ਸੁਖਬੀਰ ਸਿੰਘ ਬਾਦਲ ਨੇ ਕਰਤਾ ਕਾਂਗਰਸ ਨੂੰ ਇਹ ਵੱਡਾ ਚੈਲਿੰਜ – ਸਾਰੇ ਪਾਸੇ ਹੋ ਰਹੀ ਚਰਚਾ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਹੀ ਸਿਆਸੀ ਪਾਰਟੀਆਂ ਕਾਫ਼ੀ ਸਰਗਰਮ ਹਨ । ਹਰ ਇਕ ਸਿਆਸੀ ਪਾਰਟੀ ਇਹਨਾ ਚੋਣਾਂ ਤੋਂ ਪਹਿਲਾਂ ਵੱਡੇ ਵੱਡੇ ਐਲਾਨ ਅਤੇ ਵਾਅਦੇ ਕਰਦੀ ਹੋਈ ਦਿਖਾਈ ਦੇ ਰਹੀ ਹੈ । ਸਿਆਸੀ ਲੀਡਰ ਇਨਾ ਚੋਣਾਂ ਤੋਂ ਪਹਿਲਾਂ ਇੱਕ ਦੂਜੇ ਦੇ ਉੱਪਰ ਇਲਜ਼ਾਮ ਲਗਾ ਰਹੇ ਨੇ, ਇੱਕ ਦੂਜੇ ਨੂੰ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਘੇਰਨ ਦੀਆਂ ਕੋਸ਼ਿਸ਼ਾਂ ਉਨ੍ਹਾਂ ਵੱਲੋਂ ਕੀਤੀਆਂ ਜਾ ਰਹੀਆਂ ਹਨ । ਗੱਲ ਕੀਤੀ ਜਾਵੇ ਜੇਕਰ ਸੁਖਬੀਰ ਸਿੰਘ ਬਾਦਲ ਦੀ ਤੇ ਨਵਜੋਤ ਸਿੰਘ ਸਿੱਧੂ ਦੀ ਤਾਂ, ਇਹ ਦੋਵੇਂ ਲੀਡਰ ਇਨ੍ਹਾਂ ਦਿਨੀਂ ਆਪਣੀ ਬਿਆਨਬਾਜ਼ੀ ਨੂੰ ਲੈ ਕੇ ਕਾਫੀ ਸੁਰਖੀਆਂ ਬਟੋਰਨ ਦੇ ਵਿੱਚ ਲੱਗੇ ਹੋਏ ਹਨ ।

ਕਿਉਂਕਿ ਚੋਣਾਂ ਤੋਂ ਪਹਿਲਾਂ ਇਨ੍ਹਾਂ ਦੋਵਾਂ ਲੀਡਰਾਂ ਦੇ ਵੱਲੋਂ ਪੁਲੀਸ ਪ੍ਰਸ਼ਾਸਨ ਨੂੰ ਲੈ ਕੇ ਵਿਵਾਦਿਤ ਟਿੱਪਣੀਆਂ ਕੀਤੀਆਂ ਗਈਆਂ । ਜਿਸ ਦੇ ਚੱਲਦੇ ਲਗਾਤਾਰ ਹੀ ੲਿਨ੍ਹਾਂ ਦੋਵਾਂ ਲੀਡਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ । ਇਸੇ ਵਿਚਕਾਰ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਖੁੱਲ੍ਹਾ ਚੈਲੇਂਜ ਦੇ ਦਿੱਤਾ ਗਿਆ ਹੈ ।

ਦਰਅਸਲ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸਿੱਧਾ ਚੈਲੰਜ ਕਰਦਿਆਂ ਹੋਇਆਂ ਕਿਹਾ ਕਿ ਜੇਕਰ ਨਵਜੋਤ ਸਿੰਘ ਸਿੱਧੂ ਦੇ ਵਿੱਚ ਹਿੰਮਤ ਹੈ ਤਾਂ , ਉਹ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਚ ਕਾਂਗਰਸ ਹਾਈਕਮਾਨ ਤੋਂ ਪੰਜਾਬ ਲਈ ਪਾਰਟੀ ਦਾ ਮੁੱਖ ਮੰਤਰੀ ਦਾ ਚਿਹਰਾ ਐਲਾਨ ਕਰਵਾ ਕੇ ਦੱਸਣ। ਉਨ੍ਹਾਂ ਕਿਹਾ ਕਿ ਅਸੀਂ ਵੀ ਵੇਖਣਾ ਚਾਹੁੰਦੇ ਹਾਂ ਕਿ ਆਖ਼ਿਰਕਾਰ ਨਵਜੋਤ ਸਿੰਘ ਸਿੱਧੂ ਦੀ ਕਾਂਗਰਸ ਚ ਕਿੰਨੀ ਕੁ ਤਾਕਤ ਹੈ ਤੇ ਉਨ੍ਹਾਂ ਦੀ ਇਸ ਪਾਰਟੀ ਦੇ ਵਿੱਚ ਕਿੰਨੀ ਕੁ ਤਾਰਤ ਹੈ । ਜ਼ਿਕਰਯੋਗ ਹੈ ਕਿ ਕਾਂਗਰਸ ਹਾਈਕਮਾਨ ਦੇ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਬਿਨਾਂ ਚੋਣਾਂ ਲੜਨ ਦੇ ਲਈ ਕਿਹਾ ਗਿਆ ਹੈ।

ਪਰ ਨਵਜੋਤ ਸਿੰਘ ਸਿੱਧੂ ਆਪਣੀ ਪਾਰਟੀ ਤੋਂ ਉਲਟ ਚੱਲ ਰਹੇ ਹਨ ਤੇ ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਜੇਕਰ ਚੋਣਾਂ ਵਿੱਚ ਜਿੱਤ ਹਾਸਲ ਕਰਨੀ ਹੈ ਤਾਂ ਕਾਂਗਰਸ ਹਾਈਕਮਾਨ ਪੰਜਾਬ ਚ ਮੁੱਖ ਮੰਤਰੀ ਦਾ ਚਿਹਰਾ ਐਲਾਨੇ । ਜਿਸ ਨੂੰ ਲੈ ਕੇ ਹੁਣ ਸੁਖਬੀਰ ਸਿੰਘ ਬਾਦਲ ਦੇ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਸਿੱਧਾ ਚੈਲੰਜ ਕੀਤਾ ਗਿਆ ਹੈ ।

error: Content is protected !!