ਸੁਖਬੀਰ ਨੇ ਕਰਤਾ ਵੱਡਾ ਐਲਾਨ ਸਰਕਾਰ ਬਣਨ ਤੇ ਬੀਬੀਆਂ ਦੇ ਖਾਤਿਆਂ ਚ ਆਉਣਗੇ ਏਨੇ ਏਨੇ ਹਜਾਰ ਰੁਪਏ

ਆਈ ਤਾਜ਼ਾ ਵੱਡੀ ਖਬਰ 

ਸਭ ਸਿਆਸੀ ਪਾਰਟੀਆਂ ਵੱਲੋਂ ਸਾਰੇ ਲੋਕਾਂ ਨੂੰ ਭਰਮਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਪੰਜਾਬ ਵਿਚ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਹਾਸਲ ਕੀਤੀ ਜਾ ਸਕੇ। ਜਿਸ ਵਾਸਤੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੇ ਏਜੰਡੇ ਤਿਆਰ ਕੀਤੇ ਜਾ ਰਹੇ ਹਨ ਅਤੇ ਲੋਕਾਂ ਵਿੱਚ ਬਹੁਤ ਸਾਰੀਆਂ ਸਹੂਲਤਾਂ ਦਿੱਤੇ ਜਾਣ ਦੇ ਵਾਅਦੇ ਵੀ ਕੀਤੇ ਹਨ। ਵੱਖ ਵੱਖ ਸਿਆਸੀ ਪਾਰਟੀਆਂ ਦੀ ਗੱਲ ਕੀਤੀ ਜਾਵੇ ਤਾਂ ਆਮ ਆਦਮੀ ਪਾਰਟੀ ਵਿੱਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਅਜੇ ਵੀ ਸ਼ਸ਼ੋਪੰਜ ਬਣਿਆ ਹੋਇਆ ਹੈ। ਉੱਥੇ ਹੀ ਕਾਂਗਰਸ ਪਾਰਟੀ ਵਿਚ ਚਲਿਆ ਆ ਰਿਹਾ ਕਾਟੋ ਕਲੇਸ਼ ਲਗਾਤਾਰ ਜਾਰੀ ਹੈ ਅਤੇ ਆਏ ਦਿਨ ਹੀ ਕਾਂਗਰਸ ਪਾਰਟੀ ਦੇ ਵਿਧਾਇਕਾਂ ਵੱਲੋਂ ਕੋਈ ਨਾ ਕੋਈ ਅਜਿਹੀ ਖਬਰ ਸਾਹਮਣੇ ਆਈ ਹੈ ਜਿਸ ਬਾਰੇ ਸਾਰੇ ਸੁਣ ਕੇ ਹੈਰਾਨ ਰਹਿ ਜਾਂਦੇ ਹਨ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਸੌ ਦਿਨਾਂ ਦੌਰਾਨ ਸਿਆਸੀ ਹਲਕਿਆਂ ਵਿੱਚ ਆਪਣੇ ਉਮੀਦਵਾਰਾਂ ਦਾ ਐਲਾਨ ਕਰਦੇ ਹੋਏ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਹੁਣ ਸੁਖਬੀਰ ਬਾਦਲ ਵੱਲੋਂ ਬੀਬੀਆਂ ਵਾਸਤੇ ਇਕ ਵੱਡਾ ਐਲਾਨ ਕੀਤਾ ਗਿਆ ਹੈ ਜਿਥੇ ਉਨ੍ਹਾਂ ਦੇ ਖਾਤਿਆਂ ਵਿਚ ਐਨੇ ਹਜ਼ਾਰ ਰੁਪਏ ਆਉਣਗੇ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਚੋਣਾਂ ਨੂੰ ਲੈ ਕੇ ਵੱਖ-ਵੱਖ ਚੋਣ ਹਲਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ। ਜਿਸਦੇ ਤਹਿਤ ਅੱਜ ਉਹ ਮੁਕੇਰੀਆਂ ਪਹੁੰਚੇ ਹੋਏ ਸਨ।

ਉਨ੍ਹਾਂ ਵੱਲੋਂ ਬੀਬੀਆਂ ਨੂੰ ਲੈ ਕੇ ਵੱਖਰਾ ਐਲਾਨ ਕੀਤਾ ਗਿਆ ਹੈ ਜਿਥੇ ਅਗਲੇ ਸਾਲ ਉਨ੍ਹਾਂ ਦੀ ਜਿੱਤ ਪ੍ਰਾਪਤ ਹੋਣ ਤੇ ਅਤੇ ਉਨ੍ਹਾਂ ਦੀ ਸਰਕਾਰ ਬਣਨ ਉਪਰੰਤ ਨੀਲੇ ਕਾਰਡ ਧਾਰਕ ਬੀਬੀਆਂ ਦੇ ਖਾਤਿਆਂ ਵਿੱਚ ਸਰਕਾਰ ਵੱਲੋਂ 24 ਹਜ਼ਾਰ ਰੁਪਏ ਸਾਲਾਨਾ ਭੇਜੇ ਜਾਣਗੇ। ਉਨ੍ਹਾਂ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਉਨ੍ਹਾਂ ਬੀਬੀਆਂ ਦੇ ਨੀਲੇ ਕਾਰਡ ਮੁੜ ਤੋਂ ਬਣਾਏ ਜਾਣਗੇ , ਜੋ ਨਹੀਂ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਸ਼ੁਰੂ ਕੀਤੀ ਗਈ ਸਕਾਲਰਸ਼ਿਪ ਸਕੀਮ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ।

ਕਾਂਗਰਸ ਸਰਕਾਰ ਦੇ ਸਮੇਂ ਤੋਂ ਪਿਛਲੇ ਪੰਜ ਸਾਲਾਂ ਦੌਰਾਨ ਬੱਚਿਆਂ ਨੂੰ ਇਸ ਸਕੀਮ ਦਾ ਫਾਇਦਾ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬਣਨ ਤੇ ਨੀਲੇ ਕਾਰਡ ਦੇ ਆਧਾਰ ਤੇ ਘਰਾਂ ਵਿੱਚ ਮੁਖੀ ਬੀਬੀਆਂ ਨੂੰ 2000 ਰੁਪਏ ਮਹੀਨੇ ਦੇ ਉਨ੍ਹਾਂ ਦੇ ਖਾਤਿਆਂ ਵਿੱਚ ਪਾਏ ਜਾਣਗੇ। ਉੱਥੇ ਹੀ ਕਾਂਗਰਸ ਸਰਕਾਰ ਨੂੰ ਉਨ੍ਹਾਂ ਵੱਲੋਂ ਲੰਮੇ ਹੱਥੀਂ ਲਿਆ ਗਿਆ ਹੈ ਅਤੇ ਪ੍ਰਕਾਸ਼ ਸਿੰਘ ਬਾਦਲ ਦੇ ਸਮੇਂ ਦੌਰਾਨ ਹੋਏ ਵਿਕਾਸ ਦੀ ਚਰਚਾ ਵੀ ਕੀਤੀ ਗਈ।

error: Content is protected !!