ਰਾਹੁਲ ਗਾਂਧੀ ਵੱਲੋਂ ਲੁਧਿਆਣਾ ਵਿੱਚ ਵਰਚੁਅਲ ਰੈਲੀ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੂੰ ਐਲਾਨ ਦਿੱਤਾ ਗਿਆ ਹੈ।

ਸਾਰੇ ਲੋਕਾਂ ਵੱਲੋਂ ਉਨ੍ਹਾਂ ਹੀ ਮੁੱਖ ਮੰਤਰੀ ਦਾ ਚਿਹਰਾ ਬਣਾਏ ਜਾਣ ਦੀ ਮੰਗ ਕੀਤੀ ਜਾ ਰਹੀ ਸੀ। ਹੁਣ ਨਵਜੋਤ ਸਿੱਧੂ ਨੂੰ ਮੁੱਖ ਮੰਤਰੀ ਦਾ ਚਿਹਰਾ ਨਾ ਬਣਾਉਣ ਤੋਂ ਬਾਅਦ ਮੈਡਮ ਸਿੱਧੂ ਵੱਲੋਂ ਇਹ ਬਿਆਨ ਦਿੱਤਾ ਗਿਆ ਹੈ। ਰਾਹੁਲ ਗਾਂਧੀ ਵੱਲੋਂ ਜਿਥੇ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਗਿਆ ਉਥੇ ਹੀ ਨਵਜੋਤ ਸਿੱਧੂ ਵੱਲੋਂ ਇਸ ਨੂੰ ਸਹੀ ਫੈਸਲਾ ਦੱਸਿਆ ਗਿਆ। ਉੱਥੇ ਹੀ ਹੁਣ ਨਵਜੋਤ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਕਾਂਗਰਸ ਹਾਈਕਮਾਂਡ ਦੇ ਇਸ ਫੈਸਲੇ ਤੋਂ ਖੁਸ਼ ਨਹੀਂ ਹਨ।

ਉਨ੍ਹਾਂ ਕਿਹਾ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਨਿਯੁਕਤ ਕਰਨ ਵਾਸਤੇ ਰਾਹੁਲ ਗਾਂਧੀ ਨੂੰ ਗੁਮਰਾਹ ਕੀਤਾ ਗਿਆ ਹੈ। ਉਨ੍ਹਾਂ ਆਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਉਨ੍ਹਾਂ ਦੇ ਮੁਕਾਬਲੇ ਵਧੇਰੇ ਦੌਲਤ ਵਾਲੇ ਹਨ। ਉਨ੍ਹਾਂ ਕਿਹਾ ਕਿ ਉਹਨਾਂ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਤੋਂ ਪਹਿਲਾਂ ਉਸ ਵਿਅਕਤੀ ਦੀ ਪੜ੍ਹਾਈ, ਇਮਾਨਦਾਰੀ ਦਾ ਧਿਆਨ ਰੱਖਣਾ ਚਾਹੀਦਾ ਸੀ।

ਅਗਰ ਨਵਜੋਤ ਸਿੱਧੂ ਮੁੱਖ ਮੰਤਰੀ ਦਾ ਚਿਹਰਾ ਹੁੰਦੇ ਤਾਂ ਉਨ੍ਹਾਂ ਵੱਲੋਂ 6 ਮਹੀਨਿਆਂ ਦੇ ਅੰਦਰ ਹੀ ਪੰਜਾਬ ਮਾਡਲ ਨੂੰ ਲਾਗੂ ਕਰਕੇ ਪੰਜਾਬ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰ ਦਿੱਤਾ ਜਾਣਾ ਸੀ। ਜਿੱਥੇ ਨਵਜੋਤ ਸਿੰਘ ਸਿੱਧੂ ਵੱਲੋਂ ਕਾਂਗਰਸ ਹਾਈਕਮਾਂਡ ਦਾ ਇਹ ਫੈਸਲਾ ਸਹੀ ਦੱਸਿਆ ਗਿਆ ਹੈ ਉਥੇ ਉਨ੍ਹਾਂ ਦੀ ਪਤਨੀ ਵੱਲੋਂ ਇਸ ਫੈਸਲੇ ਤੇ ਇਤਰਾਜ਼ ਜਤਾਇਆ ਗਿਆ ਹੈ।

error: Content is protected !!