ਸੰਸਦ ਤੋਂ ਖੇਤੀ ਕਨੂੰਨਾਂ ਬਾਰੇ ਆਈ ਇਹ ਵੱਡੀ ਖਬਰ-ਹੋ ਗਈ ਓਹੀ ਗਲ੍ਹ ਜੋ ਸਰਕਾਰ ਨਹੀਂ ਚਾਹੁੰਦੀ ਸੀ

ਆਈ ਤਾਜਾ ਵੱਡੀ ਖਬਰ

ਖੇਤੀ ਕਾਨੂੰਨਾਂ ਦਾ ਜਿਥੇ ਭਾਰਤ ਵਿੱਚ ਵਿਰੋਧ ਕੀਤਾ ਜਾ ਰਿਹਾ ਹੈ ਉਥੇ ਹੀ ਵਿਦੇਸ਼ਾਂ ਵਿੱਚ ਵਸਦੇ ਸਭ ਭਾਰਤੀਆਂ ਵੱਲੋਂ ਇਨ੍ਹਾਂ ਨੂੰ ਰੱਦ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਵਿਦੇਸ਼ਾਂ ਵਿੱਚ ਵਸਦੇ ਇਨ੍ਹਾਂ ਭਾਰਤੀਆਂ ਵੱਲੋਂ ਉਥੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਬਹੁਤ ਸਾਰੇ ਵਿਦੇਸ਼ੀ ਪ੍ਰਧਾਨ ਮੰਤਰੀ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਨਾ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਵੀ ਕਰ ਚੁੱਕੇ ਹਨ। ਦਿੱਲੀ ਦੀਆਂ ਸਰਹੱਦਾਂ ਉਪਰ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਕੜਾਕੇ ਦੀ ਠੰਢ ਵਿੱਚ ਬੈਠ ਕੇ ਸੰਘਰਸ਼ ਕਰ ਰਹੇ ਹਨ।

ਉੱਥੇ ਹੀ ਹੁਣ ਤੱਕ ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਜਿਸ ਕਾਰਨ ਸੰਘਰਸ਼ ਨੂੰ ਤੇਜ਼ ਕਰਦੇ ਹੋਏ ਕਿਸਾਨਾਂ ਵੱਲੋਂ 26 ਜਨਵਰੀ ਦੇ ਮੌਕੇ ਤੇ ਟਰੈਕਟਰ ਪਰੇਡ ਕੀਤੀ ਗਈ ਸੀ। ਇਸ ਦੌਰਾਨ ਹੀ ਪੁਲਿਸ ਵੱਲੋਂ ਕਈ ਜਗ੍ਹਾ ਉਪਰ ਕਿਸਾਨਾਂ ਨੂੰ ਰੋਕ ਕੇ ਉਨ੍ਹਾਂ ਉਪਰ ਲਾ-ਠੀ-ਚਾ-ਰ-ਜ ਕੀਤਾ ਗਿਆ, ਕੇਸਾਂ ਵਿਚ ਉਨ੍ਹਾਂ ਨੂੰ ਹਿਰਾਸਤ ਵਿਚ ਰੱਖਿਆ ਹੋਇਆ ਹੈ। 26 ਜਨਵਰੀ ਦੇ ਮੌਕੇ ਤੇ ਕੁਝ ਕਿਸਾਨਾਂ ਵੱਲੋਂ ਲਾਲ ਕਿਲੇ ਅੰਦਰ ਦਾਖਲ ਹੋ ਕੇ ਉਥੇ ਕੇਸਰੀ ਝੰਡਾ ਲਹਿਰਾਉਣ ਕਾਰਨ ਹਾਲਾਤ ਜ਼ਿਆਦਾ ਤ-ਣਾ-ਅ-ਪੂ-ਰ-ਨ ਬਣ ਗਏ ਸਨ।

ਉਸ ਤੋਂ ਬਾਅਦ ਪੁਲਿਸ ਵੱਲੋਂ ਕਈ ਜਗ੍ਹਾ ਤੋਂ ਧਰਨੇ ਨੂੰ ਚੁਕਵਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਜਿਸ ਤੋਂ ਬਾਅਦ ਇਹਨਾਂ ਧਰਨਿਆਂ ਨੂੰ ਕਿਸਾਨਾਂ ਵੱਲੋਂ ਭਰਪੂਰ ਹਮਾਇਤ ਦਿੱਤੀ ਜਾ ਰਹੀ ਹੈ। ਸੰਸਦ ਵੱਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਖੇਤੀ ਕਾਨੂੰਨਾਂ ਦੀ ਗੂੰਜ਼ ਹੋਣ ਸੰਸਦ ਵਿੱਚ ਵੀ ਸੁਣਾਈ ਦੇ ਰਹੀ ਹੈ। ਸਭ ਵਿਰੋਧੀ ਪਾਰਟੀਆਂ ਵੱਲੋਂ ਕੇਂਦਰ ਸਰਕਾਰ ਦੇ ਇਨ੍ਹਾਂ ਕਾਲ਼ੇ ਕਾਨੂੰਨਾਂ ਦਾ ਵਿਰੋਧ ਲਗਾ ਤਾਰ ਕੀਤਾ ਜਾ ਰਿਹਾ ਹੈ। ਸੰਸਦ ਵਿੱਚ ਕੁਝ ਵਿਰੋਧੀ ਧਿਰਾਂ ਵੱਲੋਂ ਕਿਸਾਨ ਵਿਰੋਧੀ ਬਿੱਲਾਂ ਉਪਰ ਚਰਚਾ ਕਰਨ ਦੀ ਕੋਸ਼ਿਸ਼ ਕੀਤੀ ਗਈ।

ਜਿਸ ਨੂੰ ਰਾਜ ਸਭਾ ਦੇ ਚੇਅਰਮੈਨ ਵੱਲੋਂ ਇਨਕਾਰ ਕਰ ਦਿੱਤਾ ਗਿਆ। ਜਿਸ ਕਾਰਨ ਵਿਰੋਧੀ ਧਿਰ ਵੱਲੋਂ ਵਾਕ ਆਊਟ ਕਰ ਦਿੱਤਾ ਗਿਆ ਅਤੇ ਕੇਂਦਰ ਸਰਕਾਰ ਦੇ ਖਿਲਾਫ ਸੰਸਦ ਮੈਂਬਰਾਂ ਵੱਲੋਂ ਰਾਜ ਸਭਾ ਵਿੱਚ ਹੀ ਜੰਮ ਕੇ ਨਾਅਰੇ ਬਾਜ਼ੀ ਕੀਤੀ ਗਈ। ਜਿਸ ਕਾਰਨ ਰਾਜ ਸਭਾ ਦੀ ਕਾਰਵਾਈ ਨੂੰ ਕੁਝ ਸਮੇਂ ਲਈ ਮੁਲਤਵੀ ਕਰਨਾ ਪਿਆ ਹੈ। ਇਹ ਸਭ ਸੰਸਦ ਮੈਂਬਰਾਂ ਵੱਲੋਂ ਕੀਤੇ ਜਾ ਰਹੇ ਹੰਗਾਮੇ ਕਾਰਨ ਕੀਤਾ ਗਿਆ ਹੈ। ਕਿਉਂਕਿ ਉਹ ਸਭ ਕਿਸਾਨਾਂ ਦੀ ਹਮਾਇਤ ਕਰਦੇ ਹੋਏ ਇਨਾ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ।

error: Content is protected !!