ਸ੍ਰੀ ਦਰਬਾਰ ਸਾਹਿਬ ਚ ਵਾਪਰੀ ਘਟਨਾ ਤੋਂ ਬਾਅਦ ਹੁਣ ਕੀਤਾ ਗਿਆ ਗਿਆ ਇਹ ਵੱਡਾ ਕੰਮ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਦੇ ਕਾਰਨ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ ਉਥੇ ਹੀ ਇਨ੍ਹਾਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ। ਸ਼ਨੀਵਾਰ ਅਤੇ ਐਤਵਾਰ ਨੂੰ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਕਾਰਨ ਜਿੱਥੇ ਪੰਜਾਬ ਸੂਬੇ ਦੇ ਲੋਕਾਂ ਵਿੱਚ ਗੁੱਸਾ ਵੇਖਿਆ ਜਾ ਰਿਹਾ ਹੈ ਉਥੇ ਹੀ ਪੁਲਸ ਪ੍ਰਸ਼ਾਸਨ ਵੱਲੋਂ ਵੀ ਚੌਕਸੀ ਵਰਤੀ ਜਾ ਰਹੀ ਹੈ। ਇਨ੍ਹਾਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਦੀ ਪਹਿਚਾਣ ਬਾਰੇ ਅਜੇ ਕੋਈ ਵੀ ਪੁਖਤਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਜਿੱਥੇ ਹਰਿਮੰਦਰ ਸਾਹਿਬ ਵਿਚ ਸ਼ਨੀਵਾਰ ਦੀ ਸ਼ਾਮ ਨੂੰ ਰਹਿਰਾਸ ਸਾਹਿਬ ਦੇ ਚਲ ਰਹੇ ਪਾਠ ਵਿੱਚ ਇੱਕ ਦੋਸ਼ੀ ਵੱਲੋਂ ਬੇਅਦਬੀ ਕੀਤੇ ਜਾਣ ਦੀ ਕੋਸ਼ਿਸ਼ ਕੀਤੀ ਸੀ।

ਉਥੇ ਹੀ ਸੇਵਾਦਾਰਾਂ ਵੱਲੋਂ ਕਾਬੂ ਕਰ ਲਿਆ ਗਿਆ ਸੀ ਅਤੇ ਬਾਅਦ ਵਿੱਚ ਜਿਸ ਦੀ ਕੁੱਟਮਾਰ ਕਾਰਨ ਮੌਤ ਹੋ ਗਈ। ਇਸ ਤਰ੍ਹਾਂ ਦਾ ਮਾਮਲਾ ਹੀ ਕਪੂਰਥਲਾ ਵਿੱਚ ਸਾਹਮਣੇ ਆਇਆ ਹੈ। ਹੁਣ ਸ੍ਰੀ ਦਰਬਾਰ ਸਾਹਿਬ ਵਿੱਚ ਵਾਪਰੀ ਘਟਨਾ ਤੋਂ ਬਾਅਦ ਇਹ ਕੰਮ ਕੀਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਹਰਿਮੰਦਰ ਸਾਹਿਬ ਅੰਦਰ ਵਾਪਰੀ ਇਸ ਬੇਅਦਬੀ ਦੀ ਘਟਨਾ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿੱਚ ਸੁਰੱਖਿਆ ਨੂੰ ਵਧੇਰੇ ਵਧਾ ਦਿੱਤਾ ਗਿਆ ਹੈ।

ਜਿੱਥੇ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਇਕ ਖ਼ੁਫੀਆ ਵਿੰਗ ਬਣਾਉਣ ਉਪਰ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਉਥੇ ਹੀ ਇਸ ਬੇਅਦਬੀ ਦੀ ਘਟਨਾ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਵੀ ਪੁਲਿਸ ਨੂੰ ਪਹਿਲਾਂ ਦੇ ਮੁਕਾਬਲੇ ਹੋਰ ਸਖਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਥੇ ਹੀ ਸਾਰੇ ਧਾਰਮਿਕ ਅਸਥਾਨਾਂ ਦੇ ਆਲੇ-ਦੁਆਲੇ 24 ਘੰਟਿਆਂ ਲਈ ਸੁਰੱਖਿਆ ਦੇ ਪ੍ਰਬੰਧ ਕਰਨ ਵਾਸਤੇ ਸਾਰੇ ਪੁਲਿਸ ਕਮਿਸ਼ਨਰ ਅਤੇ ਐਸਐਸਪੀ ਨੂੰ ਡੀਜੀਪੀ ਪੰਜਾਬ ਵੱਲੋਂ ਸਖਤ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।

ਉਥੇ ਹੀ ਵਾਪਰੀ ਇਸ ਮੰਦਭਾਗੀ ਘਟਨਾ ਦੌਰਾਨ ਹੋਈ ਭੁਲ ਚੁਕ ਬਖਸ਼ਾਉਣ ਵਾਸਤੇ ਸ੍ਰੀ ਦਰਬਾਰ ਸਾਹਿਬ ਦੇ ਮੰਜੀ ਹਾਲ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ। ਉਥੇ ਹੀ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਅਤੇ ਆਲੇ ਦੁਆਲੇ ਦੀ ਸੁਰੱਖਿਆ ਨੂੰ ਮਜਬੂਤ ਕਰ ਦਿੱਤਾ ਗਿਆ ਹੈ ਤਾਂ ਜੋ ਮੁੜ ਤੋਂ ਅਜਿਹੀ ਘਟਨਾ ਨਾ ਵਾਪਰ ਸਕੇ। ਜਿਸ ਬਾਰੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਆਪਣੇ ਸੇਵਾਦਾਰਾਂ ਉਪਰ ਪੁਲਿਸ ਨਾਲੋਂ ਵਧੇਰੇ ਭਰੋਸਾ ਹੈ।

error: Content is protected !!