ਹਸਪਤਾਲੋਂ ਛੁਟੀ ਮਿਲਣ ਦੇ ਦੂਜੇ ਦਿਨ ਡਾ: ਮਨਮੋਹਨ ਸਿੰਘ ਦੇ ਘਰੋਂ ਆਈ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਦੀਆਂ ਬਹੁਤ ਸਾਰੀਆਂ ਅਜਿਹੀਆਂ ਸਖਸ਼ੀਅਤਾਂ ਹਨ ਜਿਨ੍ਹਾਂ ਨੂੰ ਵਿਦੇਸ਼ਾਂ ਦੇ ਵਿੱਚ ਵੀ ਬਹੁਤ ਹੀ ਜਿਆਦਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ। ਪੰਜਾਬ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਜਿੱਥੇ ਰਾਜਨੀਤਿਕ ਖੇਤਰ ਵਿੱਚ ਬਹੁਤ ਨਾਮਣਾ ਖੱਟ ਚੁੱਕੀਆਂ ਹਨ। ਉਥੇ ਹੀ ਰਾਜਨੀਤੀ ਵਿੱਚ ਉਨ੍ਹਾਂ ਦੇ ਸਾਫ ਸੁਥਰੇ ਅਕਸ ਨੂੰ ਵੇਖ ਕੇ ਬਹੁਤ ਸਾਰੇ ਲੋਕ ਉਨ੍ਹਾਂ ਦੇ ਪ੍ਰਸੰਸਕ ਹਨ। ਜਿਨ੍ਹਾਂ ਵੱਲੋਂ ਆਪਣੀ ਸੋਚ ਸਮਝ ਦੇ ਸਦਕਾ ਹੀ ਦੇਸ਼ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਬਾਹਰ ਕੱਢਿਆ ਗਿਆ ਸੀ। ਡਾਕਟਰ ਮਨਮੋਹਨ ਸਿੰਘ ਅਜਿਹੀ ਸਖਸ਼ੀਅਤ ਹਨ , ਜਿਨ੍ਹਾਂ ਦੇ ਬਿਮਾਰ ਹੋਣ ਤੇ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਦੇ ਸਿਹਤਯਾਬ ਹੋਣ ਲਈ ਦਿਨ-ਰਾਤ ਦੁਆਵਾਂ ਕੀਤੀਆਂ ਗਈਆਂ ਹਨ।

ਹੁਣ ਹਸਪਤਾਲ ਤੋ ਛੁਟੀ ਮਿਲਣ ਦੇ ਦੂਜੇ ਦਿਨ ਡਾ: ਮਨਮੋਹਨ ਸਿੰਘ ਦੇ ਘਰੋਂ ਆਈ ਇਹ ਵੱਡੀ ਖਬਰ । ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਸਿਹਤ ਖਰਾਬ ਹੋਣ ਤੇ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਜਿਥੇ ਲੰਮਾ ਸਮਾਂ ਉਨ੍ਹਾਂ ਦਾ ਇਲਾਜ ਕੀਤਾ ਗਿਆ ਹੈ। ਉਥੇ ਹੀ ਉਹ ਸਿਹਤਯਾਬ ਹੋਣ ਪਿੱਛੋਂ ਆਪਣੇ ਘਰ ਵਾਪਸ ਪਰਤ ਆਏ ਹਨ ਅਤੇ ਹਸਪਤਾਲ ਤੋਂ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ।

ਉੱਥੇ ਹੀ ਉਨ੍ਹਾਂ ਦੀ ਪਤਨੀ ਸ੍ਰੀਮਤੀ ਗੁਰਸ਼ਰਨ ਕੌਰ ਵੱਲੋਂ ਹਸਪਤਾਲ ਦੇ ਡਾਕਟਰਾਂ ਅਤੇ ਨਰਸਾਂ ਦਾ ਧੰਨਵਾਦ ਕੀਤਾ ਗਿਆ ਹੈ। ਏਮਜ਼ ਹਸਪਤਾਲ ਤੋਂ ਇਲਾਜ ਤੋਂ ਬਾਅਦ ਛੁੱਟੀ ਮਿਲਣ ਤੇ ਹੁਣ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਉਨ੍ਹਾਂ ਦੇ ਪਤੀ ਡਾ. ਮਨਮੋਹਨ ਸਿੰਘ ਡੇਂਗੂ ਦੀ ਬਿਮਾਰੀ ਤੋਂ ਠੀਕ ਹੋ ਗਏ ਹਨ ਅਤੇ ਆਪਣੇ ਘਰ ਪਰਤ ਆਏ ਹਨ।

ਉੱਥੇ ਕਿ ਉਨ੍ਹਾਂ ਵੱਲੋਂ ਡਾਕਟਰ ਮਨਮੋਹਨ ਸਿੰਘ ਦੇ ਸਾਰੇ ਉਨ੍ਹਾਂ ਪ੍ਰਸੰਸਕਾਂ ਦਾ ਧੰਨਵਾਦ ਕੀਤਾ ਗਿਆ ਹੈ ਜਿਨ੍ਹਾਂ ਵੱਲੋਂ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਲਈ ਦਿਨ-ਰਾਤ ਦੁਆਵਾਂ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਏਮਜ਼ ਹਸਪਤਾਲ ਦੇ ਸਾਰੇ ਡਾਕਟਰਾਂ ਨਰਸਾਂ ਅਤੇ ਬਾਕੀ ਸਾਰੇ ਸਟਾਫ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਹੈ। ਜਿਨ੍ਹਾਂ ਦੇ ਇਲਾਜ ਅਤੇ ਦੇਖਭਾਲ ਸਦਕਾ ਡਾਕਟਰ ਮਨਮੋਹਨ ਸਿੰਘ ਸਿਹਤਯਾਬ ਹੋ ਕੇ ਘਰ ਪਰਤੇ ਹਨ।

error: Content is protected !!