ਸੋਨੇ ਦੇ ਕਾਰਨ ਏਥੇ ਏਦਾਂ ਹੋ ਗਈਆਂ ਇਕੋ ਜਗ੍ਹਾ 38 ਮੌਤਾਂ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਵੱਖ ਵੱਖ ਦੇਸ਼ਾਂ ਵਿੱਚ ਜਿਥੇ ਇਸ ਕਰੋਨਾ ਦਾ ਕਹਿਰ ਵਧਿਆ ਹੈ ਉਥੇ ਹੀ ਕਈ ਦੇਸ਼ਾਂ ਵੱਲੋਂ ਕਈ ਤਰਾਂ ਦੀ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਕਈ ਦੇਸ਼ਾਂ ਵਿੱਚ ਪਹਿਲਾਂ ਹੀ ਤਾਲਾਬੰਦੀ ਅਤੇ ਸਖ਼ਤੀ ਦੇ ਆਦੇਸ਼ ਦੇ ਦਿੱਤੇ ਗਏ ਹਨ। ਕਰੋਨਾ ਕਾਰਨ ਜਿੱਥੇ ਲੋਕ ਪਹਿਲਾਂ ਹੀ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਅਤੇ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੈ। ਉਥੇ ਹੀ ਲੋਕਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪਰ ਕਈ ਲੋਕਾਂ ਨਾਲ ਉਨ੍ਹਾਂ ਦੇ ਕੰਮ ਵਾਲੀ ਜਗ੍ਹਾ ਤੇ ਵੀ ਅਜਿਹੇ ਭਿਆਨਕ ਹਾਦਸੇ ਵਾਪਰ ਜਾਂਦੇ ਹਨ ਜਿਸ ਕਾਰਨ ਉਨ੍ਹਾਂ ਦੀ ਜਾਨ ਤੱਕ ਵੀ ਚਲੇ ਜਾਦੀ ਹੈ।

ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਜਿਨ੍ਹਾਂ ਵਿੱਚ ਉਹਨਾਂ ਪਰਿਵਾਰਾਂ ਦੇ ਮੈਂਬਰਾਂ ਦੀ ਮੌਤ ਹੋ ਜਾਂਦੀ ਹੈ ਜਿਨ੍ਹਾਂ ਦੇ ਕਾਰਨ ਘਰ ਦਾ ਗੁਜਾਰਾ ਹੁੰਦਾ ਹੈ। ਹੁਣ ਇੱਥੇ ਸੋਨੇ ਦੇ ਕਾਰਨ ਇੱਕੋ ਜਗ੍ਹਾ ਤੇ 38 ਲੋਕਾਂ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਸੁਡਾਨ ਤੋਂ ਸਾਹਮਣੇ ਆਇਆ ਹੈ। ਅੱਜ ਇੱਥੇ ਇਕ ਸਰਕਾਰੀ ਕੰਪਨੀ ਵੱਲੋਂ ਸੋਨੇ ਦੀ ਖਾਨ ਵਿਚ ਮਾਈਨਿੰਗ ਦਾ ਕੰਮ ਕੀਤਾ ਜਾ ਰਿਹਾ ਸੀ। ਉਥੇ ਹੀ ਸੋਨੇ ਦੀ ਖਾਨ ਦੇ ਧੱਸਣ ਕਾਰਨ ਇਸ ਵਿੱਚ ਕੰਮ ਕਰ ਰਹੇ ਲੋਕਾਂ ਦੀ ਇਸ ਥਾਂ ਵਿੱਚ ਦੱਬ ਜਾਣ ਕਾਰਨ ਮੌਤ ਹੋ ਗਈ ਹੈ।

ਦੱਸਿਆ ਗਿਆ ਹੈ ਕਿ ਇਹ ਹਾਦਸਾ ਰਾਜਧਾਨੀ ਖਾਰਤੂਮ ਤੋਂ 700 ਕਿਲੋਮੀਟਰ ਦੀ ਦੂਰੀ ਤੇ ਦੱਖਣ ਵਿੱਚ ਫੂਜਾ ਪਿੰਡ ਵਿੱਚ ਵਾਪਰਿਆ ਹੈ। ਜਿੱਥੇ ਇਹ ਸਾਰੇ ਕੰਮ ਕਰ ਰਹੇ ਸਨ, ਉਥੇ ਇਹ ਹਾਦਸਾ ਵਾਪਰ ਗਿਆ। ਜਿੱਥੇ ਇਸ ਥਾਂ ਨੂੰ ਪਹਿਲਾਂ ਹੀ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਸੀ ਕਿਉਂਕਿ ਇਹ ਥਾਂ ਸੁਰੱਖਿਅਤ ਨਹੀਂ ਸੀ ਪਰ ਇਸ ਦੇ ਬਾਵਜੂਦ ਵੀ ਮਾਇਨਰ ਕੰਪਨੀਆਂ ਵੱਲੋਂ ਸੋਨਾ ਕੱਢਣ ਦਾ ਕੰਮ ਕੀਤਾ ਜਾ ਰਿਹਾ ਸੀ।

ਜਿੱਥੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ ਹੈ ਉਥੇ ਹੀ ਪਿੰਡ ਵਾਸੀਆਂ ਵੱਲੋਂ ਇਸ ਘਟਨਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਵੀ ਸਾਂਝੀਆਂ ਕੀਤੀਆਂ ਗਈਆਂ ਹਨ। ਪਿੰਡ ਵਾਸੀਆਂ ਵੱਲੋਂ ਜਿੱਥੇ ਇਸ ਹਾਦਸੇ ਦੀ ਚਪੇਟ ਵਿੱਚ ਆਏ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਉਥੇ ਹੀ ਲਾਸ਼ਾਂ ਨੂੰ ਵੀ ਬਾਹਰ ਕੱਢਿਆ ਗਿਆ।

error: Content is protected !!