ਸ੍ਰੀ ਅਨੰਦਪੁਰ ਸਾਹਿਬ ਹੋਲੇ ਮਹਲੇ ਤੇ ਜਾਣ ਵਾਲਿਆਂ ਲਈ ਆਈ ਇਹ ਵੱਡੀ ਖਬਰ ਸਰਕਾਰ ਵਲੋਂ

ਆਈ ਤਾਜਾ ਵੱਡੀ ਖਬਰ 

ਪੰਜਾਬ ਜਿੱਥੇ ਬਾਕੀ ਸੂਬਿਆਂ ਤੋਂ ਇਕ ਵੱਖਰੀ ਪਹਿਚਾਣ ਰੱਖਦਾ ਹੈ। ਉਥੇ ਹੀ ਪੰਜਾਬ ਵਿਚ ਦਿਨ ਤਿਉਹਾਰ ਅਤੇ ਮੇਲੇ ਲਗਾਤਾਰ ਹੀ ਆਏ ਦਿਨ ਆਉਂਦੇ ਰਹਿੰਦੇ ਹਨ ਅਤੇ ਸਾਰੇ ਲੋਕਾਂ ਵੱਲੋਂ ਇਨ੍ਹਾਂ ਨੂੰ ਬਹੁਤ ਖੂਬਸੂਰਤ ਢੰਗ ਨਾਲ ਆਪਸੀ ਪਿਆਰ ਅਤੇ ਮਿਲਵਰਤਨ ਨਾਲ ਮਨਾਇਆ ਜਾਂਦਾ ਹੈ। ਸਭ ਧਰਮਾਂ ਦੇ ਲੋਕਾਂ ਵੱਲੋਂ ਜਿਥੇ ਇਕ ਦੂਜੇ ਦੇ ਦਿਨ ਤਿਉਹਾਰਾਂ ਨੂੰ ਸ਼ਰਧਾ ਸਤਿਕਾਰ ਨਾਲ ਮਨਾਇਆ ਜਾਂਦਾ ਹੈ ਉਥੇ ਹੀ ਸਭ ਧਰਮਾਂ ਦਾ ਸਤਿਕਾਰ ਕੀਤਾ ਜਾਂਦਾ ਹੈ। ਇਨ੍ਹਾਂ ਤਿਉਹਾਰਾਂ ਦੇ ਮੌਕੇ ਤੇ ਸਰਕਾਰ ਵੱਲੋਂ ਵੀ ਬਹੁਤ ਸਾਰੇ ਖਾਸ ਉਪਰਾਲੇ ਕੀਤੇ ਜਾਂਦੇ ਹਨ ਤਾਂ ਜੋ ਕੋਈ ਵੀ ਘਟਨਾ ਨਾ ਵਾਪਰ ਸਕੇ। ਹੁਣ ਸ੍ਰੀ ਅਨੰਦਪੁਰ ਸਾਹਿਬ ਹੋਲੇ ਮਹੱਲੇ ਤੇ ਜਾਣ ਵਾਲਿਆਂ ਲਈ ਇਹ ਖਾਸ ਵੱਡੀ ਖ਼ਬਰ ਸਰਕਾਰ ਵੱਲੋਂ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪੰਜਾਬ ਵਿਚ ਵੱਡੇ ਪੱਧਰ ਤੇ ਹੋਲੇ ਮਹੱਲੇ ਦਾ ਤਿਉਹਾਰ ਸ੍ਰੀ ਕਰਤਾਰਪੁਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਮਨਾਇਆ ਜਾਂਦਾ ਹੈ।

ਉਥੇ ਹੀ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਤਾਦਾਦ ਵਿੱਚ ਸੰਗਤ ਨਤਮਸਤਕ ਹੋਣ ਲਈ ਪਹੁੰਚਦੀ ਹੈ। ਇਸ ਵਾਰ ਇਹ ਹੋਲਾ ਮਹੱਲਾ 14 ਮਾਰਚ ਤੋਂ ਲੈ ਕੇ 19 ਮਾਰਚ ਤੱਕ ਮਨਾਇਆ ਜਾ ਰਿਹਾ ਹੈ। ਉੱਥੇ ਹੀ ਇਨ੍ਹਾਂ ਦਿਨਾਂ ਦੇ ਦੌਰਾਨ ਆਉਣ ਵਾਲੀ ਸੰਗਤ ਦੀ ਸੁਰੱਖਿਆ ਨੂੰ ਲੈ ਕੇ ਵੀ ਖਾਸ ਪ੍ਰਬੰਧ ਕੀਤੇ ਗਏ ਹਨ। ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਦੱਸਿਆ ਗਿਆ ਹੈ ਕਿ ਲੋਕਾਂ ਦੀ ਜਾਣਕਾਰੀ ਵਾਸਤੇ ਇੱਕ ਖਾਸ ਵੈਬਸਾਈਟ ਤਿਆਰ ਕੀਤੀ ਗਈ ਹੈ। ਜਿਸ ਦੇ ਜ਼ਰੀਏ ਆਉਣ ਵਾਲੇ ਸ਼ਰਧਾਲੂਆਂ ਨੂੰ ਭੂਗੋਲਿਕ ਖੇਤਰ ਦੀ ਪੂਰੀ ਜਾਣਕਾਰੀ ਹਾਸਲ ਹੋ ਜਾਵੇਗੀ।

ਜਿਸ ਵਿੱਚ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ, ਪਖਾਨੇ ,ਸਿਹਤ ਸਹੂਲਤਾਂ, ਪੀਣ ਵਾਲਾ ਪਾਣੀ, ਸਫ਼ਾਈ, ਰੌਸ਼ਨੀ, ਟਰੈਫਿਕ ਵਿਵਸਥਾ, ਵਾਹਨਾਂ ਦੀ ਪਾਰਕਿੰਗ ਅਮਨ ਅਤੇ ਕਾਨੂੰਨ ਨੂੰ ਬਰਕਰਾਰ ਰੱਖਣ ਵਾਸਤੇ ਸਾਰੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਜਿਸ ਬਾਰੇ ਵੱਖ ਵੱਖ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਰਵਿਊ ਵੀ ਇਸ ਮੀਟਿੰਗ ਵਿੱਚ 4 ਮਾਰਚ ਨੂੰ ਕੀਤਾ ਜਾ ਰਿਹਾ ਹੈ। ਉੱਥੇ ਹੀ ਨੈਟਵਰਕ ਦੀ ਸਮੱਸਿਆ ਨੂੰ ਲੈ ਕੇ ਵੀ ਮੋਬਾਈਲ ਕੰਪਨੀਆਂ ਨੂੰ ਮੇਲਾ ਖੇਤਰ ਵਿੱਚ ਲੱਗੇ ਟਾਵਰ ਤੇ ਬੂਸਟਰ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਸ਼ਰਧਾਲੂਆਂ ਨੂੰ ਦਰਪੇਸ਼ ਹੋਣ ਵਾਲੀਆਂ ਸਮੱਸਿਆਵਾਂ ਵਾਸਤੇ ਵੀ ਕੰਟਰੋਲ ਰੂਮ ਅਤੇ ਟੈਲੀਫੋਨ ਨੰਬਰ ਜਾਰੀ ਕੀਤੇ ਗਏ ਹਨ। ਇਸ ਮੇਲੇ ਵਿੱਚ ਮੋਟਰਸਾਈਕਲਾਂ ਦੇ ਸਾਈਲੈਂਸਰ ਉਤਾਰ ਕੇ ਆਉਣ ਅਤੇਵਾਹਨਾਂ ਉਪਰ ਉਚੀ ਅਵਾਜ਼ ਵਾਲੇ ਲਾਊਡ ਸਪੀਕਰ ਚਲਾਉਣ ਉਪਰ ਪਾਬੰਦੀ ਲਗਾਈ ਗਈ ਹੈ।

error: Content is protected !!