ਹੁਣੇ ਹੁਣੇ ਅਚਾਨਕ 31 ਜਨਵਰੀ 2021 ਤੱਕ ਇਥੇ ਤਾਲਾਬੰਦੀ ਦਾ ਹੋ ਗਿਆ ਐਲਾਨ

ਆਈ ਤਾਜਾ ਵੱਡੀ ਖਬਰ

ਦੇਸ਼ ਵਿੱਚ ਕਰੋਨਾ ਕੇਸਾਂ ਦੇ ਵਿਚ ਕਮੀ ਨੂੰ ਵੇਖਦੇ ਹੋਏ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ। ਸਰਦੀ ਵਧਣ ਦੇ ਨਾਲ ਹੀ ਕਰੋਨਾ ਕੇਸਾਂ ਵਿੱਚ ਫਿਰ ਤੋਂ ਉਛਾਲ ਦਰਜ ਕੀਤਾ ਗਿਆ ਹੈ। ਸਭ ਦੇਸ਼ਾਂ ਵਿੱਚ ਕਰੋਨਾ ਦੀ ਅਗਲੀ ਲਹਿਰ ਨੂੰ ਵੇਖਦੇ ਹੋਏ ਪਹਿਲਾਂ ਹੀ ਪੁਖਤਾ ਇੰਤਜਾਮ ਕੀਤੇ ਜਾ ਰਹੇ ਹਨ। ਪਹਿਲਾਂ ਵੀ ਬ੍ਰਿਟੇਨ ਵਿਚ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਹਵਾਈ ਆਵਾਜਾਈ ਤੇ ਰੋਕ ਲਗਾ ਦਿਤੀ ਗਈ ਸੀ।

ਹੁਣ ਮੁੜ ਤੋਂ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਇਸ ਲਈ ਬਹੁਤ ਸਾਰੇ ਮੁਲਕਾਂ ਵੱਲੋਂ ਫਿਰ ਤੋਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਤਾਂ ਜੋ ਆਉਣ ਵਾਲੇ ਸਮੇਂ ਵਿਚ ਕਰੋਨਾ ਦੇ ਪ੍ਰਕੋਪ ਨੂੰ ਵਧਣ ਤੋਂ ਰੋਕਿਆ ਜਾ ਸਕੇ। ਬ੍ਰਿਟੇਨ ਦੇ ਵਿੱਚ ਵੀ ਕਰੋਨਾ ਦੇ ਕੇਸਾਂ ਦੇ ਵਾਧੇ ਨੂੰ ਵੇਖਦੇ ਹੋਏ ਹਵਾਈ ਆਵਾਜਾਈ ਤੇ ਰੋਕ 7 ਜਨਵਰੀ ਤੱਕ ਲਗਾ ਦਿਤੀ ਗਈ ਹੈ। ਕਰੋਨਾ ਦੀ ਅਗਲੀ ਲਹਿਰ ਨੂੰ ਵੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵਿੱਚ ਫਿਰ ਤੋਂ ਤਾਲਾ ਬੰਦੀ ਕੀਤੀ ਜਾ ਰਹੀ ਹੈ। ਭਾਰਤ ਵਿੱਚ ਵੀ ਬਹੁਤ ਸਾਰੇ ਸੂਬਿਆਂ ਵਿੱਚ ਰਾਤ ਦਾ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਹੁਣ ਕਰੋਨਾ ਵਾਇਰਸ ਦੇ ਕਾਰਨ 31 ਜਨਵਰੀ ਤੱਕ ਮਹਾਰਾਸ਼ਟਰ ਵਿਚ ਤਾਲਾ ਬੰਦੀ ਲਗਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਵਧ ਰਹੇ ਕਰੋਨਾ ਕੇਸਾਂ ਨੂੰ ,ਤੇ ਨਵੇਂ ਸਾਲ ਦੇ ਜਸ਼ਨਾਂ ਨੂੰ ਦੇਖਦੇ ਹੋਏ ਤਾਲਾ ਬੰਦੀ ਲਗਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਮਹਾਰਾਸ਼ਟਰ ਸਰਕਾਰ ਨੇ ਨਵੇਂ ਸਾਲ ਦੇ ਜਸ਼ਨ ਨੂੰ ਦੇਖਦੇ ਹੋਏ, ਇਹ ਤਾਲਾਬੰਦੀ ਲਗਾ ਦਿੱਤੀ ਹੈ ਤੇ ਲੋਕਾਂ ਨੂੰ ਘਰਾਂ ਵਿੱਚ ਰਹਿ ਕੇ ਕੀ ਨਵਾਂ ਸਾਲ ਮਨਾਉਣ ਦੀ ਹਦਾਇਤ ਜਾਰੀ ਕੀਤੀ ਗਈ ਹੈ। ਸਰਕਾਰ ਵੱਲੋਂ 10 ਸਾਲ ਤੋਂ ਛੋਟੇ ਬੱਚਿਆਂ ਅਤੇ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਨਵਾਂ ਸਾਲ ਮਨਾਉਣ ਲਈ ਘਰ ਤੋਂ ਬਾਹਰ ਜਾਣ ਦੀ ਮਨਾਹੀ ਕੀਤੀ ਹੈ।

ਕਿਉਕਿ ਮੁੰਬਈ ਵਿਚ ਨਵੇਂ ਸਾਲ ਨੂੰ ਜੀ ਆਇਆ ਆਖਣ ਲਈ ਬਹੁਤ ਸਾਰੇ ਲੋਕ ਮਰੀਨ ਡਰਾਈਵ, ਗਿਰਗਾਵ ਅਤੇ ਜੁਹੂ, ਗੇਟ ਵੇ ਆਫ ਇੰਡੀਆ, ਤੇ ਲੋਕ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦੇ ਹਨ। ਇਸ ਤੋਂ ਇਲਾਵਾ ਲੋਕਾਂ ਨੂੰ ਨਵੇਂ ਸਾਲ ਦਾ ਸਵਾਗਤ ਕਰਨ ਲਈ ਸਮੁੰਦਰ ਕਿਨਾਰੇ, ਪਾਰਕਾਂ, ਸੜਕਾਂ ਤੇ ਇਸ ਬਾਰ ਨਾ ਜਾਣ ਦੀ ਅਪੀਲ ਕੀਤੀ ਹੈ। ਸਾਰੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ।

error: Content is protected !!