ਹੁਣੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਬਾਰੇ ਆਖੀ ਇਹ ਗਲ੍ਹ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਦੇ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ। ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕਰ ਰਹੇ ਇਨ੍ਹਾਂ ਕਿਸਾਨਾਂ ਦੀ ਮੰਗ ਹੈ ਕਿ ਸਰਕਾਰ ਲਾਗੂ ਕੀਤੇ ਗਏ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰ ਦੇਵੇ। ਉੱਥੇ ਹੀ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਹੈ ਅਤੇ ਇਨ੍ਹਾਂ ਵਿੱਚ ਸੋਧ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਸੀ ਜਿਸ ਨੂੰ ਕਿਸਾਨ ਆਗੂਆਂ ਵੱਲੋਂ ਠੁਕਰਾ ਦਿੱਤਾ ਗਿਆ ਹੈ।

26 ਜਨਵਰੀ ਨੂੰ ਲਾਲ ਕਿਲੇ ਦੀ ਹੋਈ ਘਟਨਾ ਤੋਂ ਬਾਅਦ ਕੇਂਦਰ ਸਰਕਾਰ ਅਤੇ ਦਿੱਲੀ ਪੁਲਿਸ ਵੱਲੋਂ ਕਈ ਜਗ੍ਹਾ ਤੋਂ ਕਿਸਾਨਾਂ ਦੇ ਧਰਨੇ ਚੁੱਕਵਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ। ਉੱਥੇ ਹੀ ਸਰਕਾਰ ਵੱਲੋਂ ਕਿਸਾਨਾਂ ਦਾ ਬਿਜਲੀ-ਪਾਣੀ ਇੰਟਰਨੈੱਟ ਸੇਵਾਵਾਂ ਬੰਦ ਕੀਤੀਆਂ ਗਈਆਂ ਸਨ। ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨਾਂ ਬਾਰੇ ਇਕ ਗੱਲ ਆਖੀ ਗਈ ਹੈ। ਜਿੱਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਭਾਜਪਾ ਆਗੂਆਂ ਤੇ ਮੋਦੀ ਸਮਰਥਕਾਂ ਵੱਲੋਂ ਵੱਖਵਾਦੀ ਖਾ-ਲ-ਸ-ਤਾ-ਨੀ ਤੇ ਅੱ-ਤ-ਵਾ-ਦੀ , ਟੁਕੜੇ ਟੁਕੜੇ ਗੈਂਗ ਦਾ ਨਾਮ ਦਿੱਤਾ ਜਾ ਰਿਹਾ ਹੈ।

ਇਹ ਕਿਹਾ ਜਾ ਰਿਹਾ ਹੈ ਕਿ ਇਹ ਅਸਲ ਕਿਸਾਨ ਨਹੀਂ ਹਨ। ਉਥੇ ਹੀ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨਾਂ ਦੀ ਸ਼ਲਾਘਾ ਕੀਤੀ ਗਈ ਹੈ। ਪ੍ਰਧਾਨ ਮੰਤਰੀ ਅੱਜ ਤਾਮਿਲਨਾਡੂ ਦੇ ਕਿਸਾਨਾਂ ਨੂੰ ਚੇਨਈ ਵਿੱਚ ਇੱਕ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ। ਜਿੱਥੇ ਉਨ੍ਹਾਂ ਨੇ ਜਵਾਹਰ ਲਾਲ ਸਟੇਡੀਅਮ ਤਾਮਿਲਨਾਡੂ ਸਰਕਾਰ ਦੇ ਕਈ ਮਹੱਤਵਪੂਰਨ ਪ੍ਰਾਜੈਕਟਾਂ ਦਾ ਉਦਘਾਟਨ ਤੇ ਨੀਂਹ ਪੱਥਰ ਰੱਖਿਆ। ਉੱਥੇ ਹੀ ਉਨ੍ਹਾਂ ਸੂਬੇ ਦੇ ਕਿਸਾਨਾਂ ਵੱਲੋਂ ਕੀਤੇ ਜਾਂਦੇ ਕੰਮ ਦੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅਸੀ ਅਸੀਂ ਚੇਨਈ ਤੋਂ ਅਜੇਹੇ ਪ੍ਰਾਜੈਕਟ ਸ਼ੁਰੂ ਕਰ ਰਹੇ ਹਾਂ ਨਵੀਨਤਾ ਤੇ ਦੇ ਨਿਰਮਾਣ ਦਾ ਪ੍ਰਤੀਕ ਹੈ ।

ਇਹ ਪ੍ਰੋਜੈਕਟ ਤਾਮਿਲਨਾਡੂ ਦੇ ਵਿਕਾਸ ਨੂੰ ਅੱਗੇ ਲੈ ਜਾਣਗੇ। ਪ੍ਰਧਾਨ ਮੰਤਰੀ ਨੇ ਕਿਸਾਨਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਕਾਰਡ ਪੱਧਰ ਤੇ ਭੋਜਨ ਤਿਆਰ ਕਰਨ ਅਤੇ ਪਾਣੀ ਦੇ ਸਰੋਤਾਂ ਦੀ ਸਹੀ ਵਰਤੋਂ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਮੈਂ ਤਾਮਿਲਨਾਡੂ ਦੇ ਕਿਸਾਨਾਂ ਨੂੰ ਉਨ੍ਹਾਂ ਦੇ ਰਿਕਾਰਡ ਭੋਜਨ ਉਤਪਾਦਨ ਤੇ ਪਾਣੀ ਦੇ ਸਰੋਤਾਂ ਦੀ ਬਿਹਤਰ ਵਰਤੋਂ ਕਰਨ ਲਈ ਪ੍ਰਸ਼ੰਸਾ ਕਰਨਾ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਹਰ ਬੂੰਦ ਪਾਣੀ ਦੇ ਨਾਲ ਜ਼ਿਆਦਾ ਫਸਲ ਦੇ ਮੰਤਰ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ

error: Content is protected !!